ਅੱਤ ਦੀ ਗਰਮੀ ਦੌਰਾਨ ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਅੱਜ ਤੋਂ ਪਵੇਗਾ ਮੀਂਹ

06/15/2022 11:23:04 AM

ਲੁਧਿਆਣਾ (ਸਲੂਜਾ) : ਪੰਜਾਬ 'ਚ ਅੱਤ ਦੀ ਗਰਮੀ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਚੰਗੀ ਖ਼ਬਰ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਦੇ ਪਾਰੇ ਵਿਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਹੋਈ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਤਿੰਨ-ਚਾਰ ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਧੂੜ ਭਰੀ ਹਨ੍ਹੇਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ ਨੂੰ ਅੱਜ ਰਵਾਨਾ ਹੋਣਗੀਆਂ ਸਰਕਾਰੀ ਬੱਸਾਂ, CM ਮਾਨ ਤੇ ਕੇਜਰੀਵਾਲ ਦੇਣਗੇ ਹਰੀ ਝੰਡੀ

15 ਜੂਨ ਤੋਂ ਪੰਜਾਬ, ਹਰਿਆਣਾ ਸਮੇਤ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ’ਚ ਬਾਰਸ਼ ਹੋਵੇਗੀ, ਜੋ 16 ਤੋਂ 18 ਜੂਨ ਤੱਕ ਜਾਰੀ ਰਹਿ ਸਕਦੀ ਹੈ। ਪੰਜਾਬ ਦੇ ਸਮਰਾਲਾ ਅਤੇ ਪਟਿਆਲਾ ਸ਼ਹਿਰਾਂ 'ਚ ਗਰਮੀ ਦਾ ਕਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 45.8 ਡਿਗਰੀ ਸੈਲਸੀਅਸ ਰਿਕਾਰਡ ਹੋਇਆ।

ਇਹ ਵੀ ਪੜ੍ਹੋ : ਕੇਜਰੀਵਾਲ ਦੇ ਆਉਣ ਤੋਂ ਪਹਿਲਾਂ 'ਜਲੰਧਰ' 'ਚ ਮਾਹੌਲ ਵਿਗਾੜਨ ਦੀ ਕੋਸ਼ਿਸ਼, ਕੰਧਾਂ 'ਤੇ ਲਿਖੇ ਖ਼ਾਲਿਸਤਾਨ ਦੇ ਨਾਅਰੇ

ਸੂਬੇ ਦੇ ਦੂਜੇ ਸ਼ਹਿਰਾਂ ਪਠਾਨਕੋਟ 'ਚ 43.4 ਡਿਗਰੀ ਸੈਲਸੀਅਸ, ਗੁਰਦਾਸਪੁਰ 43 ਡਿਗਰੀ ਸੈਲਸੀਅਸ, ਬਠਿੰਡਾ 43.6 ਡਿਗਰੀ ਸੈਲਸੀਅਸ, ਫਿਰੋਜ਼ਪੁਰ 43.4 ਡਿਗਰੀ, ਫਰੀਦਕੋਟ 42 ਡਿਗਰੀ, ਮੋਗਾ 42.9 ਡਿਗਰੀ, ਜਲੰਧਰ 42.8 ਡਿਗਰੀ, ਨੂਰਮਹਿਲ 42.9, ਲੁਧਿਆਣਾ 43.2, ਬਰਨਾਲਾ 42.6 ਡਿਗਰੀ, ਹੁਸ਼ਿਆਰਪੁਰ 44.3, ਰੋਪੜ 42.9, ਮੋਹਾਲੀ 42.8, ਰੌਣੀ 41.8 ਅਤੇ ਫਤਿਹਗੜ੍ਹ ਸਾਹਿਬ 'ਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 43.7 ਡਿਗਰੀ ਸੈਲਸੀਅਸ ਰਿਹਾ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News