ਪੰਜਾਬ 'ਚ ਅੱਜ ਗਰਮੀ ਤੋਂ ਮਿਲ ਸਕਦੀ ਹੈ ਰਾਹਤ, ਮੀਂਹ ਤੇ ਤੂਫ਼ਾਨ ਦੀ ਚਿਤਾਵਨੀ ਜਾਰੀ
Monday, May 26, 2025 - 11:55 AM (IST)

ਚੰਡੀਗੜ੍ਹ- ਪੰਜਾਬ 'ਚ ਨੌਤਪਾ ਸ਼ੁਰੂ ਹੋ ਗਿਆ ਹੈ ਪਰ ਇਸ ਵਾਰ ਪੰਜਾਬ 'ਚ ਮੌਸਮ ਨੇ ਰਵਾਇਤੀ ਗਰਮੀ ਦੀ ਥਾਂ ਥੌੜੀ ਰਾਹਤ ਦਿੱਤੀ ਹੈ ਅਤੇ ਕੋਈ ਵੀ ਹੀਟਵੇਵ ਦਾ ਅਲਰਟ ਨਹੀਂ ਹੈ। ਅੱਜ ਸੋਮਵਾਰ ਨੂੰ ਵੀ ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ ਤਾਪਮਾਨ ਆਮ ਨਾਲੋਂ ਕਾਫੀ ਘੱਟ ਦਰਜ ਹੋ ਰਿਹਾ ਹੈ ਅਤੇ 29 ਮਈ ਤੱਕ ਗਰਮੀ ਦੀ ਲਹਿਰ ਸਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਹਾਲਾਂਕਿ ਕੁਝ ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ ਜਿਥੇ ਕਿ ਮੀਂਹ ਜਾਂ ਹਲਕੇ ਤੂਫ਼ਾਨ ਦੀ ਚੇਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਦਲ ਦੇ ਮੌਜੂਦਾ ਕੌਂਸਲਰ ਨੂੰ ਗੋਲੀਆਂ ਨਾਲ ਭੁੰਨਿਆ
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਸੂਬੇ 'ਚ ਵੱਧ ਤੋਂ ਵੱਧ ਤਾਪਮਾਨ ਔਸਤਨ 3.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ ਜੋ ਕਿ ਇਸ ਗਰਮੀਆਂ ਦੇ ਮੌਸਮ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਮੰਨੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸੁਨਹਿਰੀ ਭਵਿੱਖ ਦੀ ਭਾਲ 'ਚ ਵਿਦੇਸ਼ ਗਏ ਨੌਜਵਾਨ ਦੀ ਮੌਤ
ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ (ਜਿਵੇਂ ਗੁਰਦਾਸਪੁਰ, ਹੁਸ਼ਿਆਰਪੁਰ ਆਦਿ) ‘ਚ ਅਗਲੇ 4 ਦਿਨਾਂ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਦੱਖਣ-ਪੱਛਮੀ ਪੰਜਾਬ ਜ਼ਿਲ੍ਹਿਆਂ ਜਿਵੇਂ (ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਰੀਦਕੋਟ, ਮਾਨਸਾ, ਸੰਗਰੂਰ ) ਵਿੱਚ ਕੋਈ ਚੇਤਾਵਨੀ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8