ਪੰਜਾਬ ''ਚ ਬਦਲਿਆ ਮੌਸਮ ਦਾ ਮਿਜਾਜ਼, ਜਲੰਧਰ ''ਚ ਤੇਜ਼ ਮੀਂਹ ਦੀ ਦਸਤਕ, ਜਾਣੋ ਅਗਲੇ ਦਿਨਾਂ ਦਾ ਹਾਲ

Friday, Sep 27, 2024 - 07:07 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮੌਸਮ ਨੇ ਮਿਜਾਜ਼ ਬਦਲ ਲਿਆ ਹੈ। ਮੀਂਹ ਪੈਣ ਨਾਲ ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਵਿਚਾਲੇ ਮੌਸਮ ਠੰਡਾ ਹੋ ਗਿਆ ਹੈ। ਭਾਰਤੀ ਮੌਸਮ (IMD)ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ ਐੱਨ. ਸੀ. ਆਰ. ਅਤੇ ਆਸ-ਪਾਸ ਦੇ ਰਾਜਾਂ ਜਿਵੇਂ ਕਿ ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਬਾਰਿਸ਼ ਹੋਵੇਗੀ। ਇਸ ਸਮੇਂ ਜਲੰਧਰ, ਚੰਡੀਗੜ੍ਹ, ਜ਼ੀਰਕਪੁਰ, ਮੋਹਾਲੀ, ਡੇਰਾਬਸੀ ਅਤੇ ਰਾਜਪੁਰਾ ਵਿਚ ਮੀਂਹ ਪੈ ਰਿਹਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮਾਨਸੂਨ ਦੀ ਵਾਪਸੀ ਸ਼ੁਰੂ ਹੋਣ ਨਾਲ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ।

PunjabKesari

ਇਹ ਵੀ ਪੜ੍ਹੋ- 'ਪੰਜਾਬ 95' ਫ਼ਿਲਮ 'ਤੇ 120 ਕੱਟ ਲਗਾਉਣ ਨੂੰ ਲੈ ਕੇ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ

ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿਚ ਕੁਝ ਥਾਵਾਂ ’ਤੇ ਮੀਂਹ ਦੀ ਸੰਭਾਵਨਾ ਜਤਾਈ ਸੀ। ਇਨ੍ਹਾਂ ਜ਼ਿਲ੍ਹਿਆਂ ਵਿਚ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਫ਼ਰੀਦਕੋਟ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਸ਼ਾਮਲ ਹਨ। ਦੂਜੇ ਪਾਸੇ ਕਈ ਥਾਈਂ ਪਈ ਬਾਰਿਸ਼ ਕਾਰਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿਚ 4.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਨਾਲੋਂ 1.6 ਡਿਗਰੀ ਘੱਟ ਹੈ।

PunjabKesari

ਚੰਡੀਗੜ੍ਹ ਵਿਚ 43 ਮਿਲੀਮੀਟਰ ਮੀਂਹ ਰਿਕਾਰਡ ਕੀਤਾ 
ਦੱਸਣਯੋਗ ਹੈ ਕਿ ਚੰਡੀਗੜ੍ਹ ਵਿਚ ਵੀਰਵਾਰ ਨੂੰ 43 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੌਰਾਨ ਕਈ ਥਾਵਾਂ 'ਤੇ ਪਾਣੀ ਭਰਨ ਦੀ ਸਮੱਸਿਆ ਵੀ ਆਈ ਹੈ। ਸ਼ਹਿਰ ਵਿਚ ਹੁਣ ਤੱਕ 752.3 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਇਸ ਸਮੇਂ ਮੋਹਾਲੀ ਵਿਚ 3.5 ਮਿਲੀਮੀਟਰ, ਰੋਪੜ ਵਿਚ 0.5 ਮਿਲੀਮੀਟਰ, ਰੂਪਨਗਰ ਵਿਚ 6.5 ਮਿਲੀਮੀਟਰ, ਪਟਿਆਲਾ ਵਿਚ 2.0 ਮਿਲੀਮੀਟਰ ਅਤੇ ਪਠਾਨਕੋਟ ਵਿਚ 1.0 ਮਿਲੀਮੀਟਰ ਮੀਂਹ ਪਿਆ ਹੈ ਜਦਕਿ ਸੂਬੇ ਵਿਚ 37.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਪੰਜਾਬ ਵਿਚ 50 ਫ਼ੀਸਦੀ ਘੱਟ ਮੀਂਹ ਪਿਆ।

PunjabKesari

ਓਡੀਸ਼ਾ ਤੇ ਪੱਛਮੀ ਬੰਗਾਲ 'ਚ ਪਾਣੀ ਭਰਨ ਦੀ ਸਥਿਤੀ
ਉੜੀਸਾ ਦੇ ਤੱਟਵਰਤੀ ਜ਼ਿਲ੍ਹਿਆਂ 'ਚ ਵੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਕੋਨਾਰਕ ਮੰਦਿਰ 'ਚ ਪਾਣੀ ਭਰ ਗਿਆ ਹੈ ਤੇ ਪੁਰੀ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ, ਕੋਲਕਾਤਾ ਅਤੇ ਪੱਛਮੀ ਬੰਗਾਲ ਦੇ ਹੋਰ ਜ਼ਿਲ੍ਹਿਆਂ 'ਚ ਬੁੱਧਵਾਰ ਨੂੰ ਰਾਤ ਭਰ ਮੀਂਹ ਪਿਆ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਸੂਬੇ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।


ਇਹ ਵੀ ਪੜ੍ਹੋ- ਸਕੂਲ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News