ਪੰਜਾਬ ''ਚ ਪਵੇਗਾ ਮੀਂਹ, ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਖੁਸ਼ ਕੀਤੇ ਕਿਸਾਨ
Tuesday, Aug 06, 2019 - 03:16 PM (IST)
ਲੁਧਿਆਣਾ (ਨਰਿੰਦਰ) : ਪੰਜਾਬ 'ਚ ਅਗਲੇ 24 ਘੰਟਿਆਂ ਦੌਰਾਨ ਦੁਬਾਰਾ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੇਗੀ, ਉੱਥੇ ਹੀ ਕਿਸਾਨਾਂ ਲਈ ਵੀ ਇਹ ਖੁਸ਼ੀ ਲੈ ਕੇ ਆਵੇਗਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਜਿਹੜਾ ਮਾਨਸੂਨ ਜੁਲਾਈ ਮਹੀਨੇ 'ਚ ਕਮਜ਼ੋਰ ਰਿਹਾ ਸੀ, ਉਹ ਮੁੜ ਤੋਂ ਸਿਸਟਮ 'ਚ ਆ ਗਿਆ ਹੈ ਅਤੇ ਪੰਜਾਬ ਅਤੇ ਨੇੜਲੇ ਸੂਬਿਆਂ 'ਚ ਆਉਣ ਵਾਲੇ 24 ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਇਸ ਖਬਰ ਨੇ ਕਿਸਾਨਾਂ ਨੂੰ ਖੁਸ਼ ਕਰ ਦਿੱਤਾ ਹੈ ਕਿਉਂਕਿ ਝੋਨੇ ਦੀ ਫਸਲ ਲਈ ਇਹ ਮੀਂਹ ਬਹੁਤ ਲਾਹੇਵੰਦ ਹੈ।