ਨਵੇਂ ਸਾਲ ''ਤੇ ਪੰਜਾਬ ''ਚ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਪੜ੍ਹੋ ਤਾਜ਼ਾ ਭਵਿੱਖਬਾਣੀ
Wednesday, Dec 31, 2025 - 11:17 AM (IST)
ਚੰਡੀਗੜ੍ਹ : ਪੰਜਾਬੀਆਂ ਦਾ ਨਵਾਂ ਸਾਲ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ 'ਚ ਨਿਕਲੇਗਾ। ਇਸ ਦੇ ਨਾਲ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਵਲੋਂ 31 ਦਸੰਬਰ ਮਤਲਬ ਕਿ ਅੱਜ ਤੋਂ 3 ਜਨਵਰੀ ਤੱਕ ਸੂਬੇ ਦੇ ਕਈ ਹਿੱਸਿਆਂ 'ਚ ਬਹੁਤ ਸੰਘਣੀ ਧੁੰਦ ਅਤੇ ਕੋਲਡ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੁੱਝ ਜ਼ਿਲ੍ਹਿਆਂ 'ਚ ਮੀਂਹ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐੱਸ. ਏ. ਐੱਸ. ਨਗਰ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਸਾਲ 2026 'ਚ ਛੁੱਟੀਆਂ ਹੀ ਛੁੱਟੀਆਂ! ਪ੍ਰਸ਼ਾਸਨ ਨੇ ਜਾਰੀ ਕੀਤੀ ਸੂਚੀ, ਨੋਟ ਕਰ ਲਓ ਲੰਬੇ WEEKEND
ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੇ ਨਾਲ-ਨਾਲ ਹਨ੍ਹੇਰੀ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਮੌਸਮ 'ਚ ਇਹ ਬਦਲਾਅ ਪਹਾੜੀ ਇਲਾਕਿਆਂ 'ਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਆਇਆ ਹੈ। 3 ਜਨਵਰੀ ਤੱਕ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ : ਨਵੇਂ ਸਾਲ ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਲਈ ਸਖ਼ਤ ਚਿਤਾਵਨੀ, ਵਿਭਾਗ ਨੇ ਜਾਰੀ ਕੀਤੇ ਹੁਕਮ
ਖ਼ਾਸ ਕਰਕੇ ਸਵੇਰੇ ਅਤੇ ਰਾਤ ਦੇ ਸਮੇਂ ਵਾਹਨ ਚਲਾਉਂਦੇ ਹੋਏ ਵਧੇਰੇ ਧਿਆਨ ਰੱਖਣ, ਲੋੜ ਪੈਣ ’ਤੇ ਹੀ ਯਾਤਰਾ ਕਰਨ ਅਤੇ ਕੋਲਡ ਵੇਵ ਤੋਂ ਬਚਾਅ ਲਈ ਗਰਮ ਕੱਪੜੇ ਪਹਿਨਣ ਦੀ ਅਪੀਲ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ‘ਬੀ ਅਪਡੇਟਡ’ ਅਤੇ ‘ਬੀ ਪ੍ਰੀਪੇਅਰਡ’ ਸ਼੍ਰੇਣੀ ਅਧੀਨ ਜਾਰੀ ਕੀਤੀਆਂ ਚਿਤਾਵਨੀਆਂ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
