ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਦਾ ਐਲਾਨ, ਹੁਣ ਇਸ ਦਿਨ ਪਵੇਗਾ ਮੀਂਹ

Monday, Sep 09, 2024 - 11:47 AM (IST)

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ,  ਮੌਸਮ ਵਿਭਾਗ ਦਾ ਐਲਾਨ, ਹੁਣ ਇਸ ਦਿਨ ਪਵੇਗਾ ਮੀਂਹ

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿਚ ਇਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਣ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿਚ ਸਿਰਫ਼ 3 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ ਜਦਕਿ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ 1.1 ਡਿਗਰੀ ਦਾ ਵਾਧਾ ਦਰਜ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਫ਼ਿਰੋਜ਼ਪੁਰ ਦਾ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ 33.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.3 ਡਿਗਰੀ ਵੱਧ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਭੱਤਿਆਂ 'ਚ ਵਾਧਾ

ਮੌਸਮ ਵਿਭਾਗ ਮੁਤਾਬਿਕ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿਚ ਮੀਂਹ ਪੈ ਰਿਹਾ ਹੈ। ਜਿਸ ਦੇ ਚੱਲਦੇ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਕੁਝ ਇਲਾਕਿਆਂ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐੱਸਏਐੱਸ ਨਗਰ, ਫਤਹਿਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਇਹ ਸੰਭਾਵਨਾਵਾਂ ਸਿਰਫ 25 ਫੀਸਦੀ ਤੱਕ ਹੈ। 

ਇਹ ਵੀ ਪੜ੍ਹੋ : ਪੰਜਾਬ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਤਿੰਨ ਦਿਨ ਛੁੱਟੀ 'ਤੇ ਜਾਣ ਦਾ ਐਲਾਨ

ਮੌਸਮ ਵਿਭਾਗ ਦਾ ਆਖਣਾ ਹੈ ਕਿ 13 ਸਤੰਬਰ ਤੱਕ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਵਧੇਗਾ ਅਤੇ ਵਾਯੂਮੰਡਲ ਵਿਚ ਨਮੀ ਘਟੇਗੀ। ਇਸ ਤੋਂ ਬਾਅਦ 14 ਤਰੀਕ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਵੱਧ ਰਹੀ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਸਮੇਤ 18 ਸੂਬਿਆਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ ਪਰ ਉੱਤਰ ਭਾਰਤ ਵਿਚ ਇਸ ਦਾ ਅਸਰ ਸਭ ਤੋਂ ਘੱਟ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਉੱਘੇ ਵਪਾਰੀ ਨੇ ਕੀਤੀ ਖ਼ੁਦਕੁਸ਼ੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News