ਪੰਜਾਬ ''ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! Alert ਜਾਰੀ, ਮੌਸਮ ਵਿਭਾਗ ਨੇ ਕੀਤੀ 2 ਜਨਵਰੀ ਤੱਕ ਵੱਡੀ ਭਵਿੱਖਬਾਣੀ
Monday, Dec 29, 2025 - 07:02 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਸੰਘਧੀ ਧੁੰਦ ਅਤੇ ਸੀਤ ਲਹਿਰ ਨੇ ਆਪਣਾ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਉਥੇ ਹੀ ਮੌਸਮ ਵਿਭਾਗ ਨੇ ਸਥਿਤੀ ਨੂੰ ਵੇਖਦੇ ਹੋਏ ਸੂਬੇ ਵਿਚ ਓਰੇਂਜ ਅਤੇ ਯੈਲੋ ਅਲਰਟ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 2 ਜਨਵਰੀ ਤੱਕ ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 31 ਅਤੇ 1 ਜਨਵਰੀ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਬਾਅਦ ਮੌਸਮ ਸਾਫ਼ ਰਹੇਗਾ।
ਇਹ ਵੀ ਪੜ੍ਹੋ: ਸਾਬਕਾ CM ਚੰਨੀ ਦੇ ਘਰ ਨੇੜੇ ਚੱਲੀਆਂ ਗੋਲ਼ੀਆਂ! ਦੋ ਧਿਰਾਂ ਵਿਚਾਲੇ ਹੋਇਆ ਟਕਰਾਅ
ਮੌਸਮ ਵਿਭਾਗ ਵੱਲੋਂ ਕੀਤੀ ਗਈ ਵੱਡੀ ਭਵਿੱਖਬਾਣੀ ਦੌਰਾਨ 29 ਅਤੇ 30 ਦਸੰਬਰ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਸੰਘਣੀ/ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਧੁੰਦ ਦੀ ਤੀਬਰਤਾ ਅਤੇ ਫੈਲਾਅ ਘਟਣ ਦੀ ਉਮੀਦ। 31 ਦਸੰਬਰ ਅਤੇ 1 ਜਨਵਰੀ 2026 ਦੇ ਵਿਚਕਾਰ ਵਿਜ਼ੀਬਿਲਟੀ ਵਿੱਚ ਸੁਧਾਰ ਹੋਵੇਗਾ। ਹਾਲਾਂਕਿ ਇਨ੍ਹਾਂ ਸੂਬਿਆਂ ਦੇ ਕੁਝ ਖੇਤਰਾਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। 1 ਜਨਵਰੀ 2026 ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਧੁੰਦ ਦੋਬਾਰਾ ਪੈ ਸਕਦੀ ਹੈ।

ਜੇਕਰ ਗੱਲ ਕੀਤੀ ਜਾਵੇ ਪੰਜਾਬ ਵਿਚ ਤਾਪਮਾਨ ਦੀ ਤਾਂ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਦੋਵਾਂ ਵਿੱਚ ਗਿਰਾਵਟ ਆਈ ਹੈ। ਔਸਤ ਘੱਟੋ-ਘੱਟ ਤਾਪਮਾਨ 1.1 ਡਿਗਰੀ ਸੈਲਸੀਅਸ ਘਟਿਆ ਹੈ ਅਤੇ ਹੁਣ ਆਮ ਦੇ ਨੇੜੇ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਗਲੇ 3 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਹੌਲੀ-ਹੌਲੀ 2-3°C ਵਧੇਗਾ, ਜਿਸ ਤੋਂ ਬਾਅਦ 2-3°C ਦੀ ਕਮੀ ਆਵੇਗੀ। ਅਗਲੇ 3-4 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵੀ ਘਟਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਅਸ਼ਵਨੀ ਸ਼ਰਮਾ ਦੇ ਸਿਆਸੀ ਹਮਲੇ
ਇਨ੍ਹਾਂ ਜ਼ਿਲ੍ਹਿਆਂ ਵਿਚ ਰਹੇਗਾ ਯੈਲੋ ਤੇ ਓਰੇਂਜ ਅਲਰਟ
29 ਅਤੇ 30 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਤਰਨਤਾਰਨ, ਲੁਧਿਆਣਾ, ਬਰਨਾਲਾ, ਸੰਗਰੂਰ, ਮੋਹਾਲੀ, ਹੁਸ਼ਿਆਰਪੁਰ, ਨਵਾਂਸ਼ਹਿਰ, ਪਟਿਆਲਾ, ਰੂਪਨਗਰ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਬਠਿੰਡਾ, ਮਾਨਸਾ, ਮੁਕਤਸਰ ਸਾਹਿਬ ਵਿਚ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ 31 ਦਸੰਬਰ ਅਤੇ ਨਵੇਂ ਸਾਲ ਵਾਲੇ ਦਿਨ ਯਾਨੀ ਕਿ 1 ਜਨਵਰੀ 2026 ਅਤੇ 2 ਜਨਵਰੀ ਨੂੰ ਯੈਲੋ ਸੂਬੇ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਰਹੇਗਾ।
ਇਹ ਵੀ ਪੜ੍ਹੋ: ਇਕ ਹਜ਼ਾਰ ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ! ਮੰਤਰੀ ਹਰਪਾਲ ਚੀਮਾ ਨੇ ਆਖੀ ਵੱਡੀ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
