ਤੇਜ਼ ਹਵਾਵਾਂ ਤੇ ਬਾਰਿਸ਼ ਨੇ ਲੋਕਾਂ ਨੂੰ ਝੁਲਸਾ ਦੇਣ ਵਾਲੀ ਗਰਮੀ ਤੋਂ ਦਿਵਾਈ ਥੋੜ੍ਹੀ ਰਾਹਤ, ਫਸਲਾਂ ''ਚ ਵੀ ਪਈ ਨਵੀਂ ਜਾਨ
Monday, Jun 03, 2024 - 10:14 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪਿਛਲੇ ਕਈ ਦਿਨਾਂ ਤੋਂ ਜਿੱਥੇ ਗਰਮੀ ਨੇ ਵੱਟ ਕਢਾਏ ਹੋਏ ਹਨ, ਉੱਥੇ ਹੀ ਲੂ ਨੇ ਵੀ ਲੋਕਾਂ ਦਾ ਘਰੋਂ ਨਿਕਲਣਾ ਔਖਾ ਕੀਤਾ ਹੋਇਆ ਸੀ। ਲੋਕਾਂ ਨੂੰ ਅੱਤ ਦੀ ਗਰਮੀ ਤੇ ਲੂ ਵਿੱਚ ਰਹਿਣ ਲਈ ਮਜਬੂਰ ਹੋਣਾ ਪਿਆ ਰਿਹਾ ਸੀ ਉਥੇ ਹੀ ਤਾਪਮਾਨ 45 ਤੋਂ 46 ਡਿਗਰੀ ਤੱਕ ਚਲ ਗਿਆ ਸੀ। ਇਸ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਪਰ ਅੱਜ ਅਚਾਨਕ ਦੇਰ ਸ਼ਾਮ ਠੰਡੀਆਂ ਹਵਾਵਾਂ ਅਤੇ ਹਲਕੀ ਬਾਰਿਸ਼ ਹੋਣ ਕਾਰਨ ਜਿੱਥੇ ਅੱਤ ਦੀ ਗਰਮੀ ਤੋਂ ਕੁਝ ਰਹਿਤ ਮਿਲੀ ਹੈ ਉੱਥੇ ਨਾਲ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ। ਜੇਕਰ ਗੱਲ ਕੀਤੀ ਜਾਵੇ ਤਾਂ ਇਸ ਹਲਕੀ ਬਾਰਿਸ਼ ਕਾਰਨ ਝੋਨੇ ਦੀ ਪਨੀਰੀ ਤੇ ਪਸ਼ੂਆਂ ਦੇ ਚਾਰੇ ਨੂੰ ਵੀ ਕਾਫੀ ਹੱਦ ਤੱਕ ਰਹਿਤ ਮਿਲੀ ਹੈ ਕਿਉਂਕਿ ਤਾਪਮਾਨ ਇੰਨਾ ਵਧਦਾ ਜਾ ਰਿਹਾ ਸੀ ਕਿ ਫਸਲਾਂ 'ਤੇ ਵੀ ਬੁਰਾ ਅਸਰ ਪੈਣਾ ਸ਼ੁਰੂ ਹੋ ਗਿਆ ਸੀ। ਪਰ ਹਲਕੀ ਜਿਹੀ ਹੋਈ ਬਾਰਿਸ਼ ਨੇ ਝੁਲਸਾ ਦੇਣ ਵਾਲੀ ਗਰਮੀ ਤੋਂ ਕੁਝ ਹੱਦ ਤੱਕ ਰਾਹਤ ਜ਼ਰੂਰ ਦਿਵਾਈ ਹੈ।
ਇਹ ਵੀ ਪੜ੍ਹੋ- ਭਲਕੇ ਆ ਜਾਣਗੇ ਚੋਣਾਂ ਦੇ ਨਤੀਜੇ, ਕਿੱਥੇ ਖੜ੍ਹੇ ਨੇ ਪੰਜਾਬ ਦੇ ਸਿਆਸੀ ਧਾਕੜ, ਹੋ ਜਾਵੇਗਾ ਜਗ-ਜਾਹਿਰ
ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਮੌਸਮ 'ਚ ਕੁਝ ਸੁਧਾਰ ਹੋ ਸਕਦਾ ਹੈ ਤੇ ਬੱਦਲ ਦੇ ਨਾਲ-ਨਾਲ ਪੰਜਾਬ ਦੇ ਕੁਝ ਇਲਾਕਿਆਂ 'ਚ ਬਾਰਿਸ਼ ਪੈਣ ਦੀ ਵੀ ਆਸ਼ੰਕਾ ਜਤਾਈ ਜਾ ਰਹੀ ਹੈ। ਛੁੱਟੀਆਂ ਹੋਣ ਕਾਰਨ ਟ੍ਰੈਫਿਕ ਵੀ ਘਟ ਗਿਆ ਹੈ। ਇਸ ਕਾਰਨ ਵੀ ਤਾਪਮਾਨ 'ਚ ਹਲਕੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
ਇਹ ਵੀ ਪੜ੍ਹੋ- ਨਗਰ ਨਿਗਮ ਕਰਮਚਾਰੀਆਂ ਨੂੰ ਮਹਿੰਗੀ ਪਈ ਸਿਆਸਤ, ਕਮਿਸ਼ਨਰ ਨੇ 2 ਸਫ਼ਾਈ ਸੇਵਕਾਂ ਨੂੰ ਕੀਤਾ ਸਸਪੈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e