ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ

Thursday, Sep 17, 2026 - 06:37 PM (IST)

ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ

ਚੰਡੀਗੜ੍ਹ- ਪੰਜਾਬ 'ਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਮੀਂਹ ਪੈ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ। ਅੱਜ ਵੀ ਤੜਕੇ ਸਵੇਰ ਤੋਂ ਹੀ ਸੂਬੇ ਦੇ ਕਈ ਇਲਾਕਿਆਂ 'ਚ ਮੀਂਹ ਪਿਆ।  ਇਸੇ ਦਰਮਿਆਨ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਅਨੁਸਾਰ ਅੱਜ ਫਿਰ ਰਾਤ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ 'ਚ 50 ਤੋਂ 75 ਫੀਸਦੀ ਇਲਾਕਿਆਂ 'ਚ ਮੀਂਹ ਦੀ ਸੰਭਾਵਨਾ ਹੈ, ਜਦਕਿ ਲੁਧਿਆਣਾ, ਬਰਨਾਲਾ, ਸੰਗਰੂਰ, ਐਸ.ਏ.ਐਸ ਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ 'ਚ 25 ਤੋਂ 50 ਫੀਸਦੀ ਇਲਾਕਿਆਂ 'ਚ ਮੀਂਹ ਪਵੇਗਾ।

ਇਹ ਵੀ ਪੜ੍ਹੋ- SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ

ਅਗਲੇ ਦਿਨਾਂ ਦਾ ਹਾਲ 

ਮੌਸਮ ਵਿਭਾਗ ਮੁਤਾਬਕ 18 ਸਤੰਬਰ ਨੂੰ ਮੀਂਹ ਦੀ ਤੀਬਰਤਾ ਘੱਟ ਜਾਵੇਗੀ, ਸਿਰਫ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਮੋਗਾ, ਬਰਨਾਲਾ, ਸੰਗਰੂਰ ਤੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ 'ਚ ਕਿਤੇ-ਕਿਤੇ ਮੀਂਹ ਪਵੇਗਾ। ਇਸ ਦੇ ਨਾਲ ਹੀ 19 ਸਤੰਬਰ ਨੂੰ ਸਰਹੱਦੀ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ 'ਚ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। ਉੱਥੇ ਹੀ 20 ਤੇ 21 ਸਤੰਬਰ ਨੂੰ ਪੂਰੇ ਪੰਜਾਬ 'ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਸੰਭਾਵਨਾ ਨਹੀਂ ਹੈ। 

ਇਹ ਵੀ ਪੜ੍ਹੋ- ਪਿਆਕੜਾਂ ਨੂੰ ਝਟਕਾ, ਭਲਕੇ ਬਟਾਲਾ 'ਚ ਡਰਾਈ ਡੇਅ ਘੋਸ਼ਿਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News