ਪੰਜਾਬ 'ਚ 14 ਤੇ 15 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ

Thursday, Mar 12, 2026 - 10:55 AM (IST)

ਪੰਜਾਬ 'ਚ 14 ਤੇ 15 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ

ਜਲੰਧਰ/ਚੰਡੀਗੜ੍ਹ- ਪੰਜਾਬ 'ਚ ਅੱਜ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ 'ਚ ਤਾਪਮਾਨ ਡਿੱਗ ਗਿਆ ਹੈ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਮਾਮੂਲੀ ਉਤਰਾਅ-ਚੜ੍ਹਾਅ ਦੀ ਉਮੀਦ ਹੈ। ਦੱਸ ਦੇਈਏ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅਚਾਨਕ ਮੌਸਮ ਬਦਲ ਗਿਆ। ਤੇਜ਼ ਹਵਾਵਾਂ ਦੇ ਨਾਲ ਮੀਂਹ ਸਵੇਰੇ 5 ਵਜੇ ਦੇ ਕਰੀਬ ਸ਼ੁਰੂ ਹੋਇਆ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਅਤੇ ਤਾਪਮਾਨ ਵਿੱਚ ਗਿਰਾਵਟ ਆਈ। ਮੀਂਹ ਨੇ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ

ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 14 ਮਾਰਚ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ।  ਵਿਭਾਗ ਦੇ ਅਨੁਸਾਰ ਅੱਜ ਸੂਬੇ ਦੇ ਕੁਝ ਹਿੱਸਿਆਂ ਵਿੱਚ ਸਵੇਰ ਤੋਂ ਹਲਕੀ ਬੁੰਦਾ-ਬਾਂਦੀ ਹੋ ਰਹੀ ਹੈ। ਜਿਸ ਨਾਲ ਆਉਣ ਵਾਲੇ ਦਿਨਾਂ 'ਚ ਤੇਜ਼ ਮੀਂਹ ਪੈਣ ਦੇ ਆਸਾਰ ਲੱਗ ਰਹੇ ਹਨ। ਉੱਥੇ ਹੀ ਤਾਪਮਾਨ ਇਕ ਵਾਰ ਫਿਰ ਡਿੱਗੇਗਾ ਅਤੇ ਠੰਡ ਮਹਿਸੂਸ ਹੋਵੇਗੀ। ਵਿਭਾਗ ਮੁਤਾਬਕ ਕਈ ਇਲਾਕਿਆਂ 'ਚ ਧੁੱਪ ਨਿਕਲਣ ਦੀ ਉਮੀਦ ਹੈ, ਹਾਲਾਂਕਿ ਕਈ ਇਲਾਕਿਆਂ 'ਚ ਅੱਜ ਹਲਕੇ ਬੱਦਲ ਛਾਏ ਹੋਏ ਹਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ: ਭੈਣ-ਭਰਾ ਨੇ ਰਾਤ ਨੂੰ ਖਾਧੀ ਸੀ ਚਾਪ! ਸਵੇਰੇ ਹੋ ਗਈ ਦੋਵਾਂ ਦੀ ਮੌਤ

ਮੀਂਹ ਦੀ ਸੰਭਾਵਨਾ

ਵਿਭਾਗ ਮੁਤਾਬਕ 14 ਤੋਂ ਬਾਅਦ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਸਕਦੀ ਹੈ। ਮੁੱਖ ਤੌਰ ‘ਤੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਗਰਜ-ਤੂਫ਼ਾਨ ਦੇ ਨਾਲ ਹਲਕੀ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ। 15 ਮਾਰਚ ਨੂੰ ਮੀਂਹ ਦੀ ਤੀਬਰਤਾ ਵਧ ਸਕਦੀ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), ਪਟਿਆਲਾ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News