ਕਹਿਰ ਓ ਰੱਬਾ! ਬਾਰਿਸ਼ ਨੇ ਕਰ 'ਤਾ ਸਭ ਕੁਝ ਤਬਾਹ, ਛੱਤ ਡਿੱਗਣ ਕਾਰਨ ਮਹਿਲਾ ਦੀ ਦਰਦਨਾਕ ਮੌਤ
Tuesday, Aug 26, 2025 - 05:26 PM (IST)

ਮੁਕੇਰੀਆਂ (ਬਲਬੀਰ)-ਪਿਛਲੇ ਤਿੰਨ ਦਿਨਾਂ ਤੋਂ ਪੈ ਰਹੀ ਲਗਾਤਾਰ ਬਰਸਾਤ ਦੇ ਕਾਰਨ ਉੱਪ ਮੰਡਲ ਮੁਕੇਰੀਆਂ ਦੇ ਕਸਬਾ ਪੁਰਾਣਾ ਭੰਗਲਾ ਵਿਖੇ ਇਕ ਘਰ ਦੀ ਛੱਤ ਡਿੱਗਣ ਕਾਰਨ ਇਕ ਮਹਿਲਾ ਦੀ ਮੌਤ ਹੋ ਗਈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕਾ ਕਸ਼ਮੀਰੋ ਦੇਵੀ (46) ਪਤਨੀ ਸਵਰਗੀ ਸੋਮਰਾਜ ਨਿਵਾਸੀ ਪੁਰਾਣਾ ਭੰਗਾਲਾ ਦੀ ਲੜਕੀ ਨੇ ਦੱਸਿਆ ਕਿ ਉਹ ਅਤੇ ਉਸ ਦੀ ਭੈਣ ਆਪਣੇ ਕਿਸੇ ਕੰਮ ਕਾਰਣ ਗੁਆਂਢ ਕਿਸੇ ਦੇ ਘਰ ਗਈਆਂ ਹੋਈਆਂ ਸਨ ਅਤੇ ਉਨ੍ਹਾਂ ਦੀ ਮਾਂ ਘਰ ਵਿਚ ਇਕੱਲੀ ਸੀ। ਜਦੋਂ ਕਿਸੇ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਦੀ ਛੱਤ ਡਿੱਗਣ ਦੀ ਸੂਚਨਾ ਦਿੱਤੀ ਤਾਂ ਉਹ ਦੋਵੇਂ ਭੈਣਾਂ ਆਪਣੇ ਘਰ ਪਹੁੰਚੀਆਂ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ
ਜਿੱਥੇ ਪਹਿਲਾਂ ਤੋਂ ਹੀ ਆਂਢ-ਗੁਆਂਢ ਦੇ ਲੋਕ ਡਿੱਗੀ ਛੱਤ ਹੇਠੋਂ ਉਨ੍ਹਾਂ ਦੀ ਮਾਂ ਨੂੰ ਬਾਹਰ ਕੱਢ ਰਹੇ ਸਨ। ਕਾਫ਼ੀ ਦੇਰ ਜਦੋ-ਜਹਿਦ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਦੀ ਮਾਂ ਨੂੰ ਛੱਤ ਹੇਠੋਂ ਬਾਹਰ ਕੱਢਿਆ ਤਾਂ ਉਸ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਸੀ, ਜਿੱਥੇ ਇਕੱਠੇ ਹੋਏ ਲੋਕਾਂ ਨੇ ਸਵਾਰੀ ਦਾ ਪ੍ਰਬੰਧ ਕਰਕੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਮੁਕੇਰੀਆਂ ਵਿਖੇ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ: ਅਸਮਾਨ ਤੋਂ ਆਫ਼ਤ ਦੀ ਬਾਰਿਸ਼! ਹੁਸ਼ਿਆਰਪੁਰ ਵਿਖੇ 12 ਤੋਂ ਵੱਧ ਪਿੰਡਾਂ ਦਾ ਸੰਪਰਕ ਟੁੱਟਿਆ, ਬਣੇ ਟਾਪੂ
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਭਰਾ ਨੂੰ ਫ਼ੌਜ ਵਿਚ ਨੌਕਰੀ ਮਿਲਿਆਂ ਅਜੇ ਕੁਝ ਮਹੀਨੇ ਹੀ ਹੋਏ ਹਨ। ਇਸ ਲਈ ਆਰਥਿਕ ਤੰਗੀ ਹੋਣ ਕਾਰਨ ਉਨ੍ਹਾਂ ਦੇ ਘਰ ਦੀ ਛੱਤ ਕੱਚੀ ਸੀ, ਜੋਕਿ ਹਾਦਸੇ ਦਾ ਕਾਰਨ ਬਣੀ। ਉਨ੍ਹਾਂ ਅਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਕੋਲੋਂ ਪੁਰਜ਼ੋਰ ਮੰਗ ਕੀਤੀ ਕਿ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਬਣਦੀ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਬਾਰਿਸ਼ ਨਾਲ ਹਰ ਪਾਸੇ ਤਬਾਹੀ! ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ, ਇਸ ਇਲਾਕੇ ਦਾ ਧੁੱਸੀ ਬੰਨ੍ਹ ਟੁੱਟਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e