ਚੰਡੀਗੜ੍ਹ ''ਚ ਮੀਂਹ ਪੈਣ ਨਾਲ ਚੱਲੀਆਂ ਤੇਜ਼ ਹਵਾਵਾਂ, ਵਧੀ ਠੰਡ

Friday, Nov 08, 2019 - 02:35 PM (IST)

ਚੰਡੀਗੜ੍ਹ ''ਚ ਮੀਂਹ ਪੈਣ ਨਾਲ ਚੱਲੀਆਂ ਤੇਜ਼ ਹਵਾਵਾਂ, ਵਧੀ ਠੰਡ

ਚੰਡੀਗੜ੍ਹ : ਸਿਟੀ ਬਿਊਟੀਫੁਲ ਚੰਡੀਗੜ੍ਹ 'ਚ ਬੁੱਧਵਾਰ ਦੇਰ ਰਾਤ ਅਤੇ ਵੀਰਵਾਰ ਨੂੰ ਪਏ ਮੀਂਹ ਕਾਰਨ ਠੰਡ ਵਧ ਗਈ ਹੈ। ਵੀਰਵਾਰ ਸ਼ਾਮ ਨੂੰ ਚੱਲੀਆਂ ਤੇਜ਼ ਹਵਾਵਾਂ ਨੇ ਲੋਕਾਂ ਨੂੰ ਠੰਡ ਦਾ ਅਹਿਸਾਸ ਕਰਵਾ ਦਿੱਤਾ ਹੈ। ਮੀਂਹ ਕਾਰਨ ਜਿੱਥੇ ਪਾਰੇ 'ਚ ਗਿਰਾਵਟ ਆਈ ਹੈ, ਉੱਥੇ ਹੀ ਠੰਡ ਵਧ ਗਈ ਹੈ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16.4 ਡਿਗਰੀ ਦਰਜ ਕੀਤਾ ਗਿਆ। ਬੁੱਧਵਾਰ ਅਤੇ ਵੀਰਵਾਰ ਨੂੰ 7.6 ਐੱਮ. ਐੱਮ. ਮੀਂਹ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ।


author

Babita

Content Editor

Related News