ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Monday, Aug 26, 2024 - 06:25 PM (IST)
ਚੰਡੀਗੜ੍ਹ : ਮੌਸਮ ਵਿਭਾਗ ਨੇ 26 ਅਗਸਤ ਤੋਂ ਸਰਗਰਮ ਮੌਨਸੂਨ ਕਾਰਨ ਹਿਮਾਚਲ ਵਿਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਜਿਸ ਦਾ ਅਸਰ ਪੰਜਾਬ ਦੇ ਕੁਝ ਜ਼ਿਲ੍ਹਿਆਂ ’ਚ ਵੀ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਅਨੁਸਾਰ 27 ਤੇ 28 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ਵਿਚ ਭਾਰੀ ਮੀਂਹ ਪੈ ਸਕਦਾ ਹੈ ਜਿਸ ਨੂੰ ਲੈ ਕੇ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਪੰਜਾਬ ਦੇ ਬਾਕੀ ਜ਼ਿਲ੍ਹਿਆਂ ’ਚ ਮੌਸਮ ਸਾਫ਼ ਰਹੇਗਾ। ਪਿਛਲੇ ਹਫਤੇ ਤੋਂ ਮੌਨਸੂਨ ਦੀ ਰਫ਼ਤਾਰ ਮੱਠੀ ਹੋਈ ਹੈ। ਐਤਵਾਰ ਨੂੰ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿਚ ਬਾਰਿਸ਼ ਹੋਈ ਜਿਸ ਵਿਚ ਅੰਮ੍ਰਿਤਸਰ, ਫ਼ਿਰੋਜ਼ਪੁਰ, ਲੁਧਿਆਣਾ, ਐੱਸ. ਬੀ. ਐੱਸ ਨਗਰ ਅਤੇ ਜਲੰਧਰ ਸ਼ਾਮਲ ਹਨ। ਹੁਣ ਤੱਕ ਪੰਜਾਬ ਵਿਚ ਮੌਨਸੂਨ ਸੀਜ਼ਨ ਦੌਰਾਨ ਕੁੱਲ 226 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ ਜਦੋਂ ਕਿ ਅਗਸਤ ਵਿਚ ਆਮ ਤੌਰ 'ਤੇ 341.7 ਮਿਲੀਮੀਟਰ ਵਰਖਾ ਹੁੰਦੀ ਹੈ।
ਇਹ ਵੀ ਪੜ੍ਹੋ : ਮੌਤ ਤੋਂ ਕੁਝ ਪਲ ਪਹਿਲਾਂ 23 ਸਾਲਾ ਕੁੜੀ ਦੀ ਵੀਡੀਓ, ਨਹੀਂ ਦੇਖ ਹੁੰਦਾ ਹਾਲ
ਲਿਹਾਜ਼ਾ ਪੰਜਾਬ ਵਿਚ ਹੁਣ ਤੱਕ 34 ਫੀਸਦੀ ਘੱਟ ਬਾਰਿਸ਼ ਹੋਈ ਹੈ। ਤਰਨਤਾਰਨ ਨੂੰ ਛੱਡ ਕੇ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਮੀਂਹ ਆਮ ਨਾਲੋਂ ਬਹੁਤ ਘੱਟ ਪਿਆ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਮਾਨਸੂਨ ਫਿਰ ਤੋਂ ਸਰਗਰਮ ਹੋ ਸਕਦਾ ਹੈ। ਸੁਸਤ ਮਾਨਸੂਨ ਕਰਕੇ ਐਤਵਾਰ ਨੂੰ ਪੰਜਾਬ 'ਚ ਤਾਪਮਾਨ ਵੱਧ ਗਿਆ। ਸੂਬੇ ਦਾ ਔਸਤ ਤਾਪਮਾਨ 2.2 ਡਿਗਰੀ ਵੱਧ ਪਾਇਆ ਗਿਆ। ਇਸ ਦੇ ਨਾਲ ਹੀ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿਚ 38.7 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਅਕਾਲੀ ਦਲ ਛੱਡਣ ਤੋਂ ਬਾਅਦ ਸੁਖਬੀਰ ਬਾਦਲ ਦਾ ਡਿੰਪੀ ਢਿੱਲੋਂ ਨੂੰ ਵੱਡਾ ਆਫਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8