ਪੰਜਾਬ 'ਚ ਲੱਗੀਆਂ ਰਹਿਣਗੀਆਂ 'ਮੀਂਹ' ਦੀਆਂ ਛਹਿਬਰਾਂ, ਮੌਸਮ ਮਹਿਕਮੇ ਨੇ ਕੀਤੀ ਭਵਿੱਖਬਾਣੀ

Wednesday, Jul 08, 2020 - 04:31 PM (IST)

ਪੰਜਾਬ 'ਚ ਲੱਗੀਆਂ ਰਹਿਣਗੀਆਂ 'ਮੀਂਹ' ਦੀਆਂ ਛਹਿਬਰਾਂ, ਮੌਸਮ ਮਹਿਕਮੇ ਨੇ ਕੀਤੀ ਭਵਿੱਖਬਾਣੀ

ਲੁਧਿਆਣਾ (ਨਰਿੰਦਰ) : ਪੰਜਾਬ 'ਚ ਵੱਖ-ਵੱਖ ਇਲਾਕਿਆਂ 'ਚ ਪੈ ਰਹੇ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਜ਼ਿਲ੍ਹਾ ਲੁਧਿਆਣਾ 'ਚ ਵੀ ਸਵੇਰ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਮਹਿਕਮੇ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ 2 ਦਿਨਾਂ ਤੱਕ ਇਸੇ ਤਰ੍ਹਾਂ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਮੀਂਹ ਦੀਆਂ ਛਹਿਬਰਾਂ ਲੱਗੀਆਂ ਰਹਿਣਗੀਆਂ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਮਹਿਕਮੇ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ 17 ਐੱਮ. ਐੱਮ. ਮੀਂਹ ਪੈ ਚੁੱਕਾ ਹੈ, ਜਦੋਂ ਕਿ ਜੁਲਾਈ ਦੇ ਪਹਿਲੇ ਹਫਤੇ ਦੀ ਗੱਲ ਕੀਤੀ ਜਾਵੇ ਤਾਂ ਇੱਕ ਹਫ਼ਤੇ 'ਚ 63 ਐੱਮ. ਐੱਮ. ਬਾਰਸ਼ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ਤੋਂ ਵੱਡੀ ਖਬਰ, ਬੈਂਸ ਤੋਂ ਬਾਅਦ ਇਕ ਹੋਰ ADC ਕੋਰੋਨਾ ਪਾਜ਼ੇਟਿਵ

PunjabKesari

ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ 'ਚ ਔਸਤਨ 200 ਐੱਮ. ਐੱਮ. ਤੱਕ ਮੀਂਹ ਪੈਂਦਾ ਹੈ। ਡਾ. ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਆਉਂਦੇ ਦੋ ਦਿਨਾਂ ਤੱਕ ਪੰਜਾਬ ਦੇ ਹਿੱਸਿਆਂ 'ਚ ਮਾਨਸੂਨ ਕਾਫੀ ਸਰਗਰਮ ਹੈ, ਇਸ ਲਈ ਦੋ ਦਿਨ ਲਗਭਗ ਪੰਜਾਬ ਦੇ ਹਰ ਹਿੱਸੇ 'ਚ ਮੀਂਹ ਪਵੇਗਾ। ਉਨ੍ਹਾਂ ਕਿਹਾ ਕਿ ਇਹ ਮੀਂਹ ਕਿਸਾਨਾਂ ਲਈ ਵੀ ਲਾਹੇਵੰਦ ਹੈ ਕਿਉਂਕਿ ਝੋਨੇ, ਮੱਕੀ ਅਤੇ ਨਰਮੇ ਦੀ ਫ਼ਸਲ ਨੂੰ ਪਾਣੀ ਦੀ ਲੋੜ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੀਤੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲੀ ਹੈ ਕਿਉਂਕਿ ਬੀਤੇ ਦਿਨੀਂ ਪਾਰਾ ਲਗਾਤਾਰ ਵੱਧਦਾ ਜਾ ਰਿਹਾ ਸੀ ਅਤੇ ਮੀਂਹ ਪੈਣ ਕਾਰਨ ਪਾਰੇ 'ਚ ਵੀ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਪੁਲਵਾਮਾ 'ਚ ਸ਼ਹੀਦ ਹੋਏ ਰਾਜਵਿੰਦਰ ਸਿੰਘ ਦੇ ਪਰਿਵਾਰ ਲਈ ਕੈਪਟਨ ਦਾ ਵੱਡਾ ਐਲਾਨ
ਮੀਂਹ ਨੇ ਖੋਲ੍ਹੀ ਸਰਕਾਰ ਦੇ ਕੰਮਾਂ ਦੀ ਪੋਲ
ਸ਼ਹਿਰ 'ਚ ਮੀਂਹ ਪੈਣ ਕਾਰਨ ਜਨਤਾ ਨਗਰ, ਜੈਮਲ ਸਿੰਘ ਰੋਡ ਅਤੇ ਚੌੜਾ ਬਾਜ਼ਾਰ 'ਚ ਪਾਣੀ ਖੜ੍ਹਾ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

PunjabKesari
ਲੋਕਾਂ ਦਾ ਕਹਿਣਾ ਸੀ ਕਿ ਮੀਂਹ ਕਾਰਨ ਉਨ੍ਹਾਂ ਨੂੰ ਗਰਮੀ ਤੋਂ ਤਾਂ ਰਾਹਤ ਮਿਲੀ ਹੈ ਪਰ ਥਾਂ-ਥਾਂ ਪਾਣੀ ਖੜ੍ਹਾ ਹੋਣ ਕਾਰਨ ਉਨ੍ਹਾਂ ਨੂੰ ਕੰਮਾਂ-ਕਾਰਾਂ 'ਤੇ ਜਾਣ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਹਾਈਕੋਰਟ ਤੇ ਪੰਜਾਬ ਸਿਵਲ ਸਕੱਤਰੇਤ 'ਚ 'ਕੋਰੋਨਾ' ਕਾਰਨ ਹਾਹਾਕਾਰ, 500 ਅਫਸਰ ਇਕਾਂਤਵਾਸ

PunjabKesari


author

Babita

Content Editor

Related News