ਮਿਲ ਸਕਦੀ ਹੈ ਰਾਹਤ, ਅੱਜ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ

05/10/2024 1:23:25 PM

ਚੰਡੀਗੜ੍ਹ (ਪਾਲ) : ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਮੁਤਾਬਕ ਵੀਰਵਾਰ ਸ਼ਾਮ ਤੋਂ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਅਜਿਹੇ ’ਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਪੱਛਮੀ ਗੜਬੜੀ ਮਜ਼ਬੂਤ ਨਹੀਂ ਹੈ ਪਰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। 12-13 ਮਈ ਨੂੰ ਗਰਜ ਦੇ ਨਾਲ ਮੀਂਹ ਪੈ ਸਕਦਾ ਹੈ। ਵੀਰਵਾਰ ਨੂੰ ਤਾਪਮਾਨ ’ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ। ਵੱਧ ਤੋਂ ਵੱਧ ਤਾਪਮਾਨ 35.9 ਡਿਗਰੀ ਤੇ ਘੱਟੋ-ਘੱਟ ਤਾਪਮਾਨ 27.7 ਡਿਗਰੀ ਦਰਜ ਕੀਤਾ ਗਿਆ। ਬੀਤੀ ਰਾਤ ਮਈ ਦੀ ਹੁਣ ਤੱਕ ਦੀ ਸਭ ਤੋਂ ਗਰਮ ਰਾਤ ਰਹੀ। ਸਾਰਾ ਦਿਨ ਮੌਸਮ ਸਾਫ਼ ਰਿਹਾ ਤੇ ਤੇਜ਼ ਹਵਾਵਾਂ ਚੱਲਦੀਆਂ ਰਹੀਆਂ।
ਅੱਗੇ ਵੀ ਇੰਝ ਰਹਿ ਸਕਦਾ ਹੈ ਪਾਰਾ
ਸ਼ੁੱਕਰਵਾਰ ਨੂੰ ਬੱਦਲਵਾਈ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤੇ ਘੱਟ ਤੋਂ ਘੱਟ 26 ਡਿਗਰੀ ਹੋ ਸਕਦਾ ਹੈ।
ਸ਼ਨੀਵਾਰ ਨੂੰ ਬੱਦਲਵਾਈ ਹੋ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 36, ਜਦਕਿ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਹੋ ਸਕਦਾ ਹੈ।
ਐਤਵਾਰ ਨੂੰ ਹਲਕੇ ਬੱਦਲਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 33, ਜਦਕਿ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਹੋ ਸਕਦਾ ਹੈ।
 


Babita

Content Editor

Related News