ਦਿਨ-ਦਿਹਾੜੇ ਛਾਇਆ ਹਨੇਰਾ, ਰਾਹਤ ਬਣ ਕੇ ਵਰ੍ਹੇ ਬੱਦਲ, ਤਾਪਮਾਨ ’ਚ ਆਈ 6 ਡਿਗਰੀ ਦੀ ਵੱਡੀ ਗਿਰਾਵਟ
Saturday, Jul 13, 2024 - 12:59 AM (IST)
ਜਲੰਧਰ (ਪੁਨੀਤ)- ਪਿਛਲੇ ਕਈ ਦਿਨਾਂ ਤੋਂ ਬਾਰਿਸ਼ ਦੀ ਉਡੀਕ ਕਰ ਰਹੇ ਜਲੰਧਰ ਦੇ ਲੋਕਾਂ ਨੂੰ ਬੀਤੇ ਦਿਨ ਪਏ ਮੀਂਹ ਨੇ ਰਾਹਤ ਦਿੱਤੀ। ਦਿਨ ਭਰ ਧੁੱਪ ਨਾ ਨਿਕਲਣ ਕਾਰਨ ਮੌਸਮ ਸੁਹਾਵਣਾ ਰਿਹਾ। ਇਸ ਦੇ ਨਾਲ ਹੀ ਤਾਪਮਾਨ ’ਚ 5 ਡਿਗਰੀ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਪਿਛਲੇ ਦਿਨ ਜਲੰਧਰ ਦਾ ਤਾਪਮਾਨ 39 ਡਿਗਰੀ ਤੱਕ ਪਹੁੰਚ ਗਿਆ ਸੀ, ਜਦੋਂ ਕਿ ਹੁਣ ਵੱਧ ਤੋਂ ਵੱਧ ਤਾਪਮਾਨ 34 ਦੇ ਆਸ-ਪਾਸ ਜਦੋਂ ਕਿ ਘੱਟੋ-ਘੱਟ ਤਾਪਮਾਨ 30 ਡਿਗਰੀ ਦਰਜ ਕੀਤਾ ਗਿਆ। ਇਸੇ ਸਿਲਸਿਲੇ 'ਚ ਵੱਖ-ਵੱਖ ਸ਼ਹਿਰਾਂ ’ਚ ਬਾਰਿਸ਼ ਤੋਂ ਬਾਅਦ ਸੂਬੇ ਦਾ ਘੱਟੋ-ਘੱਟ ਤਾਪਮਾਨ 22 ਡਿਗਰੀ ਤੱਕ ਪਹੁੰਚ ਗਿਆ।
ਇਹ ਵੀ ਪੜ੍ਹੋ- ਸੂਹੇ ਜੋੜੇ 'ਚ ਸਜੀ ਬੈਠੀ ਲਾੜੀ ਸਾਹਮਣੇ ਹੀ ਹੋ ਗਈ ਲਾੜੇ ਦੀ ਮੌਤ, ਇਕੋ ਪਲ 'ਚ ਉੱਜੜ ਗਏ 2 ਪਰਿਵਾਰ
ਸਵੇਰੇ 7 ਵਜੇ ਦੇ ਕਰੀਬ ਕਾਲੇ ਬੱਦਲਾਂ ਤੋਂ ਬਾਅਦ ਮਹਾਨਗਰ ’ਚ ਹਨੇਰਾ ਛਾ ਗਿਆ, ਜਿਸ ਤੋਂ ਬਾਅਦ ਬੱਦਲ ਰਾਹਤ ਬਣ ਕੇ ਵਰ੍ਹੇ। ਕਾਫੀ ਦੇਰ ਤੱਕ ਤੇਜ਼ ਬਾਰਿਸ਼ ਜਾਰੀ ਰਹੀ, ਜਿਸ ਕਾਰਨ ਧਰਤੀ ਦੀ ਪਿਆਸ ਬੁਝੀ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ। ਮੀਂਹ ਕਾਰਨ ਆਉਣ ਵਾਲੇ ਦਿਨਾਂ ’ਚ ਮੌਸਮ ਆਮ ਵਾਂਗ ਰਹਿਣ ਦੀ ਉਮੀਦ ਹੈ। ਉੱਥੇ ਹੀ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ’ਚ ਵੱਖ-ਵੱਖ ਜ਼ਿਲਿਆਂ ’ਚ ਬੱਦਲ ਛਾਏ ਰਹਿਣਗੇ, ਜਿਸ ਨਾਲ ਸਿੱਧੀ ਧੁੱਪ ਤੋਂ ਰਾਹਤ ਮਿਲੇਗੀ।
ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ 'ਚ ਬਾਰਸ਼ ਜਾਰੀ ਰਹੇਗੀ। ਪੰਜਾਬ, ਹਰਿਆਣਾ, ਹਿਮਾਚਲ, ਰਾਜਸਥਾਨ, ਉਤਰਾਖੰਡ, ਜੰਮੂ-ਕਸ਼ਮੀਰ ਸਮੇਤ ਵੱਖ-ਵੱਖ ਰਾਜਾਂ ’ਚ ਮੀਂਹ ਕਾਰਨ ਮੌਸਮ ਨੇ ਕਰਵਟ ਲੈ ਲਈ ਹੈ। ਪੰਜਾਬ ’ਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਰਹੀ ਹੈ।
ਇਹ ਵੀ ਪੜ੍ਹੋ- ਛੁੱਟੀ ਆਏ ਫੌਜੀ ਤੇ ਉਸ ਦੇ ਭਤੀਜੇ 'ਤੇ ਕਹਿਰ ਬਣ ਡਿੱਗੀ ਆਸਮਾਨੀ ਬਿਜਲੀ, ਪਲਾਂ 'ਚ ਹੀ 2 ਘਰਾਂ 'ਚ ਵਿਛੇ ਸੱਥਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e