ਲੁਧਿਆਣਾ ''ਚ ਫਿਰ ਸ਼ੁਰੂ ਹੋਈ ਬਾਰਿਸ਼, ਪਾਣੀ ਦੀ ਨਿਕਾਸੀ ਨਾ ਹੋਣ ਨਾਲ ਨਗਰ ਨਿਗਮ ਅਧਿਕਾਰੀਆਂ ਦੇ ਸਾਹ ਸੂਤੇ

07/01/2024 1:01:15 PM

ਲੁਧਿਆਣਾ (ਹਿਤੇਸ਼): ਸੋਮਵਾਰ ਨੂੰ ਸਵੇਰੇ ਬਾਰਿਸ਼ ਨੇ ਇਕ ਵਾਰ ਫ਼ਿਰ ਲੁਧਿਆਣਾ ਵਿਚ ਦਸਤਕ ਦੇ ਦਿੱਤੀ ਹੈ, ਜਿਸ ਨਾਲ ਗਰਮੀ ਤੋਂ ਪਰੇਸ਼ਾਨ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ, ਪਰ ਬਾਰਿਸ਼ ਮਗਰੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਨ੍ਹਾਂ ਲੋਕਾਂ ਦੀ ਪਰੇਸ਼ਾਨੀ ਵੱਧ ਸਕਦੀ ਹੈ, ਜਿਸ ਨੂੰ ਲੈ ਕੇ ਨਗਰ ਨਿਗਮ ਅਧਿਕਾਰੀਆਂ ਦੇ ਸਾਹ ਸੂਤੇ ਪਏ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਨੇ ਹੋਮਗਾਰਡ ਨੂੰ ਕੀਤਾ ਗ੍ਰਿਫ਼ਤਾਰ, ਜੇਲ੍ਹ ਦੇ ਹੈੱਡ ਵਾਰਡਨ ਨੇ ਲਾਏ ਗੰਭੀਰ ਦੋਸ਼

ਦਰਅਸਲ, 27 ਜੂਨ ਨੂੰ ਹੋਈ ਭਾਰੀ ਬਾਰਿਸ਼ ਮਗਰੋਂ ਮਹਾਨਗਰ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ ਸਨ ਤੇ ਬੁੱਢੇ ਨਾਲੇ ਦਾ ਪੱਧਰ ਵੱਧਣ ਨਾਲ ਪਾਣੀ ਦੇ ਓਵਰਫ਼ਲੋਅ ਹੋ ਕੇ ਨਾਲ ਲੱਗਦੇ ਇਲਾਕੇ ਵਿਚ ਵੜਣ ਦਾ ਖ਼ਤਰਾ ਮੰਡਰਾ ਰਿਹਾ ਸੀ। ਇੱਥੋਂ ਤਕ ਕਿ ਲੋਕਾਂ ਦੇ ਘਰਾਂ, ਫੈਕਟਰੀ ਤੇ ਦੁਕਾਨਾਂ ਵਿਚ ਪਾਣੀ ਵੜਣ ਕਾਰਨ ਸਾਮਾਨ ਦਾ ਕਾਫ਼ੀ ਨੁਕਸਾਨ ਹੋਇਆ ਸੀ। ਜਿਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਨਗਰ ਨਿਗਮ ਦੀ ਰੱਜ ਕੇ ਕਿਰਕਿਰੀ ਹੋਈ ਸੀ ਕਿ ਬਾਰਿਸ਼ ਦੇ ਪਾਣੀ ਦੀ ਨਿਕਾਸੀ ਨਾ ਹੋਣ ਦੀ ਸਮੱਸਿਆ ਦੇ ਹੱਲ ਲਈ ਕੀਤੀ ਗਈ ਮੀਟਿੰਗ ਤੋਂ ਬਾਅਦ ਗ੍ਰਾਊਂਡ 'ਤੇ ਸੀਵਰੇਜ, ਰੋਡ ਜਾਲੀਆਂ ਤੇ  ਬੁੱਢੇ ਨਾਲੇ ਦੀ ਸਫਾਈ ਦੇ ਨਾਂ 'ਤੇ ਕੁਝ ਨਹੀਂ ਹੋਇਆ। 
ਹਾਲਾਂਕਿ ਇਸ ਤੋਂ ਬਾਅਦ ਸੰਦੀਪ ਰਿਸ਼ੀ ਦੇ ਛੁੱਟੀ 'ਤੇ ਜਾਣ ਦੀ ਵਜ੍ਹਾ ਨਾਲ ਨਗਰ ਨਿਗਮ ਕਮਿਸ਼ਨਰ ਦਾ ਚਾਰਜ ਸੰਭਾਲਣ ਵਾਲੀ ਡੀ.ਸੀ. ਸਾਕਸ਼ੀ ਸਾਹਨੀ ਵੱਲੋਂ ਲਗਾਤਾਰ ਪਾਣੀ ਦੀ ਨਿਕਾਸੀ ਨਾ ਹੋਣ ਦੀ ਸਮੱਸਿਆ ਦੇ ਹੱਲ 'ਤੇ ਫੋਕਸ ਕੀਤਾ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ: 14 ਸਾਲ ਦੀ ਕੁੜੀ ਨੇ ਦਿੱਤਾ ਮਰੇ ਹੋਏ ਬੱਚੇ ਨੂੰ ਜਨਮ

ਉਨ੍ਹਾਂ ਵੱਲੋਂ ਖ਼ੁਦ ਸਾਈਟ ਵੀਜ਼ਿਟ ਕਰਨ ਤੋਂ ਬਾਅਦ ਨਗਰ ਨਿਗਮ ਤੇ ਡ੍ਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਬੁੱਢੇ ਨਾਲੇ ਦੀ ਸਫਾਈ ਦੇ ਨਾਲ ਰੈਗੂਲਰ ਮਾਨੀਟਰਿੰਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਣ ਵੇਖਣਾ ਇਹ ਹੋਵੇਗਾ ਕਿ ਭਾਰੀ ਬਾਰਿਸ਼ ਤੋਂ ਬਾਅਦ ਮਹਾਨਗਰ ਦੀਆਂ ਗਲ਼ੀਆਂ, ਸੜਕਾਂ 'ਤੇ ਪਾਣੀ ਜਮ੍ਹਾਂ ਨਾ ਹੋਣ ਦੇਣ ਤੋਂ ਇਲਾਵਾ ਬੁੱਢੇ ਨਾਲੇ ਦੀ ਸਫ਼ਾਈ ਨੂੰ ਲੈ ਕੇ ਡੀ.ਸੀ. ਵੱਲੋਂ ਜਾਰੀ ਹੁਕਮਾਂ ਦਾ ਕਿੰਨਾ ਅਸਰ ਪਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News