ਪੰਜਾਬ ਵਿਚ ਮੀਂਹ ਕਾਰਨ ਵਿਗੜੇ ਹਾਲਾਤ, ਇਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ
Sunday, Jul 09, 2023 - 06:45 PM (IST)
ਚੰਡੀਗੜ੍ਹ : ਪੰਜਾਬ ਵਿਚ ਮਾਨਸੂਨ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਪੰਜਾਬ ਦੇ 6 ਇਲਾਕਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਇਥੇ ਤੇਜ਼ ਮੀਂਹ ਦੀ ਸੰਭਾਵਨਾ ਹੈ ਅਤੇ 60 ਕਿ.ਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਰਾਜਪੁਰਾ, ਡੇਰਾ ਬੱਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾ ਅਤੇ ਖਰੜ ਵਿਚ ਇਹ ਅਲਰਟ ਜਾਰੀ ਕੀਤਾ ਗਿਆ ਹੈ।
ਸ਼ੁੱਕਰਵਾਰ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਕਾਰਣ ਨਹਿਰਾਂ ਵਿਚ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ। ਜ਼ਿਲ੍ਹਾ ਫਾਜ਼ਿਲਕਾ ਦੇ ਅਧੀਨ ਪਿੰਡ ਰਾਏਪੁਰ ਦੇ ਕੋਲ ਮਲੂਕਪੁਰਾ ਨਹਿਰ ਵਿਚ ਪਾੜ ਪੈਣ ਕਾਰਣ ਫਸਲਾਂ ਤਬਾਹ ਹੋ ਗਈਆਂ ਹਨ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਵਧੇਰੇ ਪ੍ਰਭਾਵਤ ਇਲਾਕਿਆਂ ਨੂੰ ਚੌਕਸ ਰਹਿਣ ਲਈ ਆਖਿਆ ਹੈ ਅਤੇ ਐੱਨ. ਡੀ. ਆਰ. ਐੱਫ. ਦੀਆਂ ਟੀਮਾਂ ਨੂੰ ਵੀ ਅਲਰਟ ’ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਪਟਿਆਲਾ ’ਚ ਹੜ੍ਹ ਦਾ ਖ਼ਤਰਾ : ਇਨ੍ਹਾਂ ਇਲਾਕਿਆਂ ਨੂੰ ਖਾਲ੍ਹੀ ਕਰਵਾਉਣ ਦੇ ਹੁਕਮ
ਇਨ੍ਹਾਂ ਇਲਾਕਿਆਂ ਵਿਚ ਆਰੇਂਜ ਅਲਰਟ ਜਾਰੀ
ਪੰਜਾਬ ਦੇ 6 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਵੀ ਜਾਰੀ ਹੋਇਆ ਹੈ। ਇਥੇ 40 ਕਿਮੀ ਤਕ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਲੁਧਿਆਣਾ, ਚਮਕੌਰ ਸਾਹਿਬ, ਸਮਰਾਲਾ, ਬਲਾਚੌਰ, ਫਿਲੌਰ, ਨਕੋਦਰ, ਫਗਵਾੜਾ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ ਵਿਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੁਡਲਾਢਾ, ਪਟਿਆਲਾ, ਰਾਜਪੁਰਾ, ਖੰਨਾ, ਖਰੜ, ਖਮਾਣੋ, ਰੂਪਨਗਰ, ਬਲਾਚੌਰ, ਸਾਹਕੋਟ, ਸੁਲਤਾਨਪੁਰ ਲੋਧੀ, ਖ਼ਡੂਰ ਸਾਹਿਬ, ਰਾਏਕੋਟ, ਜਗਰਾਓਂ, ਅਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਰ ਅਤੇ ਪਠਾਨਕੋਟ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ ਮੁੱਖ ਮੰਤਰੀ ਵਲੋਂ ਸਖ਼ਤ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8