ਮੀਂਹ ਨੇ ਗਰਮੀ ਤੋਂ ਦਿਵਾਈ ਰਾਹਤ, ਨੀਵੇਂ ਇਲਾਕਿਆਂ ''ਚ ਭਰਿਆ ਪਾਣੀ

Thursday, Jul 10, 2025 - 05:27 PM (IST)

ਮੀਂਹ ਨੇ ਗਰਮੀ ਤੋਂ ਦਿਵਾਈ ਰਾਹਤ, ਨੀਵੇਂ ਇਲਾਕਿਆਂ ''ਚ ਭਰਿਆ ਪਾਣੀ

ਬਠਿੰਡਾ (ਸੁਖਵਿੰਦਰ) : ਵੀਰਵਾਰ ਨੂੰ ਮੀਂਹ ਕਾਰਨ ਜਿੱਥੇ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੀ, ਉੱਥੇ ਹੀ ਨੀਵੇਂ ਇਲਾਕਿਆਂ 'ਚ ਪਾਣੀ ਭਰਨ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦਿਨ ਭਰ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ, ਜਿਸ ਕਾਰਨ ਤਾਪਮਾਨ 'ਚ ਕਾਫ਼ੀ ਗਿਰਾਵਟ ਆਈ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 5 ਡਿਗਰੀ ਡਿੱਗ ਕੇ 28.2 ਡਿਗਰੀ ਸੈਲਸੀਅਸ ਹੋ ਗਿਆ, ਜਿਸ ਕਾਰਨ ਨਮੀ ਵਾਲੇ ਮਾਹੌਲ 'ਚ ਕੁੱਝ ਰਾਹਤ ਮਹਿਸੂਸ ਹੋਈ। ਦਿਨ ਭਰ ਅਸਮਾਨ ਬੱਦਲਵਾਈ ਵਾਲਾ ਰਿਹਾ ਅਤੇ ਬੂੰਦਾਬਾਂਦੀ ਹੁੰਦੀ ਰਹੀ।

ਕੁੱਝ ਇਲਾਕਿਆਂ ਵਿੱਚ ਦਰਮਿਆਨੀ ਬਾਰਸ਼ ਅਤੇ ਕੁੱਝ ਇਲਾਕਿਆਂ 'ਚ ਹਲਕੀ ਬਾਰਸ਼ ਦੇਖਣ ਨੂੰ ਮਿਲੀ। ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਵੀ ਚਮਕ ਰਹੇ ਹਨ ਕਿਉਂਕਿ ਮੀਂਹ ਫ਼ਸਲਾਂ ਲਈ ਲਾਭਦਾਇਕ ਦੱਸਿਆ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 2-3 ਦਿਨਾਂ ਦੌਰਾਨ ਅਸਮਾਨ ਬੱਦਲਵਾਈ ਰਹਿਣ ਅਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਉਮੀਦ ਹੈ।


author

Babita

Content Editor

Related News