ਪੰਜਾਬ 'ਚ 3 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੁਫਾਨ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ALERT ਜਾਰੀ
Thursday, Mar 19, 2026 - 05:56 PM (IST)
ਜਲੰਧਰ- ਪੰਜਾਬ 'ਚ ਸਵੇਰ ਤੋਂ ਕਈ ਇਲਾਕਿਆਂ 'ਚ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਨਾਲ ਤਾਪਮਾਨ 'ਚ ਵੱਡੀ ਗਿਰਾਵਟ ਆਈ ਹੈ। ਬੀਤੀ ਦਿਨ ਤੋਂ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ ਅਤੇ ਅਸਮਾਨ ਵੀ ਬੱਦਲਾਂ ਨਾਲ ਘਿਰਿਆ ਹੋਇਆ ਹੈ। ਕਈ ਥਾਵਾਂ ‘ਤੇ ਮੌਸਮ ਬਦਲਣ ਕਾਰਨ ਤਾਪਮਾਨ ਵੱਡੇ ਪੱਧਰ 'ਤੇ ਡਿੱਗਿਆ ਹੈ ਅਤੇ ਫਿਰ ਤੋਂ ਜਨਵਰੀ ਦੀ ਠੰਡ ਵਰਗਾ ਅਹਿਸਾਸ ਹੋ ਰਿਹਾ ਹੈ। ਇਸੇ ਦੌਰਾਨ ਲੋਕਾਂ ਨੂੰ ਫਿਰ ਤੋਂ ਗਰਮ ਕੱਪੜੇ ਪਾਉਣ ਲਈ ਮਜ਼ਬੂਰ ਹੋਣਾ ਪਿਆ।
ਇਹ ਵੀ ਪੜ੍ਹੋ- ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਲਿਆ ਫੈਸਲਾ, ਹੁਣ 3 ਮਹੀਨੇ...
ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ, ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ। ਇਸੇ ਦੌਰਾਨ ਮੌਸਮ ਵਿਭਾਗ ਵੱਲੋਂ ਅੱਜ ਤੋਂ 23 ਮਾਰਚ ਤੱਕ ਮੌਸਮ ਦੀ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਆਮ ਆਦਮੀ ਪਾਰਟੀ ਦਾ ਆਗੂ ਹੈਰੋਇਨ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ
ਵਿਭਾਗ ਮੁਤਾਬਕ 20 ਮਾਰਚ ਨੂੰ ਸੂਬੇ 'ਚ ਵੱਡੇ ਪੱਧਰ 'ਤੇ ਤੇਜ਼ ਬਾਰਿਸ਼ ਹੋਵੇਗੀ। ਤੇਜ਼ ਤੂਫ਼ਾਨ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਵੀ ਆਸਾਰ ਹਨ। ਇਸ ਦੇ ਨਾਲ ਹਲਕੀ ਬੁੰਦਾ-ਬਾਂਦੀ ਵੀ ਹੋ ਸਕਦੀ ਹੈ। ਹਾਲਾਂਕਿ 21 ਮਾਰਚ ਨੂੰ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ ਅਤੇ ਬਾਰਿਸ਼ ਦਾ ਪੱਧਰ ਘੱਟ ਜਾਵੇਗਾ। ਇਸ ਤੋਂ ਬਾਅਦ 22 ਮਾਰਚ ਨੂੰ ਦੱਖਣੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ ਬਾਕੀ ਸੂਬਾ ਸੁੱਕਾ ਰਹੇਗਾ। 23 ਮਾਰਚ ਨੂੰ ਮੁੜ ਤੋਂ ਪੂਰੇ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤਰ੍ਹਾਂ ਆਉਣ ਵਾਲੇ ਪੰਜ ਦਿਨਾਂ ਵਿੱਚ ਮੌਸਮ ਠੰਡਾ ਰਹੇਗਾ।
ਇਹ ਵੀ ਪੜ੍ਹੋ- ਪੰਜਾਬ: ਸਰਕਾਰੀ ਹਸਪਤਾਲ ’ਚੋਂ ਚੋਰੀ ਹੋਇਆ 3 ਦਿਨਾਂ ਦਾ ਮੁੰਡਾ, ਸੁਰੱਖਿਆ ’ਚ ਵੱਡੀ ਅਣਗਹਿਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
