ਪੰਜਾਬ 'ਚ ਠੰਡ ਵਿਚਾਲੇ 'ਮੌਸਮ' ਨੂੰ ਲੈ ਕੇ ਜ਼ਰੂਰੀ ਖ਼ਬਰ, ਅੱਜ ਤੋਂ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ

Tuesday, Jan 24, 2023 - 12:25 PM (IST)

ਲੁਧਿਆਣਾ (ਸਲੂਜਾ) : ਪੰਜਾਬ 'ਚ ਠੰਡ ਦੌਰਾਨ ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ 24-25 ਅਤੇ 28 ਤਾਰੀਖ਼ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਰਹਿ ਸਕਦਾ ਹੈ। ਪੰਜਾਬ ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਦੌਰਾਨ ਲੁਧਿਆਣਾ ਸਮੇਤ ਵੱਖ-ਵੱਖ ਸ਼ਹਿਰਾਂ 'ਚ ਧੁੱਪ ਖਿੜੀ ਰਹੇਗੀ ਪਰ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਦਾ ਮਿਜਾਜ਼ ਕਰਵਟ ਲਵੇਗਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਭਾਰਤ 'ਚ 26 ਜਨਵਰੀ ਦਾ ਰਿਫਰੈਂਡਮ ਫੇਲ੍ਹ ਹੋਣ 'ਤੇ ਬੌਖ਼ਲਾਇਆ ਗੁਰਪਤਵੰਤ ਪੰਨੂ

ਮੌਸਮ ਵਿਭਾਗ ਮੁਤਾਬਕ ਹਵਾ 'ਚ ਨਮੀ ਦੀ ਮਾਤਰਾ ਵੱਧ ਰਹੇਗੀ ਅਤੇ ਠੰਡੀਆਂ ਹਵਾਵਾਂ ਵੀ ਚੱਲਣਗੀਆਂ। ਸਵੇਰੇ ਅਤੇ ਸ਼ਾਮ ਦੇ ਸਮੇਂ ਸੀਤ ਲਹਿਰ 15 ਤੋਂ 20 ਕਿਲੋਮੀਟਰ ਪ੍ਰਤੀ ਘੰਟ ਦੀ ਰਫ਼ਤਾਰ ਨਾਲ ਚੱਲੇਗੀ।

ਇਹ ਵੀ ਪੜ੍ਹੋ : ਲਿਵ-ਇਨ 'ਚ ਰਹਿੰਦੇ ਕਰਵਾਇਆ ਪ੍ਰੇਮਿਕਾ ਦਾ ਗਰਭਪਾਤ, ਰਿਸ਼ਤਾ ਜਨਤਕ ਹੋਇਆ ਤਾਂ ਵਿਆਹ ਤੋਂ ਮੁੱਕਰਿਆ

ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਫਰਵਰੀ ਮਹੀਨੇ ਦੀ ਸ਼ੁਰੂਆਤ ਤੇਜ਼ ਧੁੱਪ ਨਾਲ ਹੋਵੇਗੀ ਅਤੇ 5 ਦਿਨ ਤੱਕ ਚੰਗੀ ਧੁੱਪ ਖਿੜੇਗੀ। ਇਸ ਨਾਲ ਤਾਪਮਾਨ 'ਚ ਵਾਧਾ ਹੋਵੇਗਾ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News