ਮੌਸਮ ਨੇ ਬਦਲਿਆ ਮਿਜਾਜ਼, Punjab ਦੇ ਕਈ ਇਲਾਕਿਆਂ ''ਚ ਸ਼ੁਰੂ ਹੋਈ ਬਰਸਾਤ

Thursday, Jan 22, 2026 - 09:37 PM (IST)

ਮੌਸਮ ਨੇ ਬਦਲਿਆ ਮਿਜਾਜ਼, Punjab ਦੇ ਕਈ ਇਲਾਕਿਆਂ ''ਚ ਸ਼ੁਰੂ ਹੋਈ ਬਰਸਾਤ

ਸ਼ਾਹਕੋਟ : ਪੰਜਾਬ ਵਿਚ ਮੌਸਮ ਨੇ ਮਿਜਾਜ਼ ਬਦਲ ਲਿਆ ਹੈ। ਮੌਸਮ ਵਿਭਾਗ ਦੀ ਚਿਤਾਵਨੀ ਤੋਂ ਬਾਅਦ ਪੰਜਾਬ ਦੇ ਕਈ ਇਲਾਕਿਆਂ ਵਿਚ ਬਰਸਾਤ ਸ਼ੁਰੂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਸ਼ਾਹਕੋਟ, ਬਠਿੰਡਾ ਤੇ ਮੋਗਾ ਵਿਚ ਹਲਕੀ ਬਰਸਾਤ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਜਲੰਧਰ ਸਣੇ ਹੋਰਾਂ ਜ਼ਿਲ੍ਹਿਆਂ ਵਿਚ ਵੀ ਜਲਦ ਮੀਂਹ ਪੈਣ ਦੇ ਆਸਾਰ ਹਨ।

PunjabKesari

ਦੱਸ ਦਈਏ ਕਿ ਅੱਜ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (Punjab SDMA) ਨੇ ਸੂਬੇ ਦੇ ਕਈ ਹਿੱਸਿਆਂ ਵਿਚ ਆਉਣ ਵਾਲੇ 24 ਘੰਟਿਆਂ ਲਈ ਮੌਸਮ ਸਬੰਧੀ ਅਹਿਮ ਚਿਤਾਵਨੀ ਜਾਰੀ ਕੀਤੀ ਹੈ। SDMA ਵੱਲੋਂ ਬਕਾਇਦਾ ਲੋਕਾਂ ਨੂੰ ਫੋਨ 'ਤੇ ਮੈਸੇਜ ਭੇਜ ਕੇ ਇਸ ਬਾਰੇ ਦੱਸਿਆ ਗਿਆ ਹੈ। ਅਥਾਰਟੀ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਅੰਮ੍ਰਿਤਸਰ, ਫ਼ਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮੋਗਾ, ਪਠਾਨਕੋਟ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਤਰਨ ਤਾਰਨ ਦੇ ਕੁਝ ਇਲਾਕਿਆਂ ਵਿਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ।

ਇਨ੍ਹਾਂ ਜ਼ਿਲ੍ਹਿਆਂ ਵਿਚ ਗਰਜ-ਚਮਕ ਦੇ ਨਾਲ ਬਿਜਲੀ ਲਿਸ਼ਕਣ, ਗੜ੍ਹੇਮਾਰੀ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਅਥਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੀ ਸਥਿਤੀ ਵਿਚ ਲੋਕ ਤੁਰੰਤ 112 ਨੰਬਰ 'ਤੇ ਕਾਲ ਕਰ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News