ਲਗਾਤਾਰ ਹੋ ਰਹੀ ਬਾਰਿਸ਼ ਨੇ ਵਧਾ''ਤਾ ਦਰਿਆ ਦੇ ਪਾਣੀ ਦਾ ਪੱਧਰ, ਇਲਾਕੇ ''ਚ ਜਾਰੀ ਹੋ ਗਿਆ ਅਲਰਟ
Saturday, Mar 01, 2025 - 04:35 AM (IST)

ਬਮਿਆਲ (ਹਰਜਿੰਦਰ ਗੋਰਾਇਆ)- ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਦੇ ਚਲਦੇ ਸਰਹੱਦੀ ਖੇਤਰ ਬਮਿਆਲ ਦੇ ਨਜ਼ਦੀਕ ਉਝ ਦਰਿਆ ਦੇ ਪਾਣੀ ਦਾ ਪੱਧਰ ਵਧਣ ਦਾ ਸਮਾਚਾਰ ਸਾਹਮਣੇ ਆਇਆ ਹੈ, ਜਿਸ ਦੇ ਚਲਦੇ ਉਝ ਦਰਿਆ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਡੀ.ਐੱਮ. ਪਠਾਨਕੋਟ ਅਰਸ਼ਦੀਪ ਸਿੰਘ ਅਤੇ ਨਾਇਬ ਤਹਿਸੀਲਦਾਰ ਬਮਿਆਲ ਰਾਜ ਕੁਮਾਰ ਵੱਲੋਂ ਆਪਣੀ ਟੀਮ ਨਾਲ ਇਲਾਕੇ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਜਲਾਇਆ ਅਤੇ ਰਾਵੀ ਦਰਿਆ ਦਾ ਵੀ ਦੌਰਾ ਕੀਤਾ ਤੇ ਪੂਰੀ ਸਥਿਤੀ ਦਾ ਜਾਇਜ਼ਾ ਲਿਆ। ਐੱਸ.ਡੀ.ਐੱਮ. ਵੱਲੋਂ ਗੁੱਜਰ ਪਰਿਵਾਰਾਂ ਨੂੰ ਦਰਿਆ ਤੋਂ ਦੂਰ ਹਟਣ ਦੇ ਹੁਕਮ ਦਿੱਤੇ ਗਏ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਰਾਜ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਦੇ ਚਲਦੇ ਸੂਚਨਾ ਮਿਲੀ ਸੀ ਕਿ ਸਰਹੱਦੀ ਖੇਤਰ ਬਮਿਆਲ ਦੇ ਵਿੱਚ ਵਗ ਰਹੇ ਉਝ ਦਰਿਆ ਦਾ ਜਲ ਪੱਧਰ ਵਧ ਸਕਦਾ ਹੈ, ਜਿਸ ਦੇ ਚਲਦੇ ਉਨ੍ਹਾਂ ਨੇ ਇਹ ਵਿਸ਼ੇਸ਼ ਦੌਰਾ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੇ ਲਈ ਕਰਵਟ, ਡਿੱਗ ਰਹੇ ਮੋਟੇ-ਮੋਟੇ ਗੜ੍ਹੇ, ਸੜਕਾਂ ਹੋ ਗਈਆਂ ਚਿੱਟੀਆਂ
ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਝ ਦਰਿਆ 'ਚ 60 ਹਜ਼ਾਰ ਕਿਊਸਿਕ ਦੇ ਕਰੀਬ ਪਾਣੀ ਆਇਆ ਸੀ, ਜਿਸ ਦੇ ਚਲਦੇ ਇਸ ਦਰਿਆ ਦੇ ਕਿਨਾਰੇ ਵਸ ਰਹੇ ਗੁੱਜਰ ਪਰਿਵਾਰਾਂ ਨੂੰ ਸੁਚੇਤ ਕਰ ਦਿੱਤਾ ਗਿਆ ਹੈ ਕਿ ਉਹ ਆਪਣੇ ਡੇਰਿਆਂ ਨੂੰ ਦਰਿਆ ਤੋਂ ਪਿੱਛੇ ਸ਼ਿਫਟ ਕਰ ਲੈਣ ਅਤੇ ਕਿਸੇ ਵੀ ਤਰ੍ਹਾਂ ਦੇ ਪਸ਼ੂ ਦਰਿਆ ਦੇ ਕਿਨਾਰੇ ਨਾ ਬੰਨ੍ਹਣ, ਤਾਂ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਾ ਹੋ ਸਕੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e