ਪੰਜਾਬ ''ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ, ਇਨ੍ਹਾਂ ਜ਼ਿਲ੍ਹਿਆਂ ''ਚ Alert

Wednesday, May 06, 2026 - 05:34 PM (IST)

ਪੰਜਾਬ ''ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ, ਇਨ੍ਹਾਂ ਜ਼ਿਲ੍ਹਿਆਂ ''ਚ Alert

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਹੋਈ ਬਾਰਿਸ਼ ਨਾਲ ਲੋਕਾਂ ਨੂੰ ਜਿੱਥੇ ਥੋੜ੍ਹੀ ਗਰਮੀ ਤੋਂ ਰਾਹਤ ਮਿਲੀ ਹੈ। ਉੱਥੇ ਹੀ ਤਾਪਮਾਨ ਵਿਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ 'ਚ ਤਾਪਮਾਨ 0.1 ਡਿਗਰੀ ਘੱਟ ਗਿਆ ਹੈ, ਜੋਕਿ ਆਮ ਨਾਲੋਂ ਲਗਭਗ 6.1 ਡਿਗਰੀ ਘੱਟ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਅੱਜ ਕੁਝ ਥਾਵਾਂ 'ਤੇ ਗਰਜ, ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 10 ਮਈ ਤੱਕ ਵੱਡੀ ਅਪਡੇਟ ਜਾਰੀ ਕੀਤੀ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ ਵੱਡੀ ਅਪਡੇਟ

PunjabKesari

ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ 6 ਅਤੇ 7 ਮਈ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਅਗਲੇ 48 ਘੰਟਿਆਂ 'ਚ ਵੱਧ ਤੋਂ ਵੱਧ ਤਾਪਮਾਨ 'ਚ ਲਗਭਗ 2 ਡਿਗਰੀ ਵਾਧਾ ਹੋਣ ਦੀ ਉਮੀਦ ਹੈ, ਜਿਸ ਤੋਂ ਬਾਅਦ ਇਸ 'ਚ 3 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਕੁਝ ਖੇਤਰਾਂ 'ਚ ਬਿਜਲੀ ਦੇ ਨਾਲ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅੱਜ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ 'ਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ-ਚਮਕ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ ਰੁਪਏ ਦਾ ਇਨਾਮ

ਮੌਸਮ ਵਿਭਾਗ ਨੇ 7 ਮਈ ਨੂੰ ਪੰਜਾਬ ਦੇ ਦੱਖਣੀ-ਪੱਛਮੀ ਜ਼ਿਲ੍ਹੇ ਜਿਵੇਂ ਕਿ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਬਠਿੰਡਾ ਅਤੇ ਮਾਨਸਾ 'ਚ ਮੌਸਮ ਖਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਥੇ ਗਰਜ-ਚਮਕ ਦੇ ਨਾਲ-ਨਾਲ ਗੜੇਮਾਰੀ ਅਤੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ। ਉਥੇ ਹੀ 8 ਅਤੇ 9 ਮਈ ਨੂੰ ਪੂਰੇ ਪੰਜਾਬ 'ਚ ਕੋਈ ਵਿਸ਼ੇਸ਼ ਚਿਤਾਵਨੀ ਨਹੀਂ ਦਿੱਤੀ ਗਈ ਹੈ ਅਤੇ ਮੌਸਮ ਆਮ ਤੌਰ 'ਤੇ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। 

10 ਮਈ ਨੂੰ ਫਿਰ ਪੰਜਾਬ ਦੇ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਉੱਤਰੀ ਅਤੇ ਮੱਧ ਪੰਜਾਬ ਦੇ ਕਈ ਜ਼ਿਲ੍ਹੇ ਜਿਨ੍ਹਾਂ 'ਚ ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਐੱਸ. ਏ. ਐੱਸ. ਨਗਰ (ਮੋਹਾਲੀ) ਸ਼ਾਮਲ ਹਨ, ਇਨ੍ਹਾਂ 'ਚ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਇਨ੍ਹਾਂ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। 

ਇਹ ਵੀ ਪੜ੍ਹੋ: ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ ISI ਦਾ ਹੱਥ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

 

For Android:- https://play.google.com/store/apps/details?id=com.jagbani&hl=en

 

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News