ਚੰਡੀਗੜ੍ਹ 'ਚ ਮੀਂਹ ਦਾ ਕਹਿਰ, ਘਰ ਦੀ ਛੱਤ ਡਿੱਗੀ, 3 ਬੱਚੇ ਮਲਬੇ ਹੇਠਾਂ ਦੱਬੇ
Friday, Jan 23, 2026 - 01:20 PM (IST)
ਚੰਡੀਗੜ੍ਹ (ਵੈੱਬ ਡੈਸਕ, ਹਾਂਡਾ, ਕੁਲਦੀਪ) : ਚੰਡੀਗੜ੍ਹ ਸਣੇ ਨਾਲ ਲੱਗਦੇ ਇਲਾਕਿਆਂ 'ਚ ਬੀਤੀ ਰਾਤ ਤੋਂ ਹੀ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਹ ਮੀਂਹ ਉਸ ਵੇਲੇ ਕਹਿਰ ਬਣ ਕੇ ਵਰ੍ਹਿਆ, ਜਦੋਂ ਮਨੀਮਾਜਰਾ 'ਚ ਘਰ ਦੀ ਛੱਤ ਡਿੱਗਣ ਕਾਰਨ ਤਿੰਨ ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਗੋਬਿੰਦਪੁਰਾ ਇਲਾਕੇ ਵਾਪਰੀ। ਇੱਥੇ ਮੀਂਹ ਕਾਰਨ ਇਕ ਘਰ ਦੀ ਛੱਤ ਡਿੱਗ ਗਈ।
ਛੱਤ ਦੇ ਮਲਬੇ ਹੇਠਾਂ ਤਿੰਨ ਬੱਚੇ ਦੱਬ ਗਏ ਅਤੇ ਮੌਕੇ 'ਤੇ ਹਾਹਾਕਾਰ ਮਚ ਗਈ। ਇਨ੍ਹਾਂ ਬੱਚਿਆਂ ਨੂੰ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਤਿੰਨਾਂ ਬੱਚਿਆਂ ਦੀ ਪਛਾਣ ਰਾਹੁਲ, ਸੰਨੀ ਅਤੇ ਗੌਰਵ ਵਜੋਂ ਹੋਈ ਹੈ। ਫਾਇਰ ਵਿੰਗ ਪੁਲਸ ਅਤੇ ਹੋਰ ਟੀਮਾਂ ਨੂੰ ਤੁਰੰਤ ਮੌਕੇ 'ਤੇ ਬੁਲਾਇਆ ਗਿਆ। ਟੀਮਾਂ ਨੇ ਬੜੀ ਮੁਸ਼ਕਲ ਨਾਲ ਬੱਚਿਆਂ ਦਾ ਰੈਸਕਿਊ ਕੀਤਾ ਅਤੇ ਉਨ੍ਹਾਂ ਨੂੰ ਛੱਤ ਦੇ ਮਲਬੇ ਹੇਠਾਂ ਕੱਢਿਆ। ਇਸ ਤੋਂ ਬਾਅਦ ਜ਼ਖਮੀ ਹਾਲਤ 'ਚ ਤੁਰੰਤ ਬੱਚਿਆਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਟਰਾਂਸਪੋਰਟ ਵਿਭਾਗ ਨੇ ਕੀਤੀ ਸਖ਼ਤ ਕਾਰਵਾਈ
ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਸੜਕਾਂ 'ਤੇ ਕਈ ਥਾਵਾਂ 'ਤੇ ਦਰੱਖਤ ਡਿੱਗ ਗਏ ਹਨ। ਇਕ ਰਾਹਗੀਰ ਦੀ ਸਕੂਟਰੀ 'ਤੇ ਵੀ ਦਰੱਖਤ ਡਿੱਗਣ ਦੀ ਖਬਰ ਹੈ, ਜਿਸ ਦਾ ਵਾਲ-ਵਾਲ ਬਚਾਅ ਹੋ ਗਿਆ। ਤੇਜ਼ ਹਨ੍ਹੇਰੀ ਕਾਰਨ ਪੂਰੇ ਸ਼ਹਿਰ 'ਚ ਸੜਕਾਂ 'ਤੇ ਦਰੱਖਤਾਂ ਦੀਆਂ ਟਾਹਣੀਆਂ, ਪੱਤੇ ਆਦਿ ਡਿੱਗੇ ਹੋਏ ਹਨ ਅਤੇ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
