ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲਿਆ: ਇਨ੍ਹਾਂ ਤਾਰੀਖਾਂ ਨੂੰ ਪਵੇਗਾ ਮੀਂਹ ਤੇ ਹੋਵੇਗੀ ਗੜ੍ਹੇਮਾਰੀ
Thursday, Feb 12, 2026 - 11:23 AM (IST)
ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਤੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਵਿਚ ਭਾਵੇਂ ਦੁਪਹਿਰ ਸਮੇਂ ਤੇਜ਼ ਧੁੱਪ ਨਿਕਲ ਰਹੀ ਪਰ ਸਵੇਰੇ ਸ਼ਾਮ ਅਜੇ ਵੀ ਕੰਬਾਅ ਦੇਣ ਵਾਲੀ ਠੰਡ ਦਾ ਅਹਿਸਾਸ ਹੋ ਰਿਹਾ ਹੈ। ਮੌਸਮ ਵਿਭਾਗ ਦੇ ਸੂਤਰਾਂ ਦਾ ਆਖਣਾ ਹੈ ਕਿ ਸੂਬੇ ਵਿਚ ਇਹ ਸਥਿਤੀ 15 ਫਰਵਰੀ ਤੱਕ ਬਣੀ ਰਹੇਗੀ। 16 ਅਤੇ 17 ਫਰਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਵਿਚ ਗਰਜ-ਚਮਕ ਨਾਲ ਬਿਜਲੀ ਡਿੱਗਣ ਅਤੇ ਹਲਕਾ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪਹਿਲਾਂ ਕਰਵਾਓ ਰੀਚਾਰਜ, ਫਿਰ ਆਊ ਬਿਜਲੀ, ਪੰਜਾਬ ਵਿਚ ਨਵੇਂ ਹੁਕਮ ਜਾਰੀ
ਫਰੀਦਕੋਟ ਵਿਚ ਦਰਜ ਕੀਤਾ ਗਿਆ ਸਭ ਤੋਂ ਵੱਧ ਤਾਪਮਾਨ
ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 3.1 ਡਿਗਰੀ ਜ਼ਿਆਦਾ ਹੈ। ਫਰੀਦਕੋਟ ਵਿਚ ਸਭ ਤੋਂ ਵੱਧ 27.3 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ, ਜੋ ਕਿ ਇਸ ਸਾਲ ਫਰਵਰੀ ਮਹੀਨੇ ਦਾ ਹੁਣ ਤੱਕ ਦਾ ਸਭ ਤੋਂ ਵੱਧ ਪੱਧਰ ਹੈ।
ਇਹ ਵੀ ਪੜ੍ਹੋ : ਪੰਜਾਬ : ਸਮਾਰਟ ਮੀਟਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋ ਗਿਆ ਵੱਡਾ ਐਲਾਨ
ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 16 ਅਤੇ 17 ਫਰਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਵਿਚ ਗਰਜ-ਚਮਕ ਨਾਲ ਬਿਜਲੀ ਡਿੱਗਣ ਅਤੇ ਹਲਕੇ ਮੀਂਹ ਦੀ ਸੰਭਾਵਨਾ ਹੈ। ਮੀਂਹ ਦਾ ਇਹ ਸਿਲਸਿਲਾ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਰਾਹੀਂ ਪੂਰਬ ਵੱਲ ਵਧੇਗਾ। ਇਸ ਦੇ ਨਾਲ ਹੀ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਬਰਨਾਲਾ, ਮਾਨਸਾ, ਪਟਿਆਲਾ ਅਤੇ ਲੁਧਿਆਣਾ ਵਰਗੇ ਇਲਾਕਿਆਂ ਵਿਚ 18 ਫਰਵਰੀ ਤੱਕ ਇਹ ਸਿਸਟਮ ਸਰਗਰਮ ਰਹੇਗਾ। ਵਿਭਾਗ ਅਨੁਸਾਰ ਇਹ 'ਪਾਸਿੰਗ ਰੇਨ' ਹੋਵੇਗੀ, ਯਾਨੀ ਸਾਰਾ ਦਿਨ ਲਗਾਤਾਰ ਮੀਂਹ ਨਹੀਂ ਪਵੇਗਾ ਪਰ ਕਿਤੇ-ਕਿਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਇੱਕ-ਦੋ ਥਾਵਾਂ 'ਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ। ਮੌਸਮ ਵਿਚ ਇਸ ਤਬਦੀਲੀ ਦਾ ਮੁੱਖ ਕਾਰਨ ਦੋ ਨਵੇਂ ਪੱਛਮੀ ਵਿਛੋਭ (Western Disturbances) ਹਨ। ਪਹਿਲਾ ਵਿਛੋਭ 13 ਫਰਵਰੀ 2026 ਤੋਂ ਅਤੇ ਦੂਜਾ 16 ਫਰਵਰੀ 2026 ਤੋਂ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਦਾ ਅਸਰ ਪਹਾੜੀ ਖੇਤਰਾਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿਚ ਵੀ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਮੁਫ਼ਤ ਬਿਜਲੀ ਦੀ ਦੇਖੋ ਅਸਲ ਸੱਚਾਈ, ਬਿਜਲੀ ਵਾਲੇ ਮੀਟਰਾਂ ਨੇ ਲਿਆਂਦੀ ਹਨੇਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
