ਲੁਧਿਆਣਾ ''ਚ ਮੌਸਮ ਦਾ ਬਦਲਿਆ ਮਿਜਾਜ਼, ਤੇਜ਼ ਮੀਂਹ ਨੇ ਜਲਥਲ ਕੀਤਾ ਸ਼ਹਿਰ
Saturday, Aug 29, 2020 - 02:17 PM (IST)
ਲੁਧਿਆਣਾ (ਨਰਿੰਦਰ) : ਪੰਜਾਬ ਦੇ ਹੋਰਨਾਂ ਹਿੱਸਿਆ ਦੇ ਨਾਲ ਲੁਧਿਆਣਾ 'ਚ ਵੀ ਸ਼ਨੀਵਾਰ ਸਵੇਰ ਤੋਂ ਤੇਜ਼ ਮੀਂਹ ਪਿਆ, ਜਿਸ ਨਾਲ ਮੌਸਮ ਦਾ ਮਿਜਾਜ਼ ਬਦਲ ਗਿਆ। ਮੀਂਹ ਪੈਣ ਕਾਰਨ ਬੀਤੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਵੀ ਲੋਕਾਂ ਨੂੰ ਕੁੱਝ ਰਾਹਤ ਮਿਲੀ।
ਮੌਸਮ ਮਹਿਕਮੇ ਨੇ ਭਵਿੱਖਬਾਣੀ ਕੀਤੀ ਸੀ ਕਿ ਆਉਣ ਵਾਲੇ ਦਿਨਾਂ 'ਚ ਜ਼ਿਲ੍ਹੇ ਅੰਦਰ ਬਾਰਸ਼ ਹੋ ਸਕਦੀ ਹੈ। ਜ਼ਿਲ੍ਹੇ 'ਚ ਕਈ ਘੰਟੇ ਮੀਂਹ ਪੈਣ ਕਾਰਨ ਸੜਕਾਂ 'ਤੇ ਪਾਣੀ ਵੀ ਭਰਿਆ ਵਿਖਾਈ ਦਿੱਤਾ ਅਤੇ ਟ੍ਰੈਫਿਕ ਦੀਆਂ ਵੀ ਬਰੇਕਾਂ ਲੱਗੀਆਂ ਦਿਖਾਈ ਦਿੱਤੀਆਂ।
ਜ਼ਿਕਰਯੋਗ ਹੈ ਕਿ ਸ਼ਹਿਰ 'ਚ ਅਗਸਤ ਮਹੀਨੇ 'ਚ ਹੁਣ ਤੱਕ 90 ਐਮ. ਐਮ. ਤੋਂ ਵੱਧ ਬਾਰਸ਼ ਹੋ ਚੁੱਕੀ ਹੈ ਅਤੇ ਇਸ ਮਹੀਨੇ 'ਚ ਆਮ ਨਾਲੋਂ ਵੱਧ ਬਾਰਸ਼ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਉਧਰ ਦੂਜੇ ਪਾਸੇ ਲੁਧਿਆਣਾ ਵਾਸੀਆਂ ਨੇ ਕਿਹਾ ਕਿ ਇਸ ਬਾਰਸ਼ ਨਾਲ ਉਨ੍ਹਾਂ ਨੂੰ ਬੀਤੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਬਰਸਾਤ ਦਾ ਮੌਸਮ ਚੰਗਾ ਲੱਗ ਰਿਹਾ ਹੈ।