ਪੰਜਾਬ 'ਚ ਅੱਜ ਮੀਂਹ, ਤੂਫ਼ਾਨ ਤੇ ਬਿਜਲੀ ਡਿੱਗਣ ਦਾ ਅਲਰਟ, ਇਨ੍ਹਾਂ 7 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ

Friday, Apr 17, 2026 - 11:27 AM (IST)

ਪੰਜਾਬ 'ਚ ਅੱਜ ਮੀਂਹ, ਤੂਫ਼ਾਨ ਤੇ ਬਿਜਲੀ ਡਿੱਗਣ ਦਾ ਅਲਰਟ, ਇਨ੍ਹਾਂ 7 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ

ਚੰਡੀਗੜ੍ਹ : ਪੰਜਾਬ 'ਚ ਜਿੱਥੇ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ ਮੌਸਮ ਵਿਭਾਗ ਵਲੋਂ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਤੇਜ਼ ਹਨ੍ਹੇਰੀ ਅਤੇ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ (30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਵੀ ਸੰਭਾਵਨਾ ਹੈ, ਇਹ ਤੇਜ਼ ਝੱਖੜ ਅਤੇ ਸੰਭਾਵੀ ਮੀਂਹ ਪੱਕਣ ਕਿਨਾਰੇ ਖੜ੍ਹੀ ਕਣਕ ਦੀ ਫ਼ਸਲ ਨੂੰ ਡੇਗ ਸਕਦਾ ਹੈ, ਜਿਸ ਨਾਲ ਝਾੜ ਤੇ ਦਾਣੇ ਦੀ ਗੁਣਵੱਤਾ 'ਤੇ ਮਾੜਾ ਅਸਰ ਪੈ ਸਕਦਾ ਹੈ। ਵਾਢੀ ਕਰ ਰਹੇ ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮੌਸਮ ਨੂੰ ਧਿਆਨ ’ਚ ਰੱਖਦਿਆਂ ਹੀ ਆਪਣੀ ਫ਼ਸਲ ਦੀ ਕਟਾਈ ਅਤੇ ਸੰਭਾਲ ਕਰਨ। ਹਾਲਾਂਕਿ ਇਕ ਰਾਹਤ ਵਾਲੀ ਗੱਲ ਇਹ ਹੈ ਕਿ 18 ਤੋਂ ਲੈ ਕੇ 22 ਅਪ੍ਰੈਲ ਤੱਕ ਮੌਸਮ ਮੁੜ ਪੂਰੀ ਤਰ੍ਹਾਂ ਖ਼ੁਸ਼ਕ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਡਿਊਟੀ ਕਰਦਿਆਂ ਕਿਸੇ ਵੀ ਵੇਲੇ ਹੋ ਸਕਦੈ...

ਆਮ ਨਾਲੋਂ 3.5 ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ ਸੂਬੇ ਦਾ ਤਾਪਮਾਨ

ਮੌਸਮ ਵਿਭਾਗ ਦੇ ਤਾਜ਼ਾ ਬੁਲੇਟਿਨ ਮੁਤਾਬਕ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ’ਚ ਬੀਤੇ ਦਿਨ ਦੇ ਮੁਕਾਬਲੇ 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਵਾਧੇ ਨਾਲ ਹੁਣ ਸੂਬੇ ਦਾ ਤਾਪਮਾਨ ਆਮ ਨਾਲੋਂ 3.5 ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਦੂਜੇ ਪਾਸੇ ਔਸਤ ਘੱਟੋ-ਘੱਟ ਤਾਪਮਾਨ ’ਚ ਵੀ 1.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਹਾਲਾਂਕਿ ਇਹ ਅਜੇ ਆਮ ਦੇ ਨੇੜੇ ਹੀ ਹੈ। ਆਉਣ ਵਾਲੇ 3 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ’ਚ 2 ਤੋਂ 3 ਡਿਗਰੀ ਸੈਲਸੀਅਸ ਦਾ ਹੋਰ ਵਾਧਾ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਗਰਮੀ ਦੇ ਇਸ ਅਚਾਨਕ ਵਾਧੇ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਜਾਰੀ ਹੋਈ ADVISORY, ਦੁਪਹਿਰ 12 ਤੋਂ 3 ਵਜੇ ਤੱਕ ਨਾ ਨਿਕਲੋ ਬਾਹਰ

ਬਠਿੰਡਾ ਸਭ ਤੋਂ ਜ਼ਿਆਦਾ ਗਰਮ

ਪੰਜਾਬ ’ਚ ਗਰਮੀ ਦਾ ਸਭ ਤੋਂ ਵੱਧ ਕਹਿਰ ਬਠਿੰਡਾ ’ਚ ਦੇਖਣ ਨੂੰ ਮਿਲਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਸੂਬੇ ਦੇ ਹੋਰ ਪ੍ਰਮੁੱਖ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ ਲਗਾਤਾਰ ਵੱਧ ਰਿਹਾ ਹੈ। ਲੁਧਿਆਣਾ ’ਚ ਤਾਪਮਾਨ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਪਟਿਆਲਾ ਤੇ ਫ਼ਰੀਦਕੋਟ ਦੋਵਾਂ ਸ਼ਹਿਰਾਂ ਦਾ ਤਾਪਮਾਨ 39.5 ਡਿਗਰੀ ਸੈਲਸੀਅਸ ਰਿਹਾ। ਅੰਮ੍ਰਿਤਸਰ ’ਚ ਇਹ ਅੰਕੜਾ 38.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਸੂਬੇ ’ਚ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿਖੇ 16.5 ਡਿਗਰੀ ਸੈਲਸੀਅਸ ਰਿਹਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News