ਭਾਰੀ ਮੀਂਹ ਕਾਰਨ ਭਲਕੇ ਸਕੂਲਾਂ ਵਿਚ ਛੁੱਟੀ ਦਾ ਐਲਾਨ

Sunday, Jul 09, 2023 - 06:46 PM (IST)

ਰੋਪੜ : ਪੰਜਾਬ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਨਵਾਂਸ਼ਹਿਰ ਦੇ ਵੀ ਸਮੂਹ ਵਿਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਹਾਲਾਂਕਿ ਇਹ ਹੁਕਮ ਫਿਲਹਾਲ ਸਿਰਫ ਰੋਪੜ ਅਤੇ ਨਵਾਂਸ਼ਹਿਰ ਲਈ ਹੀ ਜਾਰੀ ਹੋਏ ਹਨ। ਦੱਸਣਯੋਗ ਹੈ ਕਿ ਸ੍ਰੀ ਅਨੰਦਪੁਰ ਹਲਕੇ ਦੇ ਕਈ ਪਿੰਡਾਂ ਅਤੇ ਸ਼ਹਿਰ ਵਿਚ ਵੀ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਉਥੇ ਹੀ ਰੋਪੜ ਵਿਚ ਵੀ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ। ਇਸੇ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਹਾਲਾਤ ਦਾ ਜ਼ਿਕਰ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਕਾਰਨ ਵਿਗੜੇ ਹਾਲਾਤ, ਇਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ

ਹਰਜੋਤ ਸਿੰਘ ਬੈਂਸ ਨੇ ਟਵਿੱਟਰ 'ਤੇ ਲਿਖਿਆ ਕਿ ਭਾਰੀ ਬਾਰਿਸ਼ ਨਾ ਰੁਕਣ ਕਰਕੇ ਮੇਰੇ ਅਨੰਦਪੁਰ ਸਾਹਿਬ ਹਲਕੇ ਵਿਚ ਹਾਲਾਤ ਵਿਗੜ ਰਹੇ ਹਨ। ਖੱਡਾਂ ਓਵਰਫਲੋ ਹਨ ਅਤੇ ਕਈ ਪਿੰਡਾਂ ਦੇ ਟੋਬੇ ਵੀ ਓਵਰਫਲੋ ਹੋ ਗਏ ਹਨ। ਨਹਿਰਾਂ ਨੂੰ ਸੁਰੱਖਿਅਤ ਰੱਖਣ ਲਈ ਬੀ. ਬੀ. ਐੱਮ. ਬੀ. ਦੀਆਂ ਟੀਮਾਂ ਲੱਗੀਆਂ ਹੋਈਆਂ ਹਨ। 

ਇਹ ਵੀ ਪੜ੍ਹੋ : ਪ‌ਟਿਆਲਾ ’ਚ ਹੜ੍ਹ ਦਾ ਖ਼ਤਰਾ : ਇਨ੍ਹਾਂ ਇਲਾਕਿਆਂ ਨੂੰ ਖਾਲ੍ਹੀ ਕਰਵਾਉਣ ਦੇ ਹੁਕਮ

ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਪ੍ਰਸ਼ਾਸਨ ਦਾ ਸਾਥ ਦਿਓ, ਜਿਨ੍ਹਾਂ ਪਿੰਡਾਂ ਨੂੰ ਖ਼ਾਲੀ ਕਰਨ ਲਈ ਬੋਲਿਆ ਜਾ ਰਿਹਾ ਉਨ੍ਹਾਂ ਨੂੰ ਖਾਲ੍ਹੀ ਕਰੋ ਤੁਹਾਡਾ ਲੰਗਰ ਪਾਣੀ, ਰਹਿਣ ਦਾ ਪੂਰਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸਾਰੇ ਸਾਥੀਆਂ ਨੂੰ ਇਹ ਵੀ ਬੇਨਤੀ ਹੈ ਕਿ ਆਪਣੇ-ਆਪਣੇ ਪਿੰਡ ਸ਼ਹਿਰ ਵਿਚ ਕੱਚੇ/ਕਮਜ਼ੋਰ ਮਕਾਨਾਂ ਵਿਚ ਰਹਿ ਰਹੇ ਲੋਕਾਂ ਦੀ ਮਦਦ ਕਰੋ, ਉਨ੍ਹਾਂ ਦੇ ਰਹਿਣ ਦਾ ਪ੍ਰਬੰਧ ਗੁਰੂ ਘਰ, ਮੰਦਿਰ, ਸੁਰੱਖਿਅਤ ਜਗ੍ਹਾ ’ਤੇ ਉਨ੍ਹਾਂ ਨੂੰ ਪੁੱਜਦਾ ਕਰੋ। ਇਸ ਤੋਂ ਇਲਾਵਾ ਪਸ਼ੂਆਂ ਦਾ ਵੀ ਸੰਭਾਲ ਕਰੋ ਉਨਾਂ ਨੂੰ ਵੀ ਸੁਰੱਖਿਅਤ ਸਥਾਨ ’ਤੇ ਪਹੁੰਚਾ ਦਿਓ। ਬਾਕੀ ਕਿਸੀ ਵੀ ਤਰ੍ਹਾਂ ਦੀ ਹੋਰ ਮੱਦਦ ਲਈ ਸਾਨੂੰ ਸੰਪਰਕ ਕਰੋ।

ਇਹ ਵੀ ਪੜ੍ਹੋ : ਪੰਜਾਬ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ ਮੁੱਖ ਮੰਤਰੀ ਵਲੋਂ ਸਖ਼ਤ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News