ਪੰਜਾਬ ਦੇ ''ਮੌਸਮ'' ਨੂੰ ਲੈ ਕੇ ਵਿਸ਼ੇਸ਼ ਬੁਲੇਟਿਨ ਜਾਰੀ, ਅੱਜ ਤੇ ਕੱਲ੍ਹ ਮੀਂਹ ਦੇ ਆਸਾਰ
Friday, Dec 11, 2020 - 08:56 AM (IST)
ਲੁਧਿਆਣਾ (ਸਲੂਜਾ) : ਪੰਜਾਬ ਅਤੇ ਚੰਡੀਗੜ੍ਹ 'ਚ ਸ਼ੁੱਕਰਵਾਰ ਨੂੰ ਠੰਡ ਵਧਣ ਦੇ ਆਸਾਰ ਹਨ। ਮੌਸਮ ਮਹਿਕਮੇ ਚੰਡੀਗੜ੍ਹ ਵੱਲੋਂ ਮੌਸਮ ਦੇ ਮਿਜਾਜ਼ ਨੂੰ ਲੈ ਕੇ ਵਿਸ਼ੇਸ਼ ਬੁਲੇਟਿਨ ਜਾਰੀ ਕੀਤਾ ਗਿਆ ਹੈ।
ਇਸ ਬੁਲੇਟਿਨ ਮੁਤਾਬਕ ਇਹ ਸੰਭਾਵਨਾ ਪ੍ਰਗਟ ਕੀਤੀ ਗਈ ਹੈ ਕਿ ਪੱਛਮੀ ਚੱਕਰਵਾਤ ਦੇ ਸਰਗਰਮ ਹੋਣ ਨਾਲ 11 ਅਤੇ 12 ਦਸੰਬਰ ਨੂੰ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ’ਚ ਮੀਂਹ ਪੈ ਸਕਦਾ ਹੈ। ਮੌਸਮ ਮਹਿਕਮੇ ਮੁਤਾਬਕ 60 ਤੋਂ 70 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : 2 ਮਹੀਨੇ ਪਹਿਲਾਂ ਕੀਤੇ 'ਪ੍ਰੇਮ ਵਿਆਹ' ਦਾ ਅਜਿਹਾ ਹਸ਼ਰ ਹੋਵੇਗਾ, ਕੋਈ ਯਕੀਨ ਨਾ ਕਰ ਸਕਿਆ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ’ਚ ਮੀਂਹ ਪੈਣ ਤੋਂ ਬਾਅਦ 13 ਅਤੇ 14 ਦਸੰਬਰ ਨੂੰ ਸਵੇਰੇ ਅਤੇ ਦੇਰ ਰਾਤ ਸਮੇਂ ਸੰਘਣੇ ਕੋਹਰੇ ਦਾ ਵੀ ਜਨਤਾ ਨੂੰ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਚੰਗੀ ਖ਼ਬਰ, ਹੁਣ ਸੈਕਟਰ-42 ਦੀ ਝੀਲ 'ਤੇ ਵੀ ਲੈ ਸਕੋਗੇ ਬੋਟਿੰਗ ਦਾ ਮਜ਼ਾ
ਠੰਡ ਦੇ ਮੌਸਮ ਦੌਰਾਨ ਲੋਕ ਠੁਰ-ਠੁਰ ਕਰਦੇ ਦਿਖਾਈ ਦੇ ਰਹੇ ਹਨ। ਸਵੇਰ ਤੇ ਸ਼ਾਮ ਨੂੰ ਠੰਡ ਜ਼ਿਆਦਾ ਹੁੰਦੀ ਹੈ, ਜਦੋਂ ਕਿ ਧੁੱਪਾਂ ਲੱਗਣ ਕਾਰਨ ਦੁਪਿਹਰ ਵੇਲੇ ਠੰਡ ਥੋੜ੍ਹੀ ਘੱਟ ਜਾਂਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਰਾਏ