ਪੰਜਾਬ ''ਚ 1 ਜਨਵਰੀ ਨੂੰ ਪਵੇਗਾ ਮੀਂਹ, ਵਿਭਾਗ ਨੇ ਦਿੱਤੀ ਵੱਡੀ ਜਾਣਕਾਰੀ

Tuesday, Dec 30, 2025 - 06:23 PM (IST)

ਪੰਜਾਬ ''ਚ 1 ਜਨਵਰੀ ਨੂੰ ਪਵੇਗਾ ਮੀਂਹ, ਵਿਭਾਗ ਨੇ ਦਿੱਤੀ ਵੱਡੀ ਜਾਣਕਾਰੀ

ਜਲੰਧਰ- ਪੰਜਾਬ ਵਿੱਚ ਆਉਂਦੇ ਦਿਨਾਂ ਦੌਰਾਨ ਧੁੰਦ ਅਤੇ ਠੰਡ ਦਾ ਕਹਿਰ ਜਾਰੀ ਰਹੇਗਾ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਜਾਰੀ ਜ਼ਿਲ੍ਹੇ-ਵਾਰ ਮੌਸਮੀ ਚੇਤਾਵਨੀ ਮੁਤਾਬਕ 31 ਦਸੰਬਰ 2025 ਤੋਂ 3 ਜਨਵਰੀ 2026 ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਬਹੁਤ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ, ਜਦਕਿ ਕੁਝ ਜ਼ਿਲ੍ਹਿਆਂ ਵਿੱਚ ਕੋਲਡ ਵੇਵ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ: ਸਾਈਬਰ ਠੱਗੀ ਦੀ ਹੱਦ ਪਾਰ, ਨਵ-ਨਿਯੁਕਤ DC ਦਲਵਿੰਦਰਜੀਤ ਸਿੰਘ ਦੇ ਨਾਂ ’ਤੇ ਧੋਖਾਧੜੀ

ਮੌਸਮ ਵਿਭਾਗ ਅਨੁਸਾਰ 31 ਦਸੰਬਰ ਨੂੰ ਕੁਝ ਪੱਛਮੀ ਅਤੇ ਦੱਖਣੀ ਜ਼ਿਲ੍ਹਿਆਂ ਵਿੱਚ ਚੇਤਾਵਨੀ ਦਾ ਪੱਧਰ ਘਟਣ ਦੀ ਸੰਭਾਵਨਾ ਹੈ, ਪਰ ਮਾਝਾ ਅਤੇ ਦੋਆਬਾ ਖੇਤਰ ਦੇ ਕਈ ਇਲਾਕਿਆਂ ਵਿੱਚ ਧੁੰਦ ਜਾਰੀ ਰਹੇਗੀ। ਇਸਦੇ ਨਾਲ ਹੀ ਕੁਝ ਥਾਵਾਂ ’ਤੇ ਸੀਤ ਲਹਿਰ ਦਾ ਅਸਰ ਵੀ ਵੇਖਿਆ ਜਾ ਸਕਦਾ ਹੈ।1 ਅਤੇ 2 ਜਨਵਰੀ 2026 ਨੂੰ  ਕੇਂਦਰੀ ਅਤੇ ਉੱਤਰੀ ਪੰਜਾਬ ਵਿੱਚ ਧੁੰਦ ਅਤੇ ਕੋਲਡ ਵੇਵ ਦੀ ਸਥਿਤੀ ਬਣੀ ਰਹਿ ਸਕਦੀ ਹੈ। ਇਸ ਤੋਂ ਇਲਾਵਾ ਕੁਝ ਥਾਵਾਂ ’ਤੇ ਬਿਜਲੀ ਲਿਸ਼ਕਣ ਅਤੇ ਹਲਕੀ ਬੂੰਦਾਬਾਂਦੀ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਨੂੰ 'ਪਵਿੱਤਰ ਸ਼ਹਿਰ' ਘੋਸ਼ਿਤ ਕਰਨ ਮਗਰੋਂ Non veg ਦੇ ਕਾਰੋਬਾਰੀਆਂ ਨੇ ਉਠਾਈ ਇਹ ਮੰਗ, ਕਿਹਾ- ਘੱਟੋ-ਘੱਟ...

3 ਜਨਵਰੀ ਤੱਕ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਖ਼ਾਸ ਕਰਕੇ ਸਵੇਰੇ ਅਤੇ ਰਾਤ ਦੇ ਸਮੇਂ ਵਾਹਨ ਚਲਾਉਂਦੇ ਹੋਏ ਵਧੇਰੇ ਧਿਆਨ ਰੱਖਣ, ਲੋੜ ਪੈਣ ’ਤੇ ਹੀ ਯਾਤਰਾ ਕਰਨ ਅਤੇ ਕੋਲਡ ਵੇਵ ਤੋਂ ਬਚਾਅ ਲਈ ਗਰਮ ਕੱਪੜੇ ਪਹਿਨਣ ਦੀ ਅਪੀਲ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ‘ਬੀ ਅਪਡੇਟਡ’ ਅਤੇ ‘ਬੀ ਪ੍ਰੀਪੇਅਰਡ’ ਸ਼੍ਰੇਣੀ ਅਧੀਨ ਜਾਰੀ ਕੀਤੀਆਂ ਚੇਤਾਵਨੀਆਂ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ- ਤਰਨਤਾਰਨ ’ਚ ਵੱਡੀ ਲੁੱਟ ਦੀ ਵਾਰਦਾਤ, ਪੰਜਾਬ ਪੁਲਸ ਦਾ ਅਧਿਕਾਰੀ ਦੱਸ 'ਆਪ' ਸਰਪੰਚ ਨੂੰ ਬਣਾਇਆ ਨਿਸ਼ਾਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News