ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, 1 ਵਿਅਕਤੀ ਦੀ ਹੋਈ ਦਰਦਨਾਕ ਮੌਤ

Thursday, Aug 28, 2025 - 05:56 PM (IST)

ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, 1 ਵਿਅਕਤੀ ਦੀ ਹੋਈ ਦਰਦਨਾਕ ਮੌਤ

ਮੁੱਲਾਂਪੁਰ ਦਾਖਾ (ਕਾਲੀਆ): ਪਿੰਡ ਮੁੱਲਾਂਪੁਰ ਵਿਖੇ ਭਾਰੀ ਬਰਸਾਤ ਕਾਰਨ ਮਕਾਨ ਦੀ ਛੱਤ ਡਿੱਗ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਤਪਾਲ ਸਿੰਘ ਪੁੱਤਰ ਅਮਰੀਕ ਸਿੰਘ (52) ਜੋ ਕਿ ਅਜੇ ਕੁਆਰਾ ਸੀ ਅਤੇ ਆਪਣੇ ਭਰਾ ਹਰਪਾਲ ਸਿੰਘ ਦੇ ਪਰਿਵਾਰ ਨਾਲ ਰਹਿੰਦਾ ਸੀ। ਰੋਜ਼ਾਨਾ ਹੀ ਜਿਥੇ ਪਸ਼ੂ-ਡੰਗਰ ਬੰਨ੍ਹੇ ਜਾਂਦੇ ਸਨ, ਉਸ ਕਮਰੇ ਵਿਚ ਸੌਂਦਾ ਸੀ ਅਤੇ ਲਗਭਗ ਸਵੇਰੇ 6 ਵਜੇ ਉੱਠ ਜਾਂਦਾ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਰੱਦ! ਸ਼ਨੀ-ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਇਹ ਅਦਾਰੇ

ਅੱਜ ਸਵੇਰੇ ਲਗਭਗ 5 ਵਜੇ ਡੰਗਰਾਂ ਵਾਲੇ ਕਮਰੇ ਦੀ ਛੱਤ ਅਚਾਨਕ ਮੀਂਹ ਕਾਰਨ ਡਿੱਗ ਪਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਪਸ਼ੂ ਵੀ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਦਾਖਾ ਦੇ ਮੁਖੀ ਹਮਰਾਜ ਸਿੰਘ ਘਟਨਾ ਸਥਾਨ ’ਤੇ ਪੁੱਜੇ। ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਮ੍ਰਿਤਕ ਦੇ ਭਰਾ ਹਰਪਾਲ ਸਿੰਘ ਦੇ ਬਿਆਨਾਂ ’ਤੇ 194 ਬੀ. ਐੱਨ. ਐੱਸ. ਤਹਿਤ ਕਾਰਵਾਈ ਅਮਲ ’ਚ ਲਿਆ ਕੇ ਲਾਸ਼ ਦਾ ਪੋਸਟਮਾਰਟਮ ਕਰਨ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News