ਪੰਜਾਬ ਦੇ 7 ਜ਼ਿਲ੍ਹਿਆਂ ''ਚ ਅੱਜ ਪਵੇਗਾ ਮੀਂਹ! ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

Thursday, Nov 12, 2026 - 10:51 AM (IST)

ਪੰਜਾਬ ਦੇ 7 ਜ਼ਿਲ੍ਹਿਆਂ ''ਚ ਅੱਜ ਪਵੇਗਾ ਮੀਂਹ! ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ 'ਚ ਅੱਜ ਤੋਂ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ 'ਚ ਬਾਰਸ਼ ਪੈਣ ਦੀ ਸੰਭਾਵਨਾ ਹੈ। ਦਰਅਸਲ ਉੱਤਰੀ ਪਾਕਿਸਤਾਨ ਅਤੇ ਆਸ-ਪਾਸ ਦੇ ਖੇਤਰਾਂ 'ਚ ਸਰਗਰਮ ਪੱਛਮੀ ਗੜਬੜੀ ਕਾਰਨ ਪੰਜਾਬ ਦੇ ਮੌਸਮ 'ਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਦੇ ਮੁਤਾਬਕ 12 ਅਤੇ 13 ਤਾਰੀਖ਼ ਨੂੰ ਕਈ ਇਲਾਕਿਆਂ 'ਚ ਮੀਂਹ ਪੈਣ ਦੇ ਆਸਾਰ ਹਨ।

ਇਹ ਵੀ ਪੜ੍ਹੋ : ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ 'ਚ ਵੱਡੀ ਹੇਰਾਫੇਰੀ, ਲਿਆ ਗਿਆ ਵੱਡਾ ਐਕਸ਼ਨ

ਪੰਜਾਬ ਦੇ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਸਵੇਰੇ ਅਤੇ ਸ਼ਾਮ ਦੇ ਵੇਲੇ ਕਈ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਮੀਂਹ ਪੈਣ ਦੇ ਨਾਲ ਹੀ ਠੰਡ ਵੀ ਵੱਧ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਗਜਬ ਕਾਰਨਾਮੇ 'ਤੇ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ, ਖ਼ਬਰ 'ਚ ਪੜ੍ਹੋ ਹੈਰਾਨ ਕਰਦਾ ਮਾਮਲਾ

ਜੇਕਰ ਪੰਜਾਬ 'ਚ ਤਾਪਮਾਨ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਮੌਸਮ ਖ਼ੁਸ਼ਕ ਰਿਹਾ ਸੂਬੇ ਭਰ 'ਚ ਔਸਤਨ ਘੱਟੋ-ਘੱਟ ਤਾਪਮਾਨ 1.1 ਡਿਗਰੀ ਸੈਲਸੀਅਸ ਘੱਟ ਗਿਆ ਹੈ। ਹਾਲਾਂਕਿ ਇਹ ਆਮ ਦੇ ਨੇੜੇ ਹੈ। ਪਠਾਨਕੋਟ 'ਚ ਸਭ ਤੋਂ ਘੱਟ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170


author

Babita

Content Editor

Related News