ਪੰਜਾਬ 'ਚ ਗਰਜ-ਤੂਫਾਨ ਦੇ ਨਾਲ ਪੈਣਗੇ ਗੜੇ, ਮੌਸਮ ਵਿਭਾਗ ਨੇ ਇਨ੍ਹਾਂ ਤਾਰੀਖਾਂ ਲਈ ਕੀਤੀ ਭਵਿੱਖਬਾਣੀ

Thursday, Oct 29, 2026 - 02:58 PM (IST)

ਪੰਜਾਬ 'ਚ ਗਰਜ-ਤੂਫਾਨ ਦੇ ਨਾਲ ਪੈਣਗੇ ਗੜੇ, ਮੌਸਮ ਵਿਭਾਗ ਨੇ ਇਨ੍ਹਾਂ ਤਾਰੀਖਾਂ ਲਈ ਕੀਤੀ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖ ਬਾਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਅੱਜ (29 ਅਕਤੂਬਰ) ਤੋਂ ਮੌਸਮ ਵਿਚ ਬਦਲਾਅ ਆ ਸਕਦਾ ਹੈ। ਵਿਭਾਗ ਅਨੁਸਾਰ 29 ਅਤੇ 30 ਅਕਤੂਬਰ ਨੂੰ ਕਈ ਇਲਾਕਿਆਂ ਵਿਚ ਗਰਜ-ਤੂਫ਼ਾਨ ਦੇ ਨਾਲ ਬਿਜਲੀ ਚਮਕਣ, ਤੇਜ਼ ਹਵਾਵਾਂ ਚੱਲਣ ਅਤੇ ਕਿਤੇ-ਕਿਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਇਨ੍ਹਾਂ ਦੋ ਦਿਨਾਂ ਲਈ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿਚ ਗਰਜ-ਤੂਫ਼ਾਨ ਅਤੇ ਗੜ੍ਹੇਮਾਰੀ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। 31 ਅਕਤੂਬਰ ਤੋਂ ਮੌਸਮ ਦੇ ਆਮ ਵਾਂਗ ਹੋਣ ਦੀ ਉਮੀਦ ਹੈ। 

ਇਹ ਵੀ ਪੜ੍ਹੋ : Big Breaking : ਅਕਾਲੀ ਦਲ ਵਾਰਸ ਪੰਜਾਬ ਦੇ ਨੇ ਪੰਜ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ

ਇਸ ਤੋਂ ਇਲਾਵਾ ਗੁਆਂਢੀ ਸੂਬਿਆਂ ਹਿਮਾਚਲ ਅਤੇ ਜੰਮੂ ਦੇ ਆਸ-ਪਾਸ ਦੇ ਇਲਾਕਿਆਂ ਵਿਚ ਪੱਛਮੀ ਗੜਬੜੀ ਕਾਰਨ ਚੱਕਰਵਾਤੀ ਚੱਕਰ (ਸਾਈਕਲੋਨਿਕ ਸਰਕੂਲੇਸ਼ਨ) ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਮੱਧ ਟਰੋਪੋਸਫੀਅਰ ਵਿਚ ਇਕ ਹੋਰ ਪੱਛਮੀ ਗੜਬੜੀ ਪੂਰੀ ਤਰ੍ਹਾਂ ਸਰਗਰਮ ਹੈ। ਇਨ੍ਹਾਂ ਦੋਹਰੀਆਂ ਮੌਸਮੀ ਪ੍ਰਣਾਲੀਆਂ ਦੇ ਅਸਰ ਹੇਠ ਬਾਰਿਸ਼, ਬਿਜਲੀ ਲਿਸ਼ਕਣ ਅਤੇ ਤੇਜ਼ ਹਨ੍ਹੇਰੀ ਚੱਲਣ ਦੇ ਆਸਾਰ ਬਣੇ ਹੋਏ ਹਨ। 

ਇਹ ਵੀ ਪੜ੍ਹੋ : ਲੁਧਿਆਣਾ 'ਚ ਰੇਡ ਦੌਰਾਨ ਵੱਡੀ ਕਾਰਵਾਈ, ਇੰਸਪੈਕਟਰ ਗ੍ਰਿਫ਼ਤਾਰ

ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਬੁੱਧਵਾਰ ਦੇ ਮੁਕਾਬਲੇ ਪੰਜਾਬ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 0.7 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ, ਫਰੀਦਕੋਟ ਵਿਚ ਦਰਜ ਕੀਤਾ ਗਿਆ। ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਕਿ ਆਮ ਨਾਲੋਂ 4.2 ਡਿਗਰੀ ਵੱਧ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News