ਚੰਡੀਗੜ੍ਹ ''ਚ ਲੋਹੜੀ ਤੋਂ ਪਹਿਲਾਂ ਮੀਂਹ ਪੈਣ ਦੀ ਸੰਭਾਵਨਾ

Friday, Jan 11, 2019 - 12:40 PM (IST)

ਚੰਡੀਗੜ੍ਹ ''ਚ ਲੋਹੜੀ ਤੋਂ ਪਹਿਲਾਂ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ (ਰਸ਼ਮੀ ਰੋਹਿਲਾ) : ਚੰਡੀਗੜ੍ਹ 'ਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਵੀਰਵਾਰ ਨੂੰ ਦਿਨ 'ਚ 11 ਵਜੇ ਤੋਂ ਬਾਅਦ ਧੁੱਪ ਤਾਂ ਨਿਕਲੀ ਪਰ ਠੰਡੀਆਂ ਹਵਾਵਾਂ ਨੇ ਇਸ ਦੇ ਅਸਰ ਨੂੰ ਖਤਮ ਕਰ ਦਿੱਤਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਲੋਕਾਂ ਨੂੰ ਲੋਹੜੀ ਅਤੇ ਮਕਰ ਸੰਕ੍ਰਾਂਤੀ 'ਤੇ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਗਿਆਨੀਆਂ ਅਨੁਸਾਰ ਚੰਡੀਗੜ੍ਹ 'ਚ 12 ਜਨਵਰੀ ਨੂੰ ਮੀਂਹ ਪਵੇਗਾ ਅਤੇ ਰਾਤ ਦੇ ਤਾਪਮਾਨ 'ਚ ਹੋਰ ਗਿਰਾਵਟ ਆਵੇਗੀ ਪਰ ਉਸ ਤੋਂ ਬਾਅਦ ਮੌਸਮ ਫਿਰ ਤੋਂ ਖੁਸ਼ਕ ਹੋ ਜਾਵੇਗਾ। 26 ਜਨਵਰੀ ਤੋਂ ਬਾਅਦ ਤਾਪਮਾਨ 'ਚ ਵਾਧਾ ਸ਼ੁਰੂ ਹੋ ਜਾਵੇਗਾ। ਵੀਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਹੇਠਲਾ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।  ਚੰਡੀਗੜ੍ਹ ਏਅਰਪੋਰਟ ਦਾ ਵੱਧ ਤੋਂ ਵੱਧ ਤਾਪਮਾਨ 20.6 ਡਿਗਰੀ ਅਤੇ ਹੇਠਲਾ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।  


author

Babita

Content Editor

Related News