ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਨੇ ਮੀਂਹ ਪੈਣ ਦੀ ਦਿੱਤੀ ਚਿਤਾਵਨੀ

Thursday, Dec 29, 2022 - 11:33 AM (IST)

ਲੁਧਿਆਣਾ (ਸਲੂਜਾ) : ਪੰਜਾਬ 'ਚ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 29 ਦਸੰਬਰ ਨੂੰ ਉੱਤਰੀ ਪੰਜਾਬ 'ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਅਤੇ ਗੁਰਦਾਸਪੁਰ 'ਚ ਮੀਂਹ ਪੈ ਸਕਦਾ ਹੈ, ਜਦੋਂ ਕਿ ਪੰਜਾਬ ਦੇ ਦੂਜੇ ਇਲਾਕੇ ਸੁੱਕੇ ਹੀ ਰਹਿਣਗੇ।

ਇਹ ਵੀ ਪੜ੍ਹੋ : Year Ender 2022 : ਪੰਜਾਬ ਦੇ ਵੱਡੇ ਕਤਲਕਾਂਡਾਂ ਨੇ ਕੰਬਾ ਛੱਡੀ ਲੋਕਾਂ ਦੀ ਰੂਹ, ਧੁਰ ਅੰਦਰ ਤੱਕ ਟੁੱਟੇ ਪਰਿਵਾਰ (ਤਸਵੀਰਾਂ)

ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਸਲਾਹ ਦਿੱਤੀ ਹੈ ਕਿ ਸੰਘਣੀ ਧੁੰਦ 'ਚ ਘਰ ਤੋਂ ਬਾਹਰ ਨਿਕਲਣ ਦੌਰਾਨ ਪੂਰੀ ਸਾਵਧਾਨੀ ਵਰਤੋ ਤਾਂ ਜੋ ਸੜਕ 'ਤੇ ਸੁਰੱਖਿਅਤ ਰਿਹਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਜਿਹੜੇ ਲੋਕ ਸਾਹ ਦੀ ਬੀਮਾਰੀ ਤੋਂ ਪੀੜਤ ਹਨ, ਉਹ ਸਵੇਰ ਦੇ ਸਮੇਂ ਬਾਹਰ ਜਾਣ ਤੋਂ ਪਰਹੇਜ਼ ਕਰਨ।

ਇਹ ਵੀ ਪੜ੍ਹੋ : ਪੰਜਾਬ ਦੀ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਬੱਚਿਆਂ ਨੂੰ ਸਕੂਲਾਂ 'ਚ ਪੜ੍ਹਾਇਆ ਜਾਵੇਗਾ 'ਕਿਸਾਨ ਅੰਦੋਲਨ'

ਇਸ ਮੌਸਮ 'ਚ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਬਿਨਾਂ ਕਿਸੇ ਕੰਮ ਤੋਂ ਘਰੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਕਈ ਇਲਾਕਿਆਂ 'ਚ ਬੀਤੇ ਦਿਨ ਧੁੱਪ ਖਿੜਨ ਕਾਰਨ ਤਾਪਮਾਨ ਦੇ ਪਾਰੇ 'ਚ ਇਕ ਤੋਂ ਦੋ ਡਿਗਰੀ ਤਾਪਮਾਨ ਵੱਧਣ ਨਾਲ ਲੋਕਾਂ ਨੂੰ ਠੰਡ ਤੋਂ ਥੋੜ੍ਹੀ ਰਾਹਤ ਮਿਲੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News