ਪੰਜਾਬ ''ਚ ਅੱਜ ਪਵੇਗਾ ਮੀਂਹ! ਮੌਸਮ ਵਿਭਾਗ ਨੇ 5 ਦਿਨਾਂ ਲਈ ਕੀਤੀ ਵੱਡੀ ਭਵਿੱਖਬਾਣੀ

Monday, Dec 22, 2025 - 10:32 AM (IST)

ਪੰਜਾਬ ''ਚ ਅੱਜ ਪਵੇਗਾ ਮੀਂਹ! ਮੌਸਮ ਵਿਭਾਗ ਨੇ 5 ਦਿਨਾਂ ਲਈ ਕੀਤੀ ਵੱਡੀ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ 'ਚ ਸੰਘਣੀ ਧੁੰਦ ਨਾਲ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ। ਧੁੰਦ ਕਾਰਨ ਸਭ ਤੋਂ ਵੱਧ ਮਾਰ ਸੜਕੀ ਆਵਾਜਾਈ 'ਤੇ ਪੈ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਆਪਣੀ ਮੰਜ਼ਿਲ 'ਤੇ ਪੁੱਜਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਕ 21 ਦਸੰਬਰ ਨੂੰ 'ਕੋਲਡ ਡੇਅ' ਮਤਲਬ ਕਿ ਜ਼ਿਆਦਾ ਠੰਡਾ ਦਿਨ ਦਰਜ ਕੀਤਾ ਗਿਆ। ਮੌਸਮ ਵਿਭਾਗ ਵਲੋਂ ਅਗਲੇ 5 ਦਿਨਾਂ ਲਈ ਸੰਘਣੀ ਧੁੰਦ ਅਤੇ ਕੋਲਡ ਡੇਅ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ! ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਐਲਾਨ
ਵਿਭਾਗ ਮੁਤਾਬਕ 23 ਤੋਂ 27 ਦਸੰਬਰ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 22 ਦਸੰਬਰ ਮਤਲਬ ਕਿ ਅੱਜ ਸੂਬੇ ਦੇ ਕਈ ਹਿੱਸਿਆਂ 'ਚ ਹਲਕੀ ਬਾਰਸ਼ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਖ਼ੁਸ਼ਕ ਰਹੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਗੱਡੀਆਂ ਚਲਾਉਂਦੇ ਸਮੇਂ ਫੌਗ ਲਾਈਟਾਂ ਦੀ ਵਰਤੋਂ ਕਰਨ ਅਤੇ ਠੰਡ ਤੋਂ ਬਚਣ ਲਈ ਲੋੜੀਂਦੇ ਇੰਤਜ਼ਾਮ ਕਰਨ।
ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ 'ਚ ਜਾਨ ਜਾਣ ਦਾ ਖ਼ਤਰਾ! ਇਹ ਲੋਕ ਰਹਿਣ ਸਾਵਧਾਨ, ਰਿਪੋਰਟ 'ਚ ਹੋਇਆ ਵੱਡਾ ਖ਼ੁਲਾਸਾ
ਪੰਜਾਬ ਦਾ ਤਾਪਮਾਨ
ਪੰਜਾਬ 'ਚ ਔਸਤਨ ਵੱਧ ਤੋਂ ਵੱਧ ਤਾਪਮਾਨ 'ਚ 1.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਪਰ ਇਹ ਹਾਲੇ ਵੀ ਆਮ ਨਾਲੋਂ 2.1 ਡਿਗਰੀ ਹੇਠ ਚੱਲ ਰਿਹਾ ਹੈ। ਸੂਬੇ 'ਚ ਸਭ ਤੋਂ ਵੱਧ ਤਾਪਮਾਨ ਸਮਰਾਲਾ 'ਚ 21 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਗੁਰਦਾਸਪੁਰ 6.8 ਡਿਗਰੀ ਦੇ ਨਾਲ ਸਭ ਤੋਂ ਠੰਡਾ ਰਿਹਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News