ਅਗਲੇ 5 ਦਿਨਾਂ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਦਾ ALERT

Thursday, Nov 14, 2024 - 03:30 PM (IST)

ਨੈਸ਼ਨਲ ਡੈਸਕ : ਪੰਜਾਬ ਵਿੱਚ ਇਨ੍ਹੀਂ ਦਿਨੀਂ ਧੁੰਦ ਤੇ ਧੂੰਏ (ਸਮੋਗ) ਦੀ ਸੰਘਣੀ ਚਾਦਰ ਸਵੇਰੇ ਸ਼ਾਮ ਛਾਈ ਰਹਿੰਦੀ ਹੈ। ਮੌਸਮ 'ਚ ਲਗਾਤਾਰ ਠੰਡਕ ਵੱਧਦੀ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ 19 ਨਵੰਬਰ ਤੱਕ ਦਾ ਤਾਜ਼ਾ ਮੌਸਮ ਅਪਡੇਟ ਜਾਰੀ ਕੀਤਾ ਹੈ, ਜਿਸ ਦੇ ਮੁਤਾਬਕ  ਅਗਲੇ 5 ਦਿਨਾਂ ‘ਚ ਦੇਸ਼ ਦੇ ਕੁੱਝ ਹਿੱਸਿਆ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। 

ਕਿਹੋ-ਜਿਹਾ ਰਹੇਗਾ ਮੌਸਮ?

ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ ਹਨ। ਅੱਜ ਰਾਜਧਾਨੀ ਦਾ AQI 434 ਹੈ। 10 ਤੋਂ ਵੱਧ ਖੇਤਰਾਂ ਵਿੱਚ AQI 400 ਅਤੇ 500 ਦੇ ਵਿਚਕਾਰ ਰਹਿੰਦਾ ਹੈ। ਦਿੱਲੀ ਦੀ ਹਵਾ ਸਾਹ ਲੈਣ ਯੋਗ ਨਹੀਂ ਹੈ। ਕੱਲ੍ਹ ਸੀਜ਼ਨ ਦੀ ਪਹਿਲੀ ਧੁੰਦ ਨੇ ਰਾਜਧਾਨੀ ਨੂੰ ਢੱਕ ਲਿਆ ਸੀ। ਬੁੱਧਵਾਰ ਨੂੰ ਦਿੱਲੀ ਦੇ ਜ਼ਿਆਦਾਤਰ ਇਲਾਕਿਆਂ ‘ਚ ਜ਼ੀਰੋ ਵਿਜ਼ੀਬਿਲਟੀ ਸੀ। ਘੱਟੋ-ਘੱਟ ਤਾਪਮਾਨ 0.9 ਡਿਗਰੀ ਹੇਠਾਂ ਡਿੱਗਿਆ ਅਤੇ 17 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਵੱਧ ਹੈ।

ਪੰਜਾਬ ਵਿੱਚ ਵੀ ਇਨੀਂ ਦਿਨੀਂ ਸਮੋਗ ਕਾਰਨ ਸਵੇਰੇ ਸ਼ਾਮ ਕੁਝ ਇਲਾਕਿਆਂ ਵਿੱਚ ਵਿਜ਼ੀਬਿਲਟੀ ਕਾਫੀ ਜ਼ਿਆਦਾ ਘੱਟ ਹੁੰਦੀ ਹੈ। ਆਉਣ ਵਾਲੇ ਦਿਨ ਵਿੱਚ ਬਦਲਦੇ ਮੌਸਮ ਕਾਰਨ ਧੁੰਦ ਹੋਰ ਵੱਧਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਹੱਡ ਚੀਰਵੀਂ ਠੰਡ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਕਾਂਬਾ ਛੇੜ ਸਕਦੀ ਹੈ। ਉਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਮੁਤਾਬਕ ਕੇਰਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕਰਨਾਟਕ, ਪੁਡੂਚੇਰੀ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਸੂਬਿਆਂ ਵਿੱਚ ਆਉਣ ਵਾਲੇ 5 ਦਿਨ ਭਾਰੀਂ ਮੀਂਹ ਪੈ ਸਕਦਾ ਹੈ। 

ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ 18 ਨਵੰਬਰ, ਕੇਰਲ ਵਿੱਚ 19 ਨਵੰਬਰ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ 18 ਨਵੰਬਰ ਨੂੰ ਮੀਂਹ ਪੈ ਸਕਦਾ ਹੈ। ਪੰਜਾਬ, ਹਿਮਾਚਲ, ਰਾਜਸਥਾਨ, ਉੱਤਰ ਪ੍ਰਦੇਸ਼, ਹਰਿਆਣਾ, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਸਿੱਕਮ ਸਮੇਤ ਕਈ ਸੂਬਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਉਥੇ ਹੀ ਜੰਮੂ-ਕਸ਼ਮੀਰ ਦੇ ਬਹੁੱਤੇ ਇਲਾਕਿਆਂ ਵਿੱਚ ਪਿਛਲੇ 2 ਦਿਨਾਂ ਤੋਂ ਬਰਫਬਾਰੀ ਹੋਈ ਹੈ, ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਵਧ ਗਈ ਹੈ।
 

ਇਸ ਦੇ ਨਾਲ ਹੀ ਇਕ ਤਾਜ਼ਾ ਪੱਛਮੀ ਗੜਬੜੀ ਚੱਲ ਰਹੀ ਹੈ, ਜਿਸ ਕਾਰਨ ਕੇਰਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਪੁਡੂਚੇਰੀ ਵਿੱਚ ਅੱਜ ਅਤੇ ਕੱਲ੍ਹ ਕੁਝ ਥਾਵਾਂ ‘ਤੇ ਗਰਜ਼-ਤੂਫ਼ਾਨ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਕਰਾਈਕਲ, ਯਨਮ, ਰਾਇਲਸੀਮਾ, ਮਾਹੇ ਵਿੱਚ ਵੀ ਬੱਦਲ ਛਾਏ ਰਹਿਣਗੇ। ਇਹ ਮੌਸਮ 19 ਨਵੰਬਰ ਤੱਕ ਜਾਰੀ ਰਹੇਗਾ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਸਮੇਤ ਕਈ ਸੂਬਿਆਂ ਵਿੱਚ ਅੱਜ ਅਤੇ ਕੱਲ੍ਹ ਸੰਘਣੀ ਧੁੰਦ ਛਾਈ ਰਹੇਗੀ। ਇਨ੍ਹਾਂ ਸੂਬਿਆਂ ਵਿੱਚ 20 ਨਵੰਬਰ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

 

 

 


DILSHER

Content Editor

Related News