ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ''ਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
Sunday, Apr 20, 2025 - 07:17 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਤੇਜ਼ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਵਿਚ ਕਾਫ਼ੀ ਬਦਲਾਅ ਵੇਖਣ ਨੂੰ ਮਿਲਿਆ ਹੈ। ਇਸ ਦੇ ਨਾਲ ਹੀ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਨਜ਼ਰ ਆਈ। ਇਕ ਪਾਸੇ ਜਿੱਥੇ ਬਾਰਿਸ਼ ਪੈ ਕਰਕੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ, ਉਥੇ ਹੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਅਤੇ ਮੰਡੀਆਂ ਵਿਚ ਪਈ ਕਣਕ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ ਪਰ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: ਜ਼ੀਰਾ 'ਚ ਅੱਗ ਦਾ ਤਾਂਡਵ, 50 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ, ਦੋ ਨੌਜਵਾਨ ਝੁਲਸੇ, ਇਕ ਦੀ ਮੌਤ
ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 1.1 ਡਿਗਰੀ ਸੈਲਸੀਅਸ ਘਟਿਆ ਹੈ। ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਰਹਿੰਦਾ ਹੈ। ਬਠਿੰਡਾ ਵਰਗੇ ਸ਼ਹਿਰ ਵਿੱਚ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਉੱਪਰ ਚਲਾ ਗਿਆ, ਜਿਸ ਤੋਂ ਸਪੱਸ਼ਟ ਹੈ ਕਿ ਗਰਮੀ ਦੀਆਂ ਲਹਿਰਾਂ ਅਤੇ ਗਰਮ ਹਵਾਵਾਂ ਤੋਂ ਅਜੇ ਪੂਰੀ ਤਰ੍ਹਾਂ ਰਾਹਤ ਨਹੀਂ ਮਿਲੀ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਫਿਰ ਵਾਧਾ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਨਵੀਂ ਮੁਸੀਬਤ 'ਚ ਘਿਰਣਗੇ ਪੰਜਾਬ ਵਾਸੀ! ਬੰਦ ਹੋਣ ਜਾ ਰਹੇ ਨੇ ਇਹ ਰਸਤੇ, ਜਾਰੀ ਹੋਈ ਡੈੱਡਲਾਈਨ
ਪਹਾੜੀ ਸੂਬਿਆਂ 'ਚ ਭਾਰੀ ਬਰਫ਼ਬਾਰੀ ਦੀ ਸੰਭਾਵਨਾ
ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਅਤੇ ਤੇਜ਼ ਤੂਫ਼ਾਨੀ ਹਵਾਵਾਂ ਦੀ ਭਵਿੱਖਬਾਣੀ ਕੀਤੀ ਹੈ। ਜੰਮੂ-ਕਸ਼ਮੀਰ ਵਿਚ ਐਤਵਾਰ ਨੂੰ ਇਕ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸੋਮਵਾਰ ਨੂੰ ਵੀ ਇਹੀ ਸਥਿਤੀ ਬਣੀ ਰਹਿ ਸਕਦੀ ਹੈ। ਬਰਫ਼ਬਾਰੀ ਅਤੇ ਮੀਂਹ ਦਾ ਪ੍ਰਭਾਵ ਹਿਮਾਚਲ ਵਿਚ ਵੀ ਦਿਖਾਈ ਦੇਵੇਗਾ।
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ
ਬੇਸ਼ੱਕ ਪੰਜਾਬ ਲਈ ਕੋਈ ਅਧਿਕਾਰਤ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ ਪਰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹੇ ਜਿਵੇਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ - ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਇਲਾਕਿਆਂ ਵਿੱਚ ਸਥਾਨਕ ਮੌਸਮ ਪ੍ਰਣਾਲੀਆਂ ਅਤੇ ਪਹਾੜੀ ਇਲਾਕਿਆਂ ਤੋਂ ਆਉਣ ਵਾਲੀ ਨਮੀ ਮੀਂਹ ਦਾ ਕਾਰਨ ਬਣ ਸਕਦੀ ਹੈ।
ਇਹ ਵੀ ਪੜ੍ਹੋ: ਨਵੇਂ ਵਿਵਾਦ 'ਚ ਘਿਰਿਆ ਕੁੱਲ੍ਹੜ ਪਿੱਜ਼ਾ ਕੱਪਲ, ਪੋਸਟ ਕੀਤੀ ਅਜਿਹੀ ਵੀਡੀਓ ਕਿ ਮਚ ਗਈ ਤਰਥੱਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e