ਪੰਜਾਬ 'ਚ ਮੀਂਹ-ਤੂਫ਼ਾਨ ਦਾ Alert, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ, ਹੋ ਜਾਓ ਖ਼ੁਸ਼ (ਵੀਡੀਓ)
Monday, Jun 17, 2024 - 11:06 AM (IST)
ਚੰਡੀਗੜ੍ਹ : ਪੰਜਾਬ 'ਚ ਇਸ ਵੇਲੇ ਪੈ ਰਹੀ ਅੱਗ ਵਰ੍ਹਾਊ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਸੀ। ਇਸ ਦੌਰਾਨ ਪੰਜਾਬ ਵਾਸੀਆਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਮੁਤਾਬਕ 18 ਜੂਨ ਸ਼ਾਮ ਨੂੰ ਪੰਜਾਬ 'ਚ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਵਿਭਾਗ ਨੇ ਕਈ ਥਾਵਾਂ 'ਤੇ ਹਨ੍ਹੇਰੀ ਚੱਲਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵਲੋਂ 17 ਅਤੇ 18 ਤਾਰੀਖ਼ ਲਈ ਭਿਆਨਕ ਗਰਮੀ ਅਤੇ ਲੂ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸਾਰੇ ਇਸ ਵੇਲੇ ਮੀਂਹ ਦੀ ਉਡੀਕ ਕਰ ਰਹੇ ਹਨ ਤਾਂ ਜੋ ਗਰਮੀ ਤੋਂ ਰਾਹਤ ਮਿਲ ਸਕੇ। ਇਸ ਦੌਰਾਨ ਲੋਕਾਂ ਲਈ ਖ਼ੁਸ਼ਖ਼ਬਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਿਆਨਕ ਗਰਮੀ ਦੌਰਾਨ ਵੱਡੀ ਘਟਨਾ, ਚੱਲਦੀ ਕਾਰ ਨੂੰ ਲੱਗੀ ਅੱਗ, ਜਿਊਂਦਾ ਸੜਿਆ ਚਾਲਕ (ਵੀਡੀਓ)
ਦਰਅਸਲ ਮੌਸਮ ਵਿਭਾਗ ਨੇ 19, 20 ਅਤੇ 21 ਤਾਰੀਖ਼ ਲਈ ਭਵਿੱਖਬਾਣੀ ਕੀਤੀ ਹੈ ਕਿ ਇਨ੍ਹਾਂ ਦਿਨਾਂ ਦੌਰਾਨ ਮੀਂਹ ਪੈ ਸਕਦਾ ਹੈ ਅਤੇ ਭਿਆਨਕ ਗਰਮੀ ਤੋਂ ਕਿਤੇ ਨਾ ਕਿਤੇ ਰਾਹਤ ਮਿਲ ਸਕਦੀ ਹੈ। ਇਸ ਦੌਰਾਨ ਤੇਜ਼ ਹਨ੍ਹੇਰੀ ਵੀ ਚੱਲਣ ਦੀ ਸੰਭਾਵਨਾ ਹੈ। ਫਿਲਹਾਲ ਇਸ ਸਮੇਂ ਪੂਰਾ ਪੰਜਾਬ ਭਿਆਨਕ ਗਰਮੀ 'ਚ ਝੁਲਸ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8