ਪੰਜਾਬ ''ਚ 13,14,15,16 ਤੇ 17 ਤਾਰੀਖ਼ ਲਈ ਵੱਡੀ ਚਿਤਾਵਨੀ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ, ਜਾਣੋ ਕਦੋ ਪਵੇਗਾ ਮੀਂਹ

Friday, Feb 13, 2026 - 12:44 PM (IST)

ਪੰਜਾਬ ''ਚ 13,14,15,16 ਤੇ 17 ਤਾਰੀਖ਼ ਲਈ ਵੱਡੀ ਚਿਤਾਵਨੀ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ, ਜਾਣੋ ਕਦੋ ਪਵੇਗਾ ਮੀਂਹ

ਜਲੰਧਰ (ਵੈੱਬ ਡੈਸਕ- ਪੰਜਾਬ ਵਿਚ ਹੁਣ ਠੰਡ ਦਾ ਦੌਰ ਖ਼ਤਮ ਹੋਣ ਲੱਗਾ ਹੈ। ਬੇਸ਼ਕ ਸਵੇਰੇ ਅਤੇ ਸ਼ਾਮ ਨੂੰ ਥੋੜ੍ਹੀ ਠੰਡ ਦਾ ਸਾਹਮਣਾ ਜ਼ਰੂਰ ਕਰਨਾ ਪੈ ਰਿਹਾ ਹੈ ਪਰ ਹੌਲੀ-ਹੌਲੀ ਗਰਮੀ ਦੀ ਦਸਤਕ ਵੀ ਹੋਣ ਲੱਗੀ ਹੈ। ਹੁਣ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਅਤੇ ਘੱਟ ਤੋਂ ਘੱਟ ਤਾਪਮਾਨ ਵਿਚ ਵੀ ਵਾਧਾ ਹੋਣ ਲੱਗਾ ਹੈ। ਉਥੇ ਹੀ ਅਗਲੇ ਦਿਨਾਂ ਨੂੰ ਲੈ ਕੇ ਆਈ. ਐੱਮ. ਡੀ. ਚੰਡੀਗੜ੍ਹ ਵੱਲੋਂ ਪੰਜਾਬ ਦੇ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 17 ਤਾਰੀਖ਼ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਸੂਬੇ ਵਿਚ 17 ਤਾਰੀਖ਼ ਤੋਂ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ। 17 ਤਾਰੀਖ਼ ਨੂੰ ਪਜਾਬ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। 

PunjabKesari

ਇਹ ਵੀ ਪੜ੍ਹੋ: ਕਪੂਰਥਲਾ ਤੇ ਫਗਵਾੜਾ 'ਚ ਦੋ ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, DC ਨੇ ਜਾਰੀ ਕੀਤੇ ਹੁਕਮ

PunjabKesari

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਅਪਡੇਟ ਵਿਚ 13 ਅਤੇ 14 ਤਾਰੀਖ਼ ਨੂੰ ਪੰਜਾਬ ਵਿਚ ਮੌਸਮ ਖ਼ੁਸ਼ਕ ਰਹੇਗਾ। ਇਨ੍ਹਾਂ ਦਿਨਾਂ ਦੌਰਾਨ ਬਾਰਿਸ਼ ਨੂੰ ਲੈ ਕੇ ਕੋਈ ਸੰਭਾਵਨਾ ਨਹੀਂ ਜਤਾਈ। ਉਥੇ ਹੀ 15 ਅਤੇ 16 ਤਾਰੀਖ਼ ਨੂੰ ਵੀ ਮੌਸਮ ਵਿਭਾਗ ਨੇ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ ਸੰਘਣੀ ਧੁੰਦ ਜਾਂ ਸੀਤ ਲਹਿਰ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। 

ਇਹ ਵੀ ਪੜ੍ਹੋ: ਪੈਸਾ ਇਕੱਠਾ ਕਰਨ ਲਈ ਕੀਮਤੀ ਜਨਤਕ ਜ਼ਮੀਨਾਂ ਵੇਚ ਰਹੀ 'ਆਪ' ਸਰਕਾਰ : ਪ੍ਰਤਾਪ ਬਾਜਵਾ

ਉਥੇ ਹੀ 17 ਫਰਵਰੀ ਲਈ ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਪੰਜਾਬ ਵਿਚ ਬਾਰਿਸ਼ ਦੀ ਹੋਵੇਗੀ। ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ।  ਉਥੇ ਹੀ ਜੇਕਰ ਗੱਲ ਕੀਤੀ ਜਾਵੇ ਪੰਜਾਬ ਵਿਚ ਤਾਪਮਾਨ ਦੀ ਤਾਂ ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਸੈਲਸੀਅਸ ਥੋੜ੍ਹਾ ਘਟਿਆ ਸੀ ਪਰ ਹੁਣ ਇਹ ਆਮ ਨਾਲੋਂ 2.4 ਡਿਗਰੀ ਵੱਧ ਹੈ। ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 27.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਹਾਈਵੇਅ 'ਤੇ ਡਰਾਈਵਰ ਨੂੰ ਮਾਰ ਕੇ ਖੇਤਾਂ 'ਚ ਸਾੜਿਆ, ਲੱਤ ਵੀ ਗਾਇਬ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News