ਸਵੇਰ ਤੋਂ ਸ਼ਾਮ ਤੱਕ ਰੁਕ-ਰੁਕ ਕੇ ਪਿਆ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

Thursday, Jul 18, 2024 - 03:43 PM (IST)

ਚੰਡੀਗੜ੍ਹ (ਪਾਲ) : ਬੀਤੇ ਦਿਨ ਮੀਂਹ ਤੋਂ ਬਾਅਦ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਉੱਥੇ ਹੀ ਬੁੱਧਵਾਰ ਨੂੰ ਦੁਪਹਿਰ ਤੱਕ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ। ਮੌਸਮ ਕੇਂਦਰ ਅਨੁਸਾਰ ਸਵੇਰ 8.30 ਤੋਂ ਸ਼ਾਮ 5.30 ਵਜੇ ਤੱਕ 0.6 ਐੱਮ. ਐੱਮ. ਮੀਂਹ ਦਰਜ ਹੋਇਆ। ਇਸ ਨਾਲ ਵੱਧ ਤੋਂ ਵੱਧ ਤਾਪਮਾਨ ’ਚ ਕਮੀ ਦਰਜ ਹੋਈ ਹੈ, ਜੋ 32.3 ਡਿਗਰੀ ਰਿਹਾ। ਇਹ ਆਮ ਨਾਲੋਂ ਇਕ ਡਿਗਰੀ ਜ਼ਿਆਦਾ ਸੀ। ਉੱਥੇ ਹੀ ਬੀਤੀ ਰਾਤ ਦਾ ਘੱਟ ਤੋਂ ਘੱਟ ਤਾਪਮਾਨ 27.9 ਡਿਗਰੀ ਰਿਹਾ। ਚੰਡੀਗੜ੍ਹ ਮੌਸਮ ਕੇਂਦਰ ਵੱਲੋਂ ਵੀਰਵਾਰ ਲਈ ਵੀ ਯੈਲੋ ਅਲਰਟ ਦਿੱਤਾ ਗਿਆ ਹੈ। ਨਾਲ ਹੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਅਗਲੇ ਕੁੱਝ ਦਿਨਾਂ ’ਚ ਤਾਪਮਾਨ 'ਚ ਕੋਈ ਵੱਡਾ ਬਦਲਾਅ ਦੇਖਣ ਨੂੰ ਨਹੀਂ ਮਿਲ ਰਿਹਾ। ਕੇਂਦਰ ਦੀ ਭਵਿੱਖਬਾਣੀ ਮੁਤਾਬਕ ਦਿਨ ਦਾ ਤਾਪਮਾਨ 33 ਤੋਂ 35 ਡਿਗਰੀ ਤੱਕ ਬਣਿਆ ਰਹੇਗਾ, ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 26 ਤੋਂ 28 ਡਿਗਰੀ ਤੱਕ ਰਹੇਗਾ। ਇਕ ਜੂਨ ਤੋਂ ਹੁਣ ਤੱਕ ਸੀਜ਼ਨਲ ਮੀਂਹ 180.3 ਐੱਮ. ਐੱਮ. ਪੈ ਚੁੱਕਾ ਹੈ।
ਅੱਗੇ ਅਜਿਹਾ ਰਹੇਗਾ ਤਾਪਮਾਨ
ਵੀਰਵਾਰ : ਯੈਲੋ ਅਲਰਟ, ਮੀਂਹ ਦੀ ਸੰਭਾਵਨਾ, ਵੱਧ ਤੋਂ ਵੱਧ ਤਾਪਮਾਨ 35 ਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ
ਸ਼ੁੱਕਰਵਾਰ : ਗਰਜ ਨਾਲ ਮੀਂਹ, ਵੱਧ ਤੋਂ ਵੱਧ ਤਾਪਮਾਨ 35 ਡਿਗਰੀ, ਘੱਟ ਤੋਂ ਘੱਟ ਤਾਪਮਾਨ 26 ਡਿਗਰੀ
ਸ਼ਨੀਵਾਰ : ਮੀਂਹ ਦੀ ਸੰਭਾਵਨਾ, ਵੱਧ ਤੋਂ ਵੱਧ ਤਾਪਮਾਨ 33 ਡਿਗਰੀ, ਘੱਟ ਤੋਂ ਘੱਟ ਤਾਪਮਾਨ 28 ਡਿਗਰੀ


Babita

Content Editor

Related News