ਸ਼ਾਹੀ ਸ਼ਹਿਰ ਪਟਿਆਲਾ ''ਚ ਬਾਰਸ਼ ਕਾਰਨ ਮੌਸਮ ਸੁਹਾਵਣਾ ਪਰ ਲੋਕ ਪਰੇਸ਼ਾਨ
Friday, Sep 01, 2017 - 03:17 PM (IST)

ਪਟਿਆਲਾ : ਪਿਛਲੀ ਰਾਤ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਜਿੱਥੇ ਪਟਿਆਲੇ ਦਾ ਮੌਸਮ ਸੁਹਾਵਣਾ ਹੋ ਗਿਆ ਹੈ, ਉੱਥੇ ਹੀ ਸ਼ਹਿਰ ਵਾਸੀਆਂ ਲਈ ਮੁਸੀਬਤ ਵੀ ਖੜ੍ਹੀ ਹੋ ਗਈ ਹੈ। ਬਾਰਸ਼ ਕਾਰਨ ਜਗ੍ਹਾ-ਜਗ੍ਹਾ 'ਤੇ ਪਾਣੀ ਇਕੱਠਾ ਹੋ ਗਿਆ ਹੈ, ਜਿਸ ਕਾਰਨ ਕੰਮਾਂ-ਕਾਰਾਂ 'ਤੇ ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਜਨਤਾ ਵਲੋਂ ਨਗਰ ਨਿਗਮ ਨੂੰ ਵੀ ਕੋਸਿਆ ਜਾ ਰਿਹਾ ਹੈ। ਸ਼ਾਹੀ ਸ਼ਹਿਰ ਦੇ ਲੋਕਾਂ ਮੁਤਾਬਕ ਥੋੜ੍ਹੀ ਜਿਹੀ ਬਾਰਸ਼ ਨਾਲ ਹੀ ਇੱਥੇ ਪਾਣੀ ਖੜ੍ਹਾ ਹੋ ਜਾਂਦਾ ਹੈ ਅਤੇ ਪਾਣੀ ਦੀ ਨਿਕਾਸੀ ਬਿਲਕੁਲ ਨਹੀਂ ਹੁੰਦੀ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਆਉਂਦੀਆਂ ਹਨ। ਪਾਣੀ ਦੇ ਕਾਰਨ ਮੱਛਰ ਵੀ ਪੈਦਾ ਹੁੰਦੇ ਹਨ, ਜੋ ਕਈ ਬੀਮਾਰੀਆਂ ਨੂੰ ਸੱਦਾ ਦਿੰਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਆਪਣੀ ਸਮੱਸਿਆ ਬਾਰੇ ਨਗਰ ਨਿਗਮ ਨੂੰ ਜਾਣੂੰ ਕਰਵਾ ਚੁੱਕੇ ਹਨ ਪਰ ਨਗਰ ਨਿਗਮ ਸਿਰਫ ਅੱਖਾਂ ਬੰਦ ਕਰਕੇ ਬੈਠਾ ਹੋਇਆ ਹੈ।