ਪੰਜਾਬ ''ਚ ਵੱਡੀ ਵਾਰਦਾਤ, ਰੈਣਕ ਬਾਜ਼ਾਰ ਦੇ ਕਾਰੋਬਾਰੀ ਦੇ ਸਿਰ ''ਚ ਲੱਗੀ ਗੋਲ਼ੀ

Saturday, Aug 03, 2024 - 06:51 PM (IST)

ਪੰਜਾਬ ''ਚ ਵੱਡੀ ਵਾਰਦਾਤ, ਰੈਣਕ ਬਾਜ਼ਾਰ ਦੇ ਕਾਰੋਬਾਰੀ ਦੇ ਸਿਰ ''ਚ ਲੱਗੀ ਗੋਲ਼ੀ

ਜਲੰਧਰ (ਸੋਨੂੰ)- ਜਲੰਧਰ ਦੇ ਰੈਣਕ ਬਾਜ਼ਾਰ ਦੇ ਇਕ ਵਪਾਰੀ 'ਤੇ ਜਵਾਹਰ ਨਗਰ ਦੀ ਕੋਠੀ-40 'ਚ ਗੋਲ਼ੀ ਚੱਲਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਥਾਣਾ-5 ਦੇ ਇੰਸਪੈਕਟਰ ਸਾਹਿਲ ਚੌਧਰੀ ਨੇ ਵੀ ਪੁਸ਼ਟੀ ਕੀਤੀ ਹੈ। ਗੋਲ਼ੀ ਲੱਗਣ ਵਾਲੇ ਵਿਅਕਤੀ ਦੀ ਪਛਾਣ ਮਾਨਵ ਵਜੋਂ ਹੋਈ ਹੈ ਜੋਕਿ ਰੈਣਕ ਬਾਜ਼ਾਰ ਵਿੱਚ ਮਨਿਆਰੀ ਦਾ ਕਾਰੋਬਾਰੀ ਹੈ।

ਇਹ ਵੀ ਪੜ੍ਹੋ- ਵੱਡੀ ਵਾਰਦਾਤ: ਸ਼ਰਾਬ ਪਿਲਾਉਣ ਤੋਂ ਮਨ੍ਹਾ ਕਰਨ 'ਤੇ ਵਿਅਕਤੀ ਨੂੰ ਇੱਟਾਂ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ

ਗੋਲ਼ੀ ਵਪਾਰੀ ਦੇ ਸਿਰ ਵਿੱਚ ਲੱਗੀ ਅਤੇ ਉਸ ਦਾ ਨਿੱਜੀ ਹਸਪਤਾਲ ਵਿੱਚ ਆਪਰੇਸ਼ਨ ਚੱਲ ਰਿਹਾ ਸੀ। ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਮਾਨਵ ਖੁਰਾਣਾ (44) ਨੇ ਖ਼ੁਦ ਨੂੰ ਗੋਲ਼ੀ ਮਾਰ ਲਈ ਹੈ। ਪਰਿਵਾਰ ਵਿਚ ਉਸ ਦੀ ਪਤਨੀ, ਇਕ ਪੁੱਤਰ ਅਤੇ ਇਕ ਧੀ ਹੈ। ਸੂਤਰਾਂ ਮੁਤਾਬਕ ਮਾਨਵ ਦਾ ਆਪਣੇ ਪਿਤਾ ਨਾਲ ਕਾਫ਼ੀ ਝਗੜਾ ਰਹਿੰਦਾ ਸੀ ਅਤੇ ਸ਼ਨੀਵਾਰ ਸਵੇਰੇ ਵੀ ਉਸ ਦੀ ਆਪਣੇ ਪਿਤਾ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਇਸ ਤੋਂ ਬਾਅਦ ਹੀ ਮਾਨਵ ਨੇ ਘਰ 'ਚ ਖ਼ੁਦ ਨੂੰ ਗੋਲ਼ੀ ਮਾਰ ਲਈ। ਆਪਰੇਸ਼ਨ ਤੋਂ ਬਾਅਦ ਕਾਰੋਬਾਰੀ ਕੋਲੋਂ ਬਿਆਨ ਲਏ ਜਾਣਗੇ ਅਤੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਲੈ ਕੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਜਾਰੀ ਹੋਏ ਇਹ ਦਿਸ਼ਾ-ਨਿਰਦੇਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News