ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
Tuesday, Jul 21, 2026 - 12:28 PM (IST)
ਜਲੰਧਰ (ਪੁਨੀਤ) : ਪੰਜਾਬ, ਹਰਿਆਣਾ ਦੇ ਕਈ ਜ਼ਿਲ੍ਹਿਆਂ ’ਚ ਪਿਛਲੇ 24 ਘੰਟਿਆਂ ਦੌਰਾਨ ਹਲਕੇ ਤੋਂ ਭਾਰੀ ਮੀਂਹ ਦਰਜ ਕੀਤਾ ਗਿਆ। ਪੰਜਾਬ ਤੇ ਹਰਿਆਣਾ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ਵਿਚ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ 21 ਅਤੇ 22 ਜੁਲਾਈ ਲਈ ਭਾਰੀ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤਾ ਹੈ, ਜਦਕਿ 23 ਜੁਲਾਈ ਨੂੰ ਸਾਧਾਰਨ ਮੀਂਹ ਨੂੰ ਲੈ ਕੇ ਯੈਲੋ ਅਲਰਟ ਰਹੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਚੌਕਸ ਰਹਿਣ ਦੀ ਸਲਾਹ ਦਿੰਦੇ ਹੋਏ ਹੇਠਲੇ ਇਲਾਕਿਆਂ ਵਿਚ ਪਾਣੀ ਭਰਨ, ਤੇਜ਼ ਹਵਾਵਾਂ ਅਤੇ ਆਸਮਾਨੀ ਬਿਜਲੀ ਡਿੱਗਣ ਦੀ ਸੰਭਾਵਨਾ ਪ੍ਰਗਟਾਈ ਹੈ।
ਇਹ ਵੀ ਪੜ੍ਹੋ : ਨਵੇਂ ਵਿਆਹੇ ਜੋੜੇ ਨੇ ਗੁੱਸੇ 'ਚ ਨਹਿਰ 'ਚ ਮਾਰੀਆਂ ਛਾਲਾਂ, ਕਲੇਸ਼ ਨੇ ਉਜਾੜਿਆ ਪਰਿਵਾਰ
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਅਤੇ ਹਰਿਆਣਾ ਦੀਆਂ ਕੁਝ ਥਾਵਾਂ ’ਤੇ ਹਲਕੇ ਤੋਂ ਦਰਮਿਆਨਾ ਮੀਂਹ ਦਰਜ ਕੀਤਾ ਗਿਆ। ਪੰਜਾਬ ਦੇ ਕੁਝ ਇਲਾਕਿਆਂ ਵਿਚ ਗਰਜ-ਚਮਕ ਨਾਲ ਮੀਂਹ ਪਿਆ, ਜਦਕਿ ਹਰਿਆਣਾ ਦੇ ਕੁਝ ਇਲਾਕਿਆਂ ਵਿਚ ਤੇਜ਼ ਹਵਾਵਾਂ ਚੱਲੀਆਂ। ਮੌਸਮ ਵਿਭਾਗ ਅਨੁਸਾਰ ਐਤਵਾਰ ਦੀ ਤੁਲਨਾ ਵਿਚ ਪੰਜਾਬ ਦੇ ਔਸਤ ਵਧੇਰੇ ਤਾਪਮਾਨ ਵਿਚ 3.9 ਡਿਗਰੀ ਸੈਲਸੀਅਸ ਅਤੇ ਹਰਿਆਣਾ ਵਿਚ 4.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ।
ਇਹ ਵੀ ਪੜ੍ਹੋ : ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
ਹਾਲਾਂਕਿ ਮੀਂਹ ਦੇ ਬਾਵਜੂਦ ਪੰਜਾਬ ਦੇ ਕਈ ਹਿੱਸਿਆਂ ਵਿਚ ਗਰਮੀ ਦਾ ਅਸਰ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ। ਸੂਬੇ ਵਿਚ ਪਿਛਲੇ 24 ਘੰਟਿਆਂ ਦੌਰਾਨ ਫਰੀਦਕੋਟ ਵਿਚ ਸਭ ਤੋਂ ਵੱਧ 41.9 ਡਿਗਰੀ ਸੈਲਸੀਅਸ ਵੱਧ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ, ਜਦਕਿ ਹਰਿਆਣਾ ਵਿਚ ਕੈਨਾਲ ਕਾਲੋਨੀ ਵਿਚ ਵੱਧ ਤੋਂ ਵੱਧ ਤਾਪਮਾਨ 37.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਇਹ ਵੀ ਪੜ੍ਹੋ : ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
