ਕਿਸਾਨਾਂ 'ਤੇ ਕੁਦਰਤ ਦਾ ਕਹਿਰ, ਪੁੱਤਾਂ ਵਾਂਗ ਪਾਲੀ ਫਸਲ ਜ਼ਮੀਨ 'ਤੇ ਵਿਛੀ (ਵੀਡੀਓ)

Thursday, Mar 12, 2020 - 12:49 PM (IST)

ਨਾਭਾ (ਰਾਹੁਲ) : ਪੰਜਾਬ ਦੇ ਕਿਸਾਨਾਂ 'ਤੇ ਇਕ ਵਾਰ ਫਿਰ ਕੁਦਰਤ ਦਾ ਕਹਿਰ ਵਰ੍ਹਿਆ ਹੈ। ਸੂਬੇ 'ਚ ਹੋਈ ਬਾਰਸ਼ ਅਤੇ ਗੜ੍ਹੇਮਾਰੀ ਨਾਲ ਕਿਸਾਨਾਂ ਦੀਆਂ ਪੱਕੀਆਂ ਕਣਕਾਂ ਬਰਬਾਦ ਹੋ ਗਈਆਂ ਹਨ। ਫਸਲਾਂ 'ਚ ਗੜ੍ਹੇ ਅਤੇ ਮੀਂਹ ਪੈਣ ਕਾਰਨ ਪਾਣੀ ਇਕੱਠਾ ਹੋ ਗਿਆ ਹੈ। ਕੁਦਰਤ ਦੀ ਮਾਰ ਅੱਗੇ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਨੂੰ ਕਿਸਾਨ ਬਚਾ ਨਹੀਂ ਸਕਿਆ ਹੈ। ਮੀਂਹ ਕਾਰਨ ਕਣਕ ਦੀ ਫਸਲ ਜ਼ਮੀਨ 'ਤੇ ਵਿਛ ਗਈ ਹੈ ਅਤੇ ਬਿਲਕੁਲ ਖਰਾਬ ਹੋ ਚੁੱਕੀ ਹੈ। ਇਸ ਮੌਕੇ ਕਿਸਾਨ ਮਹਿੰਦਰ ਸਿੰਘ ਤੇ ਕਿਸਾਨ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਬੇਮੌਸਮੀ ਬਰਸਾਤ ਨੇ ਸਾਡੀ ਸਾਰੀ ਫਸਲ ਖਰਾਬ ਕਰ ਦਿੱਤੀ ਹੈ ਅਤੇ ਸਾਡੀ ਕਣਕ ਸਾਰੀ ਹੀ ਜ਼ਮੀਨ 'ਤੇ ਢਹਿ-ਢੇਰੀ ਹੋ ਗਈ ਹੈ, ਜਿਸ ਕਾਰਨ ਉਹ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਨ ਕਿ ਸਰਕਾਰ ਉਨ੍ਹਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦੇਵੇ। ਕਿਸਾਨਾਂ ਨੇ ਦੱਸਿਆ ਕਿ ਕਣਕ ਦੇ ਨਾਲ-ਨਾਲ ਆਲੂ ਦੀ ਫਸਲ ਨੂੰ ਵੀ ਮੀਂਹ ਕਾਰਨ ਕਾਫੀ ਨੁਕਸਾਨ ਪੁੱਜਿਆ ਹੈ।

ਇਹ ਵੀ ਪੜ੍ਹੋ : ਕੈਪਟਨ ਨੇ ਫਸਲਾਂ ਨੂੰ ਹੋਏ ਨੁਕਸਾਨ ਨੂੰ ਦੇਖਦੇ ਹੋਏ ਦਿੱਤੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਪੰਜਾਬ 'ਚ ਹੋ ਰਹੀ ਬਾਰਸ਼ ਤੇ ਗੜ੍ਹੇਮਾਰੀ
ਪੰਜਾਬ ਸਮੇਤ ਗੁਆਂਢੀ ਸੂਬਿਆਂ 'ਚ ਇਸ ਵਾਰ ਮੌਸਮ ਵਾਰ-ਵਾਰ ਕਰਵਟ ਲੈ ਰਿਹਾ ਹੈ। ਇਕ-ਦੋ ਦਿਨ ਤਿੱਖੀ ਧੁੱਪ ਨਿਕਲਣ ਤੋਂ ਬਾਅਦ ਜਿੱਥੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋਣ ਲੱਗਦੀ ਹੈ, ਉੱਥੇ ਹੀ ਮੈਦਾਨੀ ਇਲਾਕਿਆਂ 'ਚ ਬਾਰਸ਼ ਨਾਲ ਗੜ੍ਹੇਮਾਰੀ ਹੋ ਰਹੀ ਹੈ। ਇਸ ਵਾਰ ਫਿਰ ਪੱਛਮੀ ਚੱਕਰਵਾਤ ਦੇ 10 ਮਾਰਚ ਨੂੰ ਸਰਗਰਮ ਹੋਣ ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ।

PunjabKesari
ਕੈਪਟਨ ਨੇ ਦਿੱਤੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ 'ਚ ਬੇਮੌਸਮੀ ਬਾਰਸ਼ ਅਤੇ ਗੜ੍ਹੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਪਿਛਲੇ 2-3 ਦਿਨਾਂ ਤੋਂ ਹੋ ਰਹੀ ਵਰਖਾ ਕਾਰਨ ਖੇਤਾਂ 'ਚ ਖੜ੍ਹੀ ਕਣਕ ਦੀ ਫਸਲ ਨੂੰ ਨੁਕਸਾਨ ਪੁੱਜਾ, ਜਿਸ 'ਤੇ ਮੁੱਖ ਮੰਤਰੀ ਨੇ ਆਪਣੇ ਤੌਰ 'ਤੇ ਕਦਮ ਚੁੱਕਦੇ ਹੋਏ ਵਿਸ਼ੇਸ਼ ਗਿਰਦਾਵਰੀ ਕਰਾਉਣ ਦੇ ਹੁਕਮ ਦਿੱਤੇ ਹਨ।

PunjabKesari

 


author

Babita

Content Editor

Related News