ਚੰਡੀਗੜ੍ਹ 'ਚ ਮੀਂਹ ਨੇ ਤੋੜੇ ਸਾਰੇ ਰਿਕਾਰਡ, ਸੰਘਣੀ ਧੁੰਦ ਦਾ ਅਲਰਟ ਜਾਰੀ

Friday, Dec 01, 2023 - 12:06 PM (IST)

ਚੰਡੀਗੜ੍ਹ (ਪਾਲ) : ਠੰਡ ਦੇ ਪਹਿਲੇ ਮੀਂਹ ਨਾਲ ਹੀ ਸ਼ਹਿਰ 'ਚ ਕਈ ਸਾਲਾਂ ਦੇ ਰਿਕਾਰਡ ਟੁੱਟ ਗਏ। ਦੇਰ ਰਾਤ ਸ਼ੁਰੂ ਹੋਈ ਬਾਰਸ਼ ਵੀਰਵਾਰ ਰਾਤ ਤੱਕ ਰੁਕ-ਰੁਕ ਕੇ ਪੈਂਦੀ ਰਹੀ। ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਸ਼ਹਿਰ 'ਚ ਬੀਤੀ ਰਾਤ ਰਾਤ 1.20 ਵਜੇ ਮੀਂਹ ਸ਼ੁਰੂ ਹੋਇਆ। ਲਗਭਗ 9 ਘੰਟਿਆਂ ਦੌਰਾਨ 39 ਐੱਮ. ਐੱਮ. ਮੀਂਹ ਦਰਜ ਹੋਇਆ। ਵੀਰਵਾਰ ਵੱਧ ਤੋਂ ਵੱਧ ਤਾਪਮਾਨ 16.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 9 ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਅਗਲੇ 2 ਦਿਨ ਬੱਦਲ ਰਹਿਣ ਦੇ ਨਾਲ ਹੀ ਸੰਘਣੀ ਧੁੰਦ ਦਾ ਅੰਦਾਜ਼ਾ ਲਾਇਆ ਹੈ। ਹਾਲਾਂਕਿ ਧੁੰਦ ਘੱਟ ਹੋ ਜਾਵੇਗੀ ਪਰ 5 ਦਿਨ ਬੱਦਲ ਛਾਏ ਰਹਿਣਗੇ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਫਿਰ ਨਵਾਂ Alert ਜਾਰੀ, ਜਾਣੋ ਅਗਲੇ 24 ਘੰਟਿਆਂ ਦੌਰਾਨ ਕਿਹੋ ਜਿਹਾ ਰਹੇਗਾ

ਅੰਕੜਿਆਂ ਮੁਤਾਬਕ ਇਹ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ ਹੈ ਪਰ ਇਹ 2011 ਤੋਂ ਬਾਅਦ ਪਹਿਲੀ ਵਾਰ ਹੋਇਆ ਹੈ ਕਿ ਦਿਨ ਦਾ ਤਾਪਮਾਨ ਇੰਨਾ ਘੱਟ ਦਰਜ ਕੀਤਾ ਗਿਆ ਹੈ। ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 4 ਡਿਗਰੀ ਘੱਟ ਸੀ। ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਸ਼ਹਿਰ 'ਚ ਬੀਤੀ ਰਾਤ 1.20 ਵਜੇ ਮੀਂਹ ਸ਼ੁਰੂ ਹੋਇਆ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਪੈ ਰਹੇ ਭਾਰੀ ਮੀਂਹ ਨੂੰ ਲੈ ਕੇ Advisory ਜਾਰੀ, ਮੋਹਾਲੀ 'ਚ ਪਏ ਗੜ੍ਹੇ, ਦੇਖੋ ਤਾਜ਼ਾ ਤਸਵੀਰਾਂ

ਸਵੇਰੇ 8.30 ਵਜੇ ਤੱਕ 15.5 ਐੱਮ. ਐੱਮ. ਮੀਂਹ ਦਰਜ ਹੋਇਆ, ਜਦੋਂ ਕਿ ਸਵੇਰੇ 8.30 ਤੋਂ ਸ਼ਾਮ 5.30 ਵਜੇ ਤੱਕ 39 ਐੱਮ. ਐੱਮ. ਮੀਂਹ ਦਰਜ ਹੋਇਆ। ਸ਼ਹਿਰ 'ਚ ਕਈ ਥਾਵਾਂ ’ਤੇ ਗੜ੍ਹੇ ਵੀ ਪਏ ਹਨ। ਮੌਸਮ ਕੇਂਦਰ ਦੇ ਅੰਕੜੇ ਵੇਖੀਏ ਤਾਂ ਇਹ ਪਹਿਲੀ ਵਾਰ ਹੈ ਕਿ ਨਵੰਬਰ ਮਹੀਨੇ 'ਚ ਇੰਨਾ ਜ਼ਿਆਦਾ ਮੀਂਹ ਰਿਕਾਰਡ ਹੋਇਆ ਹੈ। ਅੰਕੜਿਆਂ ਮੁਤਾਬਕ ਸ਼ਹਿਰ 'ਚ 24 ਘੰਟਿਆਂ ਦੌਰਾਨ ਇੰਨਾ ਮੀਂਹ ਕਦੇ ਨਹੀਂ ਵੇਖਿਆ ਗਿਆ। ਵਿਭਾਗ ਦਾ ਕਹਿਣਾ ਹੈ ਕਿ ਮੀਂਹ ਨਾਲ ਸ਼ਹਿਰ ਦੇ ਤਾਪਮਾਨ 'ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਸ਼ੁੱਕਰਵਾਰ ਤੋਂ ਸ਼ਹਿਰ 'ਚ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਪਹਿਲੀ ਅਕਤੂਬਰ ਤੋਂ ਹੁਣ ਤੱਕ ਸ਼ਹਿਰ 'ਚ 78.2 ਐੱਮ. ਐੱਮ. ਮੀਂਹ ਪੈ ਚੁੱਕਿਆ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News