ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

Thursday, Jun 25, 2026 - 05:16 PM (IST)

ਪੰਜਾਬ 'ਚ ਪਵੇਗਾ ਮੀਂਹ,  2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਜਲੰਧਰ- ਅੱਜ ਸੂਬੇ ਦੇ ਕਈ ਇਲਾਕਿਆਂ 'ਚ ਮੋਹਲੇਧਾਰ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਤੇਜ਼ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਠੰਡੀਆਂ ਹਵਾਵਾਂ ਨਾਲ ਤੁਰੰਤ ਰਾਹਤ ਮਿਲੀ ਹੈ। ਕਈ ਥਾਵਾਂ 'ਤੇ ਤਾਪਮਾਨ 'ਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੇ ਗਰਮੀ ਤੋਂ ਬਾਅਦ ਸੁਹਾਵਣੇ ਮੌਸਮ ਦਾ ਆਨੰਦ ਮਾਣਿਆ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟੇ ਮੌਸਮ ਇਸੇ ਤਰ੍ਹਾਂ ਖੁਸ਼ਗਵਾਰ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ

ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਅੱਜ ਤੇ ਕੱਲ੍ਹ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਇਨ੍ਹਾਂ ਦੋ ਦਿਨਾਂ ਦੌਰਾਨ ਤੇਜ਼ ਹਨ੍ਹੇਰੀ, ਬਿਜਲੀ ਚਮਕਣ ਅਤੇ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਫਾਜ਼ਿਲਕਾ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ 'ਚ ਹਨ੍ਹੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤਰ੍ਹਾਂ 27 ਨੂੰ ਕੁਝ ਹੱਦ ਤੱਕ ਮੌਸਮ ਸਾਫ਼ ਰਹਿਣ ਦੇ ਆਸਾਰ ਹਨ। 28 ਅਤੇ 29 ਜੂਨ ਨੂੰ ਸਿਰਫ਼ ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਦੇ ਕੁਝ ਹਿੱਸਿਆਂ 'ਚ ਮੀਂਹ ਤੇ ਹਨ੍ਹੇਰੀ ਦੇ ਹਲਕੇ ਆਸਾਰ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ

ਮੌਨਸੂਨ ਦੀ ਐਂਟਰੀ

ਮੌਸਮ ਵਿਭਾਗ ਮੁਤਾਬਕ 25 ਤੋਂ 30 ਜੂਨ ਦੇ ਵਿਚਕਾਰ ਕਿਸੇ ਵੀ ਸਮੇਂ ਮੌਨਸੂਨ ਦੇ ਆਉਣ ਦੀ ਉਮੀਦ ਹੈ। ਵੱਡੇ ਸ਼ਹਿਰਾਂ ਵਿੱਚੋਂ ਮਾਨਸੂਨ ਪਹਿਲਾਂ ਅੰਮ੍ਰਿਤਸਰ ਅਤੇ ਅਖੀਰ ਵਿੱਚ ਬਠਿੰਡਾ ਪਹੁੰਚੇਗਾ। ਚੰਡੀਗੜ੍ਹ ਵਿਚ 27 ਤੋਂ 30 ਜੂਨ ਦੇ ਵਿਚਕਾਰ ਮਾਨਸੂਨ ਦੀ ਐਂਟਰੀ ਹੋਵੇਗੀ।

ਇਹ ਵੀ ਪੜ੍ਹੋ- ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ

ਮੌਜੂਦਾ ਮੌਸਮ ਸਥਿਤੀ

ਪੰਜਾਬ ਅਤੇ ਗੁਆਂਢੀ ਖੇਤਰਾਂ ਨੂੰ ਪ੍ਰਭਾਵਿਤ ਕਰਨ ਵਾਲਾ ਪੱਛਮੀ ਗੜਬੜ ਪੂਰਬ ਵੱਲ ਵਧਿਆ ਹੈ, ਉੱਤਰ-ਪੱਛਮ ਉੱਤਰ ਪ੍ਰਦੇਸ਼ ਅਤੇ ਨਾਲ ਲੱਗਦੇ ਖੇਤਰਾਂ ਤੱਕ ਪਹੁੰਚ ਗਿਆ ਹੈ। ਇਸ ਦੌਰਾਨ, ਪਹਿਲਾਂ ਹਰਿਆਣਾ ਉੱਤੇ ਚੱਕਰਵਾਤੀ ਸਰਕੂਲੇਸ਼ਨ ਹੁਣ ਰਾਜ ਦੇ ਉੱਤਰੀ ਹਿੱਸੇ ਉੱਤੇ ਸਰਗਰਮ ਹੈ। ਇਨ੍ਹਾਂ ਮੌਸਮ ਪ੍ਰਣਾਲੀਆਂ ਦੇ ਪ੍ਰਭਾਵ ਹੇਠ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ, ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News