ਕੁੱਝ ਦਿਨ ਸ਼ਾਂਤ ਰਹਿਣ ਤੋਂ ਬਾਅਦ ਮੁੜ ਐਕਟਿਵ ਹੋਵੇਗਾ ਮਾਨਸੂਨ, ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ

07/30/2023 6:30:24 PM

ਲੁਧਿਆਣਾ (ਵਿੱਕੀ) : ਪੰਜਾਬ ਵਿਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਐਤਵਾਰ ਨੂੰ ਪੰਜਾਬ ਵਿਚ ਕਈ ਥਾਈਂ ਬੱਦਲ ਛਾਏ ਰਹੇ। ਜਦਕਿ ਬੀਤੇ ਦਿਨੀਂ ਮਹਾਨਗਰ ’ਚ ਮੌਸਮ ਸੁਹਾਵਣਾ ਰਿਹਾ। ਸਵੇਰ ਤੋਂ ਲੈ ਕੇ ਦੁਪਹਿਰ ਤੱਕ ਫਿਰ ਸ਼ਾਮ ਨੂੰ ਸੂਰਜ ਢਲਦੇ ਹੀ ਬੱਦਲ ਰੁਕ-ਰੁਕ ਕੇ ਵਰ੍ਹੇ, ਜਿਸ ਨਾਲ ਲੋਕਾਂ ਨੂੰ ਚਿਪਚਿਪੀ ਗਰਮੀ ਤੋਂ ਰਾਹਤ ਮਿਲੀ। ਸ਼ਹਿਰ ਦੇ ਕਈ ਇਲਾਕਿਆਂ ’ਚ ਭਾਰੀ ਬਾਰਿਸ਼ ਹੋਈ, ਕਈ ਜਗ੍ਹਾ ’ਤੇ ਹਲਕੀ ਬਾਰਿਸ਼ ਹੋਈ, ਜਿਨ੍ਹਾਂ ਇਲਾਕਿਆਂ ’ਚ ਭਾਰੀ ਬਾਰਿਸ਼ ਹੋਈ। ਉਥੇ ਸੜਕਾਂ ’ਤੇ ਪਾਣੀ ਜਮ੍ਹਾ ਹੋ ਗਿਆ, ਜਿਸ ਨਾਲ ਦੋਪਹੀਆ ਚਾਲਕਾਂ ਅਤੇ ਪੈਦਲ ਰਾਹਗੀਰਾਂ ਨੂੰ ਸਮੱਸਿਆ ਆਈ। ਬਾਰਿਸ਼ ਦੀ ਵਜ੍ਹਾ ਨਾਲ ਦਿਨ ਦਾ ਪਾਰਾ ਵੀ ਘੱਟ ਰਿਹਾ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿੰਡ ’ਚ ਵਾਪਰਿਆ ਵੱਡਾ ਹਾਦਸਾ, ਮਚ ਗਿਆ ਚੀਕ-ਚਿਹਾੜਾ

ਸਵੇਰੇ 5 ਵਜੇ ਹੀ ਬੱਦਲਾਂ ਨੇ ਸ਼ਹਿਰ ਨੂੰ ਆਪਣੀ ਗ੍ਰਿਫਤ ’ਚ ਲੈ ਲਿਆ ਸੀ। ਇਸ ਦੌਰਾਨ 5 ਤੋਂ 10 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਰਹੀਆਂ ਸਨ। ਮੌਸਮ ਵਿਭਾਗ ਅਨੁਸਾਰ ਸ਼ਹਿਰ ’ਚ 4.8 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ। ਭਾਵੇਂਕਿ ਸ਼ਾਮ 4 ਵਜੇ ਤੋਂ ਬਾਅਦ ਕਈ ਹਿੱਸਿਆਂ ’ਚ ਧੁੱਪ ਨਿਕਲ ਗਈ ਅਤੇ ਸ਼ਾਮ ਢਲਦੇ ਹੀ ਫਿਰ ਬਾਰਿਸ਼ ਹੋਣ ਲੱਗੀ। 

ਇਹ ਵੀ ਪੜ੍ਹੋ : ਮੋਗਾ ਦੇ ਮਸ਼ਹੂਰ ਚੌਕ ’ਚ ਗੁੰਡਾਗਰਦੀ ਦਾ ਨੰਗਾ ਨਾਚ, ਸ਼ਰੇਆਮ ਸੜਕ ’ਚ ਧੂਹ-ਧੂਹ ਕੁੱਟੇ ਮੁੰਡੇ, ਵੀਡੀਓ ਵਾਇਰਲ

ਅੱਗੇ ਕਿਹੋ ਜਿਹਾ ਰਹੇਗਾ ਮੌਸਮ

ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਮੌਸਮ ਡਰਾਈ ਰਹੇਗਾ। ਪੂਰਾ ਦਿਨ ਧੁੱਪ ਰਹੇਗੀ। ਇਸ ਤੋਂ ਇਲਾਵਾ ਸੋਮਵਾਰ ਨੂੰ ਵੀ ਮੌਸਮ ਇਸੇ ਤਰ੍ਹਾਂ ਹੀ ਰਹੇਗਾ। ਮੰਗਲਵਾਰ ਅਤੇ ਬੁੱਧਵਾਰ ਨੂੰ ਸੂਬੇ ਵਿਚ ਕਈ ਥਾਈਂ ਬੱਦਲ ਛਾਏ ਰਹਿਣਗੇ ਅਤੇ ਗਰਜ ਦੇ ਨਾਲ ਛਿੱਟੇ ਪੈ ਸਕਦੇ ਹਨ। ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਦੋ ਤਿੰਨ ਦਿਨ ਤਕ ਮੌਸਮ ਡਰਾਈ ਰਹਿਣ ਤੋਂ ਬਾਅਦ 1 ਅਗਸਤ ਨੂੰ ਮਾਨਸੂਨ ਫਿਰ ਸਰਗਰਮ ਹੋਵੇਗਾ। 2 ਤੋਂ 4 ਅਗਸਤ ਤਕ ਚੰਗੀ ਬਾਰਿਸ਼ ਦੇ ਆਸਾਰ ਹਨ। 

ਇਹ ਵੀ ਪੜ੍ਹੋ : ਪਟਿਆਲਾ ’ਚ ਹੋਏ ਮਾਂ-ਪੁੱਤ ਦੇ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਸੱਚ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News