ਪੰਜਾਬ ''ਚ ਮੀਂਹ ਤੇ ਤੂਫ਼ਾਨ ਦੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ UPDATE
Thursday, May 15, 2025 - 06:43 PM (IST)

ਜਲੰਧਰ- ਪੰਜਾਬ 'ਚ ਜਿੱਥੇ ਕੁਝ ਦਿਨਾਂ ਤੋਂ ਰਾਹਤ ਮਿਲੀ ਸੀ ਹੁਣ ਉੱਥੇ ਹੀ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ 16 ਤਾਰੀਖ਼ ਮਤਲਬ ਭਲਕੇ ਕਈ ਥਾਵਾਂ 'ਤੇ ਬਿਜਲੀ ਅਤੇ ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ 'ਚ ਪੰਜਾਬ ਦੇ ਜ਼ਿਲ੍ਹਾ ਬਠਿੰਡਾ, ਮੁਕਤਸਰ, ਫਰੀਦਕੋਟ, ਮਾਨਸਾ, ਸੰਗਰੂਰ, ਮੋਗਾ, ਪਟਿਆਲਾ, ਫਾਜ਼ਿਲਕਾ ਆਦਿ ਵਿਚ ਗਰਜ, ਬਿਜਲੀ ਅਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਜਿਸ ਕਾਰਨ ਸੂਬੇ ਦੇ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡਾਂ ਦੇ ਸਕੂਲ ਖੁੱਲ੍ਹਣ ਨੂੰ ਲੈ ਕੇ ਵੱਡੀ ਖ਼ਬਰ
ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਆਉਣ ਵਾਲੇ ਦਿਨ 18 ਤੋਂ 20 ਤਾਰੀਖ਼ ਤੱਕ ਮੀਂਹ ਅਤੇ ਹਨ੍ਹੇਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਲਈ ਜਾਰੀ ਕੀਤਾ ਗਿਆ ਹੈ। ਇੱਥੇ ਦੱਸ ਦੇਈਏ ਫਿਲਹਾਲ 17 ਤਰੀਖ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ- 18 ਮਈ ਦੇ ਸਤਿਸੰਗ ਨੂੰ ਲੈ ਕੇ ਅਹਿਮ ਖ਼ਬਰ, ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8